ਅੰਮ੍ਰਿਤਸਰ (ਗੁਰਪ੍ਰੀਤ ਸਿੰਘ) : ਸਿੱਖ ਕੌਮ ਦੇ ਮਹਾਨ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਸੰਗਤਾਂ ਵਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। 5 ਪਿਆਰਿਆਂ ਦੀ ਅਗਵਾਈ ਤੇ ਸ੍ਰੀ ਗੁਰੂ ਸਾਹਿਬ ਜੀ ਦੀ ਰਹਿਨੁਮਾਈ ਹੇਠ ਇਹ ਨਗਰ ਕੀਰਤਨ ਗੁਰਦੁਆਰਾ ਸ਼ਹੀਦਗੰਜ ਚਾਟੀਵਿੰਡ ਚੌਕ ਤੋਂ ਆਰੰਭ ਹੋਇਆ।
ਵੱਡੀ ਗਿਣਤੀ 'ਚ ਸੰਗਤਾਂ ਨੇ ਇਸ ਨਗਰ ਕੀਰਤਨ 'ਚ ਹਾਜ਼ਰੀ ਲਗਵਾਈ। ਹਾਥੀ-ਘੋੜਿਆਂ 'ਤੇ ਸਵਾਰ ਨਿਹੰਗ ਸਿੰਘ ਜਿਥੇ ਨਗਰ ਕੀਰਤਨ ਦੀ ਖਿੱਚ ਦਾ ਕੇਂਦਰ ਰਹੇ ਉਥੇ ਹੀ ਗਤਕਾ ਪਾਰਟੀਆਂ ਨੇ ਵੀ ਆਪਣੇ ਹੁਨਰ ਦਾ ਪ੍ਰਦਰਸ਼ਨ ਕੀਤਾ। ਸੰਗਤਾਂ ਦੀ ਸੇਵਾ ਲਈ ਥਾਂ-ਥਾਂ 'ਤੇ ਸ਼ਰਧਾਲੂਆਂ ਵਲੋਂ ਲੰਗਰ ਲਗਾਏ ਗਏ। ਇਹ ਨਗਰ ਕੀਰਤਨ ਵੱਖ-ਵੱਖ ਸਥਾਨਾਂ ਤੋਂ ਹੁੰਦਾ ਹੋਇਆ ਬਾਬਾ ਦੀਪ ਸਿੰਘ ਜੀ ਦੇ ਜਨਮ ਅਸਥਾਨ ਜ਼ਿਲਾ ਤਰਨਤਾਰਨ ਦੇ ਪਿੰਡ ਪਹੂਵਿੰਡ ਪਹੁੰਚ ਕੇ ਸੰਪੰਨ ਹੋਇਆ।
ਕੇਂਦਰੀ ਜੇਲ 'ਚ CRPF ਦੀ ਨਿਯੁਕਤੀ ਤੋਂ ਬਾਅਦ ਮੋਬਾਇਲ ਫੋਨ ਦੀ ਬਰਾਮਦਗੀ 'ਚ ਹੋਇਆ ਵਾਧਾ
NEXT STORY