ਅੰਮ੍ਰਿਤਸਰ (ਸੁਮਿਤ ਖੰਨਾ) : ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਹੋਣ ਜਾ ਰਹੀਆਂ ਚੋਣਾਂ ਦਾ ਹੁਣ ਧਾਰਮਿਕ ਸਮਾਗਮਾਂ 'ਤੇ ਵੀ ਪੈਣਾ ਸ਼ੁਰੂ ਹੋ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਨਿਰਮਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਚੋਣਾਂ ਦੇ ਚੱਲਦਿਆਂ 67ਵੀਂ ਵਿਸ਼ਵ ਸਿੱਖ ਵਿੱਦਿਅਕ ਕਾਨਫਰੰਸ ਮੁਲਤਵੀ ਕੀਤੀ ਗਈ ਹੈ। ਕਿਉਂਕਿ ਜਿਨ੍ਹਾਂ ਸ਼ਖਸੀਅਤਾਂ ਨੇ ਬਤੌਰ ਮੁੱਖ ਮਹਿਮਾਨ ਵਜੋਂ ਪ੍ਰੋਗਰਾਮ ਦੀ ਪ੍ਰਧਾਨਗੀ ਕਰਨੀ ਸੀ ਅਤੇ ਹੋਰ ਸ਼ਖਸੀਅਤਾਂ ਜਿਨ੍ਹਾਂ ਨੇ ਕਾਨਫਰੰਸਾਂ ਦੀ ਸ਼ੋਭਾ ਵਧਾਉਣੀ ਸੀ, ਉਨ੍ਹਾਂ ਨੇ ਚੋਣ ਜਾਬਤੇ ਦੀਆਂ ਮਜ਼ਬੂਰੀਆਂ ਕਰਕੇ ਇਸ 'ਚ ਸ਼ਿਰਕਤ ਕਰਨ ਲਈ ਅਸਮਰੱਥਾ ਜਿਤਾਈ ਹੈ। ਇਸ ਕਾਰਨ ਚੀਫ ਖਾਲਸਾ ਦੀਵਾਨ ਦੇ ਪ੍ਰਬੰਧਕਾਂ ਵਲੋਂ ਸਰਬਸੰਮਤੀ ਨਾਲ ਮੁਲਤਵੀ ਕਰਨ ਦਾ ਫੈਸਲਾ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਕਾਨਫਰੰਸ ਦੀਆਂ ਤਰੀਖਾਂ ਦਾ ਜਲਦ ਐਲਾਨ ਕਰ ਦਿੱਤਾ ਜਾਵੇਗਾ।
ਬਟਾਲਾ 'ਚ ਵੱਡੀ ਵਾਰਦਾਤ, ਘਰੋਂ ਸੱਦ ਕੇ ਕਿਸਾਨ ਨੂੰ ਗੋਲੀਆਂ ਨਾਲ ਭੁੰਨਿਆ (ਤਸਵੀਰਾਂ)
NEXT STORY