ਅੰਮ੍ਰਿਤਸਰ (ਸੁਮਿਤ ਖੰਨਾ) : ਪਿਛਲੇ ਸਮੇਂ ਤੋਂ ਭਾਈ ਅਮਰੀਕ ਸਿੰਘ ਅਜਨਾਲਾ ਮੁਖੀ ਦਮਦਮੀ ਟਕਸਾਲ ਅਤੇ ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂਵਾਲਿਆ ਵਿਚਾਲੇ ਚੱਲ ਰਿਹਾ ਵਿਵਾਦ ਹੋਰ ਡੂੰਘਾ ਹੁੰਦਾ ਜਾ ਰਿਹਾ ਹੈ। 'ਜਗਬਾਣੀ' ਨਾਲ ਗੱਲਬਾਤ ਕਰਦਿਆ ਇਕ ਵਾਰ ਭਾਈ ਅਜਨਾਲਾ ਵਲੋਂ ਢੱਡਰੀਆਂਵਾਲਿਆ ਨੂੰ ਚੁਣੌਤੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਜਗ੍ਹਾ ਵੀ ਤੇਰੀ, ਟਾਈਮ ਵੀ ਤੇਰਾ, ਤਾਰੀਕ ਵੀ ਤੇਰੀ ਪਰ ਜੋ ਵੀ ਗੱਲ ਹੋਵੇਗੀ ਸ੍ਰੀ ਗ੍ਰੰਥ ਸਾਹਿਬ ਜੀ ਦੀ ਹਾਜ਼ੂਰੀ ਅੰਦਰ ਤੇ ਸੰਗਤ ਦੇ ਹੋਵੇਗੀ ਬੰਦ ਕਮਰੇ 'ਚ ਨਹੀਂ। ਉਨ੍ਹਾਂ ਕਿਹਾ ਕੋਈ ਵੀ ਮਸਲਾ ਹੋਵੇ ਉਸ ਦਾ ਹੱਲ ਟੀ.ਵੀ. 'ਤੇ ਨਹੀਂ ਸਗੋਂ ਆਹਮੋ-ਸਾਹਮਣੇ ਬੈਠ ਕੇ ਹੁੰਦੇ ਹਨ। ਉਨ੍ਹਾਂ ਕਿਹਾ ਕਿ ਸਾਨੂੰ ਕਿਸੇ ਵੀ ਜਗ੍ਹਾ 'ਤੇ ਕੋਈ ਖਤਰਾ ਨਹੀਂ ਹੈ।
ਕੀ ਹੈ ਢੱਡਰੀਆਂਵਾਲਿਆਂ ਦਾ ਵਿਵਾਦ
ਦੱਸਣਯੋਗ ਹੈ ਕਿ ਕੁਝ ਸਿੱਖ ਜਥੇਬੰਦੀਆਂ ਵਲੋਂ ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂਵਾਲਿਆਂ 'ਤੇ ਸਿੱਖ ਇਤਿਹਾਸ ਨੂੰ ਤੋੜ ਮਰੋੜ ਕੇ ਗਲਤ ਢੰਗ ਨਾਲ ਪੇਸ਼ ਕਰਨ ਦੇ ਦੋਸ਼ ਲਗਾਏ ਜਾ ਰਹੇ ਸਨ। ਇਸ ਦੌਰਾਨ ਦਮਦਮੀ ਟਕਸਾਲ ਅਤੇ ਭਾਈ ਅਮਰੀਕ ਸਿੰਘ ਅਜਨਾਲਾ ਵਲੋਂ ਖੁੱਲ੍ਹੇ ਤੌਰ 'ਤੇ ਭਾਈ ਰਣਜੀਤ ਸਿੰਘ ਢੱਡਰੀਆਂਵਾਲਿਆਂ ਦੇ ਦੀਵਾਨਾਂ ਦਾ ਵਿਰੋਧ ਕੀਤਾ ਜਾ ਰਿਹਾ ਸੀ। ਇਸ ਵਿਵਾਦ ਦੇ ਨਬੇੜੇ ਲਈ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਭਾਈ ਢੱਡਰੀਆਂਵਾਲਿਆਂ ਨਾਲ ਗੱਲਬਾਤ ਲਈ ਸਿੱਖ ਵਿਦਵਾਨਾਂ ਦੀ ਪੰਜ ਮੈਂਬਰੀ ਕਮੇਟੀ ਬਣਾਈ ਗਈ, ਜਿਸ ਸਾਹਮਣੇ ਪੇਸ਼ ਹੋਣ ਤੋਂ ਭਾਈ ਢੱਡਰੀਆਂਵਾਲਿਆਂ ਨੇ ਇਨਕਾਰ ਕਰ ਦਿੱਤਾ ਸੀ। ਢੱਡਰੀਆਂਵਾਲਿਆਂ ਦਾ ਕਹਿਣਾ ਸੀ ਕਿ ਜਥੇਦਾਰ ਵਲੋਂ ਪੱਖਪਾਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਸੀ ਕਿ ਸ਼ਬੀਲ ਦੇ ਨਾਂ 'ਤੇ ਉਨ੍ਹਾਂ ਦੇ ਇਕ ਸਿੱਖ ਸਾਥੀ ਦੀ ਹੱਤਿਆ ਕਰ ਦਿੱਤੀ ਗਈ ਜਦਕਿ ਜਥੇਦਾਰ ਵਲੋਂ ਇਸ ਦੀ ਨਿੰਦਾ ਤਕ ਨਹੀਂ ਕੀਤੀ ਗਈ। ਆਖਿਰ ਢੱਡਰੀਆਂਵਾਲਿਆਂ ਨੇ ਇਹ ਆਖ ਕੇ ਆਪਣੇ ਦੀਵਾਨ ਵੀ ਤਿਆਗ ਦਿੱਤੇ ਕਿ ਉਹ ਨਹੀਂ ਚਾਹੁੰਦੇ ਕਿ ਦੀਵਾਨ ਦੌਰਾਨ ਕਿਸੇ ਕਿਸਮ ਦਾ ਖੂਨ ਖਰਾਬਾ ਹੋਵੇ ਜਾਂ ਕਿਸੇ ਦੀ ਗ੍ਰਿਫਤਾਰੀ ਹੋਵੇ।
ਪੰਜਾਬ ਦੇ ਲੋਕਾਂ ਨੂੰ ਬਹੁਤ ਜਲਦ ਮਿਲੇਗੀ ਮੁਫਤ ਰੇਤਾ : ਰਾਜਾ ਵੜਿੰਗ (ਵੀਡੀਓ)
NEXT STORY