ਅੰਮ੍ਰਿਤਸਰ (ਨੀਰਜ) : ਅੰਮ੍ਰਿਤਸਰ ਤੋਂ ਸੰਸਦ ਮੈਂਬਰ ਅਤੇ ਕਾਂਗਰਸੀ ਨੇਤਾ ਗੁਰਜੀਤ ਸਿੰਘ ਔਜਲਾ ਪਾਕਿਸਤਾਨ 'ਚ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਦੇ ਨੀਂਹ ਪੱਥਰ ਸਮਾਗਮ ਵਿਚ ਹਿੱਸਾ ਲੈਣ ਤੋਂ ਬਾਅਦ ਸ਼ਨੀਵਾਰ ਅਟਾਰੀ ਬਾਰਡਰ ਰਸਤੇ ਵਾਪਸ ਭਾਰਤ ਪਰਤ ਆਏ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਔਜਲਾ ਨੇ ਕਿਹਾ ਕਿ ਮੇਰੇ ਕੈਪਟਨ ਮੁੱਖ ਮੰਤਰੀ ਅਮਰਿੰਦਰ ਸਿੰਘ ਹਨ, ਨਵਜੋਤ ਸਿੰਘ ਸਿੱਧੂ ਦੀ ਆਪਣੀ ਸੋਚ ਹੈ। ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਉਹ ਜੀਅ-ਜਾਨ ਨਾਲ ਅੰਮ੍ਰਿਤਸਰ ਵਾਸੀਆਂ ਦੀ ਸੇਵਾ ਕਰ ਰਹੇ ਹਨ ਤੇ ਅੱਗੇ ਵੀ ਕਰਦੇ ਰਹਿਣਗੇ।
ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਸਬੰਧੀ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲਿਖਤੀ ਰੂਪ 'ਚ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਸੀ ਕਿ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਨੂੰ ਖੋਲ੍ਹਿਆ ਜਾਵੇ ਤੇ ਖੁਦ ਮੈਂ ਵੀ ਕੇਂਦਰੀ ਮੰਤਰੀਆਂ ਨਾਲ ਮੁਲਾਕਾਤ ਕਰ ਕੇ ਲਾਂਘਾ ਖੋਲ੍ਹਣ ਲਈ ਸਰਕਾਰ ਨੂੰ ਅਪੀਲ ਕੀਤੀ ਸੀ, ਸਾਰਿਆਂ ਦੇ ਸਾਂਝੇ ਯਤਨਾਂ ਨਾਲ ਅੱਜ 70 ਸਾਲਾਂ ਬਾਅਦ ਸ੍ਰੀ ਗੁਰੂ ਨਾਨਕ ਦੇਵ ਜੀ 'ਚ ਸ਼ਰਧਾ ਰੱਖਣ ਵਾਲੇ ਸ਼ਰਧਾਲੂਆਂ ਦੀ ਮੁਰਾਦ ਪੂਰੀ ਹੋਈ ਹੈ। ਅਗਲੇ ਸਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਾਰੇ ਸ਼ਰਧਾਲੁ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਰਸਤੇ ਪਾਕਿਸਤਾਨ ਜਾ ਸਕਣਗੇ ਤੇ ਬਾਬਾ ਨਾਨਕ ਜੀ ਦਾ ਆਸ਼ੀਰਵਾਦ ਹਾਸਲ ਕਰ ਸਕਣਗੇ।
ਅਰਵਿੰਦ ਕੇਜਰੀਵਾਲ ਅੱਜ ਹੋਣਗੇ ਹਰਿਆਣਾ ਦੌਰੇ 'ਤੇ (ਪੜ੍ਹੋ 2 ਦਸੰਬਰ ਦੀਆਂ ਖਾਸ ਖਬਰਾਂ)
NEXT STORY