ਅੰਮ੍ਰਿਤਸਰ (ਅਨਜਾਣ) : ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਮਨਜੀਤ ਸਿੰਘ ਭੋਮਾ ਤੇ ਫੈਡਰੇਸ਼ਨ ਮੈਂਬਰਾਂ ਵਲੋਂ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਅੱਗਜਣੀ ਦੀ ਘਟਨਾ ਵਾਪਰਨ ਕਾਰਣ ਲਾਪਤਾ ਹੋਏ 328 ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਦੀ ਹੋਈ ਬੇਅਦਬੀ ਦੇ ਰੋਸ 'ਚ ਹੈਰੀਟੇਜ ਸਟਰੀਟ ਦੀ ਧਰਮ ਸਿੰਘ ਮਾਰਕੀਟ ਨੇੜੇ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਕੋਲ ਸੰਕੇਤਕ ਤੌਰ 'ਤੇ ਰੋਸ ਧਰਨਾ ਦਿੱਤਾ ਗਿਆ। ਇਸ ਤੋਂ ਪਹਿਲਾਂ ਭੋਮਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕੋਰੋਨਾ ਮਹਾਮਾਰੀ ਤੋਂ ਨਿਜਾਤ ਦਿਵਾਉਣ ਲਈ ਸਰਬੱਤ ਦੇ ਭਲੇ ਲਈ ਬੇਨਤੀ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਸੰਘਰਸ਼ ਵਿੱਢਣ ਲਈ ਵੀ ਅਰਦਾਸ ਕੀਤੀ।
ਇਹ ਵੀ ਪੜ੍ਹੋ: ਸਤਿਕਾਰ ਕਮੇਟੀਆਂ 'ਤੇ ਭੜਕੇ ਲੌਂਗੋਵਾਲ, ਕਿਹਾ- 'ਇਹ ਦੱਸੋ ਪਾਵਨ ਸਰੂਪਾਂ ਕਿੱਥੇ ਨੇ'
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਭੋਮਾ ਨੇ ਕਿਹਾ ਕਿ ਪੂਰੇ ਵਿਸ਼ਵ 'ਚ ਕੋਰੋਨਾ ਮਹਾਮਾਰੀ ਦੌਰਾਨ ਲੱਖਾਂ ਦੀ ਗਿਣਤੀ 'ਚ ਮਨੁੱਖੀ ਜਾਨਾ ਜਾ ਰਹੀਆਂ ਹਨ ਸਾਡੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਪਾਤਸ਼ਾਹ ਅੱਗੇ ਅਰਦਾਸ ਹੈ ਕਿ ਗੁਰੂ ਪਾਤਸ਼ਾਹ ਪੂਰੇ ਵਿਸ਼ਵ ਨੂੰ ਇਸ ਮਹਾਂਮਾਰੀ ਤੋਂ ਨਿਜਾਤ ਦਿਵਾ ਕੇ ਸੁੱਖ ਸ਼ਾਂਤੀ ਵਰਤਾਉਣ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਸਬੰਧੀ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖਾਂ ਦੀ ਨੁਮਾਇੰਦਾ ਜਮਾਤ ਹੈ। ਪਰ ਜਿੱਥੇ ਉਹ ਸ੍ਰੀ ਗੁਰੂ ਸਾਹਿਬ ਦਾ ਸਤਿਕਾਰ ਬਹਾਲ ਰੱਖਣ 'ਚ ਫ਼ੇਲ•ਹੋਈ ਹੈ ਉਥੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ 'ਚ ਵੀ ਬਿਲਕੁਲ ਨਾਕਾਮਯਾਬ ਸਾਬਿਤ ਹੋਈ ਹੈ। ਉਨ੍ਹਾਂ ਕਿਹਾ ਅੱਜ ਮੀਰੀ-ਪੀਰੀ ਦੇ ਪਾਤਸ਼ਾਹ ਅੱਗੇ ਅਰਦਾਸ ਕਰਕੇ ਤੁਰੇ ਹਾਂ ਕਿ ਉਹ ਸਾਨੂੰ ਹਿੰਮਤ ਤੇ ਬਲ ਬਖਸ਼ ਕੇ ਇਸ ਸੰਘਰਸ਼ 'ਚ ਕਾਮਯਾਬੀ ਬਖਸ਼ਣ। ਉਨ੍ਹਾਂ ਕਿਹਾ ਕਿ ਲਿਫ਼ਾਫ਼ੇ 'ਚੋਂ ਪ੍ਰਧਾਨ ਕੱਢਣ ਵਾਲਾ ਸੁਖਬੀਰ ਸਿੰਘ ਬਾਦਲ 'ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਇਹ ਦੱਸਣ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਕਿੱਥੇ ਹਨ। ਉਨ੍ਹ੍ਹਾਂ ਪੰਜਾਬ ਸਰਕਾਰ ਨੂੰ 2016 ਦੀ ਸ਼੍ਰੋਮਣੀ ਕਮੇਟੀ ਦੀ ਕਾਰਜਕਾਰਣੀ ਕਮੇਟੀ ਦੇ ਮੈਂਬਰਾਂ ਵਿਰੁੱਧ 295-ਏ ਦਾ ਪਰਚਾ ਕੱਟਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਰੋਸ ਦੀ ਇਸ ਕੜੀ ਤਹਿਤ ਅੱਜ ਸੰਕੇਤਨ ਰੂਪ 'ਚ ਸ਼ਾਤਮਈ ਢੰਗ ਨਾਲ ਧਰਨਾ ਲਗਾਇਆ ਜਾ ਰਿਹਾ ਹੈ ਤੇ ਜਦ ਤੱਕ ਦੋਸ਼ੀਆਂ ਨੂੰ ਸਜ਼ਾਵਾਂ ਨਹੀਂ ਮਿਲ ਜਾਂਦੀਆਂ ਫੈਡਰੇਸ਼ਨ ਚੈਣ ਨਾ ਨਹੀਂ ਬੈਠੇਗੀ।
ਇਹ ਵੀ ਪੜ੍ਹੋ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿਉਂ ਹੋ ਰਹੀਆਂ ਨੇ ਪੰਜਾਬ 'ਚ ਜ਼ਿਆਦਾ ਮੌਤਾਂ (ਵੀਡੀਓ)
ਲੋਕ ਇਨਸਾਫ਼ ਪਾਰਟੀ ਦਲਿਤਾਂ ਨੂੰ ਦਿਵਾਏਗੀ ਉਨ੍ਹਾਂ ਦੇ ਹੱਕ : ਮਾਹਲ
NEXT STORY