ਅੰਮ੍ਰਿਤਸਰ (ਸੁਮਿਤ ਖੰਨਾ) : ਅੰਮ੍ਰਿਤਸਰ ਦੇ ਭੰਡਰੀ ਪੁਲ 'ਤੇ ਇਕ ਤੇਜ਼ ਰਫਤਾਰ ਕਾਰ ਤੇ ਆਟੋ ਰਿਸ਼ਕਾ 'ਚ ਭਿਆਨਕ ਟੱਕਰ 'ਚ ਲੜਕੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਮ੍ਰਿਤਕਾ ਦੀ ਪਛਾਣ ਜਾਨਵੀ (28) ਵਜੋਂ ਹੋਈ ਹੈ, ਜੋ ਮੁੰਬਈ ਦੀ ਰਹਿਣ ਵਾਲੀ ਸੀ।
ਉਹ ਆਪਣੀ ਮਾਂ ਨਾਲ ਅੰਮ੍ਰਿਤਸਰ ਧਾਰਮਿਕ ਸਥਲ ਦੇ ਦਰਸ਼ਨ ਕਰਨ ਆਈ ਸੀ, ਜਦੋਂ ਆਟੋ ਰਿਸ਼ਕਾ 'ਚ ਬੈਠ ਮਾਂ-ਧੀ ਭੰਡਾਰੀ ਪੁਲ ਤੋਂ ਗੁਜ਼ਰ ਰਹੀਆਂ ਸਨ ਤਾਂ ਤੇਜ਼ ਰਫਤਾਰ ਕਾਰ ਤੇ ਆਟੋ ਰਿਸ਼ਕਾ 'ਚ ਭਿਆਨਕ ਟੱਕਰ ਹੋ ਗਈ, ਜਿਸ ਕਾਰਨ ਜਾਨਵੀ ਦੀ ਮੌਤ ਹੋ ਗਈ ਤੇ ਉਸ ਦੀ ਮਾਂ ਗੰਭੀਰ ਜ਼ਖਮੀ ਹੋ ਗਈ। ਘਟਨਾ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਕਾਰ ਨੂੰ ਕਬਜ਼ੇ 'ਚ ਲੈ ਕੇ ਚਾਲਕ ਨੂੰ ਗ੍ਰਿਫਤਾਰ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪੰਜਾਬ ਦੇ ਸਕੂਲਾਂ ਦਾ ਸਮਾਂ ਮੁੜ ਬਦਲਿਆ
NEXT STORY