ਅੰਮ੍ਰਿਤਸਰ/ਵੇਰਕਾ (ਅਰੁਣ, ਗੁਰਪ੍ਰੀਤ, ਸੁਮਿਤ ਖੰਨਾ) : ਕਮਿਸ਼ਨਰੇਟ ਪੁਲਸ ਅੰਮ੍ਰਿਤਸਰ ਨੇ ਵੱਡੀ ਕਾਮਯਾਬੀ ਹਾਸਲ ਕਰਦਿਆਂ ਜੰਮੂ-ਕਸ਼ਮੀਰ ਤੋਂ ਨਸ਼ੇ ਵਾਲੇ ਪਦਾਰਥਾਂ ਦੀ ਸਮੱਗਲਿੰਗ ਕਰਨ ਵਾਲੇ ਗਿਰੋਹ ਦੇ 5 ਮੈਂਬਰਾਂ ਨੂੰ ਗ੍ਰਿਫਤਾਰ ਕਰ ਲਿਆ, ਜਿੰਨ੍ਹਾਂ ਦੇ ਕਬਜ਼ੇ 'ਚੋਂ 1 ਟਰੱਕ, 2 ਕਾਰਾਂ ਅਤੇ ਸਾਢੇ 22 ਲੱਖ ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ।
ਇਹ ਵੀ ਪੜ੍ਹੋਂ : ਕੋਰੋਨਾ ਵਾਇਰਸ ਦਾ ਨਵਾਂ ਲੱਛਣ ਹੈ ਹਿੱਚਕੀ, ਹੋ ਜਾਓ ਸਾਵਧਾਨ (ਵੀਡੀਓ)
ਕਮਿਸ਼ਨਰ ਪੁਲਸ ਡਾ. ਸੁਖਚੈਨ ਸਿੰਘ ਗਿੱਲ ਵੱਲੋਂ ਜਾਰੀ ਨਿਰਦੇਸ਼ਾਂ 'ਤੇ ਚੱਲਦਿਆਂ ਥਾਣਾ ਵੇਰਕਾ ਦੀ ਪੁਲਸ ਵੱਲੋਂ ਗ੍ਰਿਫਤਾਰ ਮੁਲਜ਼ਮ ਸਵਿੰਦਰਪਾਲ ਸਿੰਘ ਸ਼ਿੰਦ ਪੁੱਤਰ ਬਲਦੇਵ ਸਿੰਘ ਵਾਸੀ ਨੌਸ਼ਹਿਰਾ ਢਾਲਾ ਸਰਾਏ ਅਮਾਨਤ ਖਾਂ, ਜਗਦੀਪ ਸਿੰਘ ਕਾਕਾ ਪੁੱਤਰ ਜਸਪਾਲ ਸਿੰਘ ਵਾਸੀ ਸੁਲਤਾਨਵਿੰਡ, ਕਰਮਜੀਤ ਸਿੰਘ ਮਾਨਾ ਪੁੱਤਰ ਸੰਤੋਖ ਸਿੰਘ ਵਾਸੀ ਲੁਹਾਰਕਾ ਕਲਾਂ, ਪਰਮਜੀਤ ਸਿੰਘ ਪੰਮਾ ਪੁੱਤਰ ਕਸ਼ਮੀਰ ਸਿੰਘ ਵਾਸੀ ਚਾਚੋਵਾਲੀ ਅਤੇ ਰਾਜਵਿੰਦਰ ਸਿੰਘ ਰਾਜੂ ਪੁੱਤਰ ਅਰੂੜ ਸਿੰਘ ਵਾਸੀ ਨਵਾਂ ਪਿੰਡ ਕੋਲੋਂ ਸਾਢੇ 22 ਲੱਖ ਰੁਪਏ ਡਰੱਗ ਮਨੀ, ਇਕ ਟਰੱਕ ਪੀ. ਬੀ. 02 ਡੀ. ਜੈੱਡ.7813, ਵੈਗਨਾਰ ਕਾਰ ਪੀ. ਬੀ. 01 ਬੀ. 5087, ਇੰਡੀਗੋ ਕਾਰ ਪੀ. ਬੀ. 02 ਏ. ਟੀ. 0066 ਬਰਾਮਦ ਕੀਤੀ ਗਈ। ਗਿਰੋਹ ਦਾ ਮਾਸਟਰ ਮਾਈਡ ਧਰਮਿੰਦਰ ਸਿੰਘ ਪੁੱਤਰ ਮਹਿਲ ਸਿੰਘ ਵਾਸੀ ਪਿੰਡ ਸ਼ਹੀਦ ਨੇੜੇ ਪੱਟੀ ਤਰਨਤਾਰਨ ਹਾਲ ਪ੍ਰਤਾਪ ਨਗਰ ਪੁਲਸ ਦੀ ਗ੍ਰਿਫਤ ਤੋਂ ਦੂਰ ਦੱਸਿਆ ਜਾ ਰਿਹਾ ਹੈ।
ਇਹ ਵੀ ਪੜ੍ਹੋਂ : ਜਦੋਂ ਲਾਵਾਂ ਵੇਲੇ ਲਾੜੇ ਨੂੰ ਵੇਖ ਬੇਹੋਸ਼ ਹੋ ਗਈ ਲਾੜੀ ਤਾਂ ਥਾਣੇ ਪੁੱਜੀ ਬਾਰਾਤ, ਜਾਣੋਂ ਪੂਰਾ ਮਾਮਲਾ
ਡੀ. ਸੀ. ਪੀ. ਕ੍ਰਾਈਮ ਮੁੱਖਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਗਿਰੋਹ ਦੇ ਸਰਗਨੇ ਧਰਮਿੰਦਰ ਸਿੰਘ ਦਾ ਪਿਤਾ ਮਹਿਲ ਸਿੰਘ ਅਤੇ ਚਾਚਾ ਟਹਿਲ ਸਿੰਘ ਖਿਲਾਫ ਪਹਿਲਾਂ ਵੀ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲੇ ਦਰਜ ਹਨ। ਡੀ. ਸੀ. ਪੀ. ਭੁੱਲਰ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਦੋ ਦਿਨਾਂ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ ਹੈ।
ਇਹ ਵੀ ਪੜ੍ਹੋਂ : ਜ਼ਹਿਰੀਲੀ ਸ਼ਰਾਬ ਮਾਮਲੇ 'ਚ ਕੈਪਟਨ ਸਰਕਾਰ 'ਤੇ ਵਰ੍ਹੇ ਮਜੀਠੀਆ, ਡੀ.ਜੀ.ਪੀ ਨੂੰ ਵੀ ਲਿਆ ਲੰਮੇਂ ਹੱਥੀਂ (ਵੀਡੀਓ)
ਦਿਨ-ਦਿਹਾੜੇ ਗੋਲੀਆਂ ਨਾਲ ਭੁੰਨਿਆ ਸੀ 'ਅਕਾਲੀ ਆਗੂ', ਕਤਲ ਮਾਮਲੇ 'ਚ ਆਇਆ ਨਵਾਂ ਮੋੜ
NEXT STORY