ਅੰਮ੍ਰਿਤਸਰ,(ਦਲਜੀਤ)-ਜ਼ਿਲ੍ਹੇ 'ਚ ਬੁੱਧਵਾਰ ਨੂੰ 258 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ੇਟਿਵ ਆਈ ਹੈ ਅਤੇ 201 ਲੋਕ ਸਿਹਤਯਾਬ ਹੋ ਕੇ ਘਰਾਂ ਨੂੰ ਪਰਤੇ ਹਨ। ਹੁਣ ਤਕ ਕੁੱਲ 5268 ਵਿਅਕਤੀ ਕੋਰੋਨਾ ਤੋਂ ਮੁਕਤ ਹੋ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਨਵਦੀਪ ਸਿੰਘ ਨੇ ਦੱਸਿਆ ਕਿ ਇਸ ਸਮੇਂ ਜ਼ਿਲੇ ਵਿਚ 1685 ਐਕਟਿਵ ਕੇਸ ਹਨ।
ਉਨ੍ਹਾਂ ਨੇ ਲੋਕਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ 'ਮਿਸ਼ਨ ਫ਼ਤਿਹ' ਅਧੀਨ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ, ਤਾਂ ਜੋ ਐਕਟਿਵ ਕੇਸਾਂ ਦੇ ਗ੍ਰਾਫ 'ਚ ਗਿਰਾਵਟ ਆ ਸਕੇ। ਉਨ੍ਹਾਂ ਕਿਹਾ ਕਿ ਸਾਨੂੰ ਸਾਵਧਾਨੀਆਂ ਦਾ ਧਿਆਨ ਰੱਖਣਾ ਚਾਹੀਦਾ ਹੈ, ਤਾਂ ਹੀ ਅਸੀਂ ਕੋਰੋਨਾ ਵਾਈਰਸ ਨੂੰ ਹਰਾ ਕੇ ਜਿੱਤ ਪ੍ਰਾਪਤ ਕਰ ਸਕਦੇ ਹਾਂ। ਸਿਵਲ ਸਰਜਨ ਨੇ ਦੱਸਿਆ ਕਿ ਕੋਰੋਨਾ ਦੇ ਲੱਛਣ ਵਿਚ ਤੇਜ਼ ਬੁਖ਼ਾਰ, ਖਾਂਸੀ, ਜੁਕਾਮ ਅਤੇ ਸਾਹ ਦੀ ਤਕਲੀਫ ਮੁੱਖ ਤੌਰ 'ਤੇ ਸ਼ਾਮਲ ਹਨ। ਫਿਰ ਵੀ ਲੋਕ ਆਪਣੇ ਸਰੀਰ ਵਿਚ ਇਹ ਲੱਛਣ ਮਹਿਸੂਸ ਕਰਨ ਦੇ ਬਾਵਜੂਦ ਕੋਰੋਨਾ ਦਾ ਟੈਸਟ ਕਰਵਾਉਣ ਲਈ ਨਹੀਂ ਆ ਰਹੇ, ਜੋ ਕਿ ਬਹੁਤ ਖ਼ਤਰਨਾਕ ਸਾਬਤ ਹੋ ਰਿਹਾ ਹੈ। ਜੇਕਰ ਸਮੇਂ ਸਿਰ ਟੈਸਟ ਕਰਵਾ ਕੇ ਤੁਸੀਂ ਡਾਕਟਰ ਕੋਲੋਂ ਦਵਾਈ ਲੈ ਲਓ ਅਤੇ ਆਪਣੇ-ਆਪ ਨੂੰ ਘਰ ਵਿਚ ਇਕਾਂਤਵਾਸ ਕਰ ਲਓ ਤਾਂ ਤੁਹਾਡੀ ਅਤੇ ਤੁਹਾਡੇ ਪਰਿਵਾਰ ਦੀ ਜਾਨ ਬਚ ਸਕਦੀ ਹੈ। ਸਰਕਾਰ ਵੱਲੋਂ ਕੋਰੋਨਾ ਮਰੀਜ਼ਾਂ ਦੀ ਪਛਾਣ ਵੀ ਗੁਪਤ ਰੱਖੀ ਜਾ ਰਹੀ ਹੈ ਅਤੇ ਘਰਾਂ ਵਿਚ ਰਹਿਣ ਦੀ ਇਜਾਜ਼ਤ ਵੀ ਦਿੱਤੀ ਜਾ ਰਹੀ ਹੈ। ਟੈਸਟ ਕਰਵਾਉਣ ਵਿਚ ਕੋਤਾਹੀ ਨਾ ਵਰਤੋਂ ਅਤੇ ਸਮੇਂ ਸਿਰ ਟੈਸਟ ਕਰਵਾ ਕੇ ਕੋਰੋਨਾ 'ਤੇ ਜਿੱਤ ਪ੍ਰਾਪਤ ਕਰੋ। ਉਨ੍ਹਾਂ ਦੱਸਿਆ ਕਿ ਹੁਣ ਤਕ 283 ਲੋਕਾਂ ਦੀ ਕੋਰੋਨਾ ਪਾਜ਼ੇਟਿਵ ਹੋਣ ਨਾਲ ਮੌਤ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਅੱਜ 8 ਵਿਅਕਤੀਆਂ ਦੀ ਕੋਰੋਨਾ ਨਾਲ ਮੌਤ ਹੋਈ ਹੈ।
ਲੁਧਿਆਣਾ ਜ਼ਿਲ੍ਹੇ 'ਚ ਕੋਰੋਨਾ ਨਾਲ 24 ਦੀ ਮੌਤ, 324 ਦੀ ਰਿਪੋਰਟ ਪਾਜ਼ੇਟਿਵ
NEXT STORY