ਅੰਮ੍ਰਿਤਸਰ (ਸੁਮਿਤ ਖੰਨਾ) : ਅੰਮ੍ਰਿਤਸਰ 'ਚ ਅਕਾਲੀ-ਭਾਜਪਾ ਵਲੋਂ ਕਾਂਗਰਸ ਖਿਲਾਫ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਾਂਗਰਸੀ ਆਗੂ ਸੈਮ ਪਿਤਰੋਦਾ ਦੇ ਵਿਵਾਦਿਤ ਬਿਆਨ ਦੇ ਵਿਰੋਧ 'ਚ ਇਹ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਖਿਲਾਫ ਅਕਾਲੀ-ਭਾਜਪਾ ਨੇਤਾਵਾਂ ਨੇ ਪ੍ਰਦਰਸ਼ਨ ਕਰਕੇ ਰੋਸ ਜਾਹਿਰ ਕੀਤਾ। ਇਸ ਦੌਰਾਨ ਅਕਾਲੀ-ਭਾਜਪਾ ਨੇਤਾਵਾਂ ਨੇ ਕਾਂਗਰਸ ਨੂੰ ਸਿੱਖ ਵਿਰੋਧੀ ਕਿਹਾ ਹੈ। ਉਨ੍ਹਾਂ ਕਿਹਾ ਪਿਤਰੋਦਾ ਦੇ ਇਸ ਬਿਆਨ ਨੇ ਸਿੱਖ ਭਾਈਚਾਰੇ ਦੀ ਭਾਵਨਾ ਨੂੰ ਠੇਸ ਪਹੁੰਚਾਈ ਹੈ। ਦੱਸ ਦੇਈਏ ਕਿ ਕਾਂਗਰਸੀ ਆਗੂ ਸੈਮ ਪਿਤਰੋਦਾ ਵਲੋਂ ਸਿੱਖ ਦੰਗਿਆਂ 'ਤੇ ਸਬੰਧੀ ਬੋਲਦਿਆਂ ਕਿਹਾ ਕਿ ਇਹ ਇਕ ਆਮ ਗੱਲ ਹੈ। ਇਸ ਬਿਆਨ ਨੂੰ ਲੈ ਕੇ ਹੁਣ ਰਾਜਨੀਤੀ ਗਰਮਾ ਗਈ ਹੈ।
ਚਰਿੱਤਰ 'ਤੇ ਸ਼ੱਕ! ਚਾਕੂ ਨਾਲ ਧੌਣ ਵੱਢ ਕੇ ਕੀਤਾ ਪਤਨੀ ਦਾ ਕਤਲ
NEXT STORY