ਅੰਮ੍ਰਿਤਸਰ (ਸੁਮਿਤ ਖੰਨਾ) : ਪੰਜਾਬ ਅੰਦਰ ਕਾਂਗਰਸ ਸਰਕਾਰ ਦੇ ਦੋ ਸਾਲ ਪੂਰੇ ਹੋਣ 'ਤੇ ਅੱਜ ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਵਲੋਂ ਵਿਸ਼ਵਾਸਘਾਤ ਦਿਵਸ ਮਨਾਇਆ ਜਾ ਰਿਹਾ ਹੈ। ਇਸੇ ਤਹਿਤ ਅੱਜ ਅੰਮ੍ਰਿਤਸਰ 'ਚ ਵੀ ਅਕਾਲੀ ਦਲ ਤੇ ਭਾਜਪਾ ਵਲੋਂ ਰੈਲੀ ਕੱਢੀ ਗਈ, ਜਿਸ 'ਚ ਭਾਰਤ ਜਨਤਾ ਪਾਰਟੀ ਦੇ ਪ੍ਰਦੇਸ਼ ਪ੍ਰਧਾਨ ਸ਼ਵੇਤ ਮਲਿਕ ਤੇ ਸ਼੍ਰੋਮਣੀ ਅਕਾਲੀ ਦੇ ਵਰਕਰਾਂ ਨੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਭਾਜਪਾ ਦੇ ਸੂਬਾਈ ਪ੍ਰਧਾਨ ਸ਼ਵੇਤ ਮਲਿਕ ਤੋਂ ਇਲਾਵਾ ਅਕਾਲੀ ਦਲ ਵਲੋਂ ਤਲਬੀਰ ਸਿੰਘ ਗਿੱਲ, ਅਕਾਲੀ ਜਥਾ ਸ਼ਹਿਰੀ ਦੇ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ ਸਮੇਤ ਹੋਰ ਅਕਾਲੀ-ਭਾਜਪਾ ਆਗੂ ਸ਼ਾਮਲ ਹੋਏ। ਇਹ ਮਾਰਚ ਭੰਡਾਰੀ ਪੁਲ ਤੋ ਸ਼ੁਰੂ ਹੋ ਕੇ ਕੋਤਵਾਲੀ ਚੌਕ ਤੱਕ ਪੁੱਜ ਕੇ ਸਮਾਪਤ ਹੋਇਆ। ਇਸ ਮੌਕੇ ਕੈਪਟਨ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ।
ਫਿਲੌਰ 'ਚ ਲੱਗੀ ਭਿਆਨਕ ਅੱਗ, ਕਰੀਬ 25 ਦੁਕਾਨਾਂ ਹੋਈਆਂ ਸੜ ਕੇ ਸੁਆਹ (ਤਸਵੀਰਾਂ)
NEXT STORY