ਅੰਮ੍ਰਿਤਸਰ (ਗੁਰਪ੍ਰੀਤ ਸਿੰਘ ) - ਅੰਮਿ੍ਰਤਸਰ ’ਚ ਦੋ ਦਿਨ ਆਟੋ ਟੈਕਸੀ ਬੰਦ ਰਹੇਗੀ। ਜਾਣਕਾਰੀ ਮੁਤਾਬਕ ਰੇਲਵੇ ਵੱਲੋਂ ਰੇਲਵੇ ਸਟੇਸ਼ਨ ਬਾਹਰ ਬਣਾਏ ਗਏ ਟੈਕਸੀ ਸਟੈਂਡ ਨੂੰ ਖਾਲੀ ਕਰਨ ਦਾ ਨੋਟਿਸ ਦਿੱਤਾ ਗਿਆ ਹੈ, ਜਿਸਦੇ ਵਿਰੋਧ ’ਚ ਇਹ ਪ੍ਰਦਰਸ਼ਨ ਕਰ ਰਹੇ ਨੇ ਤੇ ਇਨ੍ਹਾਂ ਨੇ ਦੋ ਦਿਨ ਲਈ ਆਟੋ ਟੈਕਸੀ ਨੂੰ ਬੰਦ ਕਰ ਦਿੱਤਾ ਹੈ।
ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਕੋਲੋਂ ਟੈਕਸ ਵੀ ਲਿਆ ਜਾ ਰਿਹਾ ਤੇ ਉਹ ਟੈਕਸ ਦੇਣ ਨੂੰ ਤਿਆਰ ਵੀ ਹਨ ਪਰ ਇਸਦੇ ਬਾਵਜੂਦ ਉਨ੍ਹਾਂ ਨੂੰ ਇਥੋਂ ਹਟਾਇਆ ਜਾ ਰਿਹਾ ਹੈ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਇਥੋਂ ਹਟਾ ਦਿੱਤਾ ਗਿਆ ਤਾਂ ਉਨ੍ਹਾਂ ਦੇ ਘਰ ਬਰਬਾਦ ਹੋ ਜਾਣਗੇ। ਇਸ ਤੋਂ ਇਲਾਵਾ ਉਨ੍ਹਾਂ ਨੇ ਰੇਲਵੇ ’ਤੇ ਭੰਨਤੋੜ ਕਰਨ ਦੇ ਦੋਸ਼ ਵੀ ਲਾਏ ਹਨ। ਇਸ ਦੌਰਾਨ ਉਨ੍ਹਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀ ਸਮੱਸਿਆ ਦਾ ਹੱਲ ਨਾ ਹੋਇਆ ਤਾਂ ਉਹ ਪ੍ਰਦਰਸ਼ਨ ਨੂੰ ਹੋਰ ਤੇਜ਼ ਕਰਦਿਆਂ ਭੁੱਖ ਹੜਤਾਲ ’ਤੇ ਬੈਠਣਗੇ।
ਪੰਜਾਬ ’ਚ ਨਸ਼ਾ ਸਪਲਾਈ ਕਰਨ ਵਾਲੇ 2 ਮੁੱਖ ਸਪਲਾਇਰ ਗਾਜੀਆਬਾਦ ਤੋਂ ਗ੍ਰਿਫਤਾਰ
NEXT STORY