ਅੰਮ੍ਰਿਤਸਰ (ਸੁਮਿਤ ਖੰਨਾ) : ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਵੀ ਬਾਦਲਾਂ ਖਿਲਾਫ ਸੜਕਾਂ 'ਤੇ ਉਤਰ ਆਈ ਹੈ। ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ 'ਚ ਬਾਦਲਾਂ ਤੇ ਮਜੀਠੀਆ ਦੇ ਨਾਂ ਆਉਣ ਤੋਂ ਬਾਅਦ 'ਆਪ' ਨੇਤਾਵਾਂ ਨੇ ਅੰਮ੍ਰਿਤਸਰ ਦੇ ਭੰਡਾਰੀ ਪੁਲ 'ਤੇ ਪ੍ਰਦਰਸ਼ਨ ਕੀਤਾ ਤੇ ਪੂਤਲੇ ਫੂਕੇ।
ਇਸ ਦੌਰਾਨ 'ਆਪ' ਨੇਤਾਵਾਂ ਨੇ ਚਿਤਾਵਨੀ ਦਿੱਤੀ ਕਿ ਉਨ੍ਹਾਂ ਵਲੋਂ ਸਰਕਾਰ ਨੂੰ 40 ਦਿਨਾਂ ਦਾ ਸਮਾਂ ਦਿੱਤਾ ਗਿਆ ਹੈ ਜੇਕਰ ਬਰਗਾੜੀ ਕਾਂਡ ਦੇ ਦੋਸ਼ੀਆਂ ਖਿਲਾਫ ਬਣਦੀ ਕਾਰਵਾਈ ਨਾ ਕੀਤੀ ਗਈ ਤਾਂ ਉਹ ਸੂਬੇ ਭਰ 'ਚ ਵੱਡਾ ਸੰਘਰਸ਼ ਵਿੱਢਣਗੇ। ਦੂਜੇ ਪਾਸੇ 'ਆਪ' ਤੋਂ ਬਾਗੀ ਹੋਏ ਸੁਖਪਾਲ ਖਹਿਰਾ ਨੇ ਵੀ ਐਲਾਨ ਕੀਤਾ ਕਿ 1 ਸਤੰਬਰ ਨੂੰ ਸੂਬੇ 'ਚ ਬਾਦਲਾਂ ਦੇ ਪੁਤਲੇ ਫੂਕੇ ਜਾਣਗੇ।
ਹਿਮਾਚਲ: ਮੰਡੀ ਨੇੜੇ ਵਾਪਰਿਆ ਦਰਦਨਾਕ ਹਾਦਸਾ, ਪੰਜਾਬ ਦੇ 4 ਸ਼ਰਧਾਲੂਆਂ ਦੀ ਮੌਤ
NEXT STORY