ਅੰਮ੍ਰਿਤਸਰ (ਮਮਤਾ) : ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਭੁਲੇਖੇਪਾਊ ਪ੍ਰਚਾਰ ਕਾਰਣ ਉਸ ਖਿਲਾਫ ਵਿਦੇਸ਼ਾਂ 'ਚ ਰੋਸ ਫੈਲਦਾ ਜਾ ਰਿਹਾ ਹੈ। ਇੰਗਲੈਂਡ, ਇਟਲੀ ਉਪਰੰਤ ਫਰਾਂਸ ਦੇ ਸਮੂਹ ਗੁਰਦੁਆਰਾ ਸਾਹਿਬਾਨ ਦੀਆਂ ਪ੍ਰਬੰਧਕ ਕਮੇਟੀਆਂ ਨੇ ਵੀ ਢੱਡਰੀਆਂ ਵਾਲੇ ਅਤੇ ਉਸ ਦੇ ਨਜ਼ਦੀਕੀ ਹਰਿੰਦਰ ਸਿੰਘ ਨਿਰਵੈਰ ਖ਼ਾਲਸਾ ਜਥਾ ਯੂ. ਕੇ. ਪ੍ਰਤੀ ਫਰਾਂਸ ਦੇ ਗੁਰੂ ਘਰਾਂ 'ਚ ਵੀ ਪ੍ਰਚਾਰ ਕਰਨ 'ਤੇ ਪਾਬੰਦੀ ਦਾ ਐਲਾਨ ਕੀਤਾ ਹੈ।
ਸੂਤਰਾਂ ਤੋਂ ਪਤਾ ਲੱਗਾ ਹੈ ਕਿ ਬਾਈਕਾਟ ਦਾ ਫੈਸਲਾ ਗੁਰਦੁਆਰਾ ਸਿੰਘ ਸਭਾ ਬੌਬੀਨੀ ਫਰਾਂਸ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਮੈਂਬਰਾਂ ਦੀ ਇਕ ਇਕੱਤਰਤਾ ਦੌਰਾਨ ਲਿਆ ਗਿਆ। ਪਾਸ ਕੀਤੇ ਗਏ ਮਤੇ ਅਨੁਸਾਰ ਉਕਤ ਦੋਵਾਂ ਪ੍ਰਚਾਰਕਾਂ 'ਤੇ ਉਦੋਂ ਤੱਕ ਰੋਕ ਲਾਗੂ ਰਹੇਗੀ, ਜਦੋਂ ਤੱਕ ਇਹ ਦੋਵੇਂ ਆਪਣੇ ਵਿਵਾਦਿਤ ਕਥਨਾਂ ਪ੍ਰਤੀ ਸ੍ਰੀ ਅਕਾਲ ਤਖਤ ਸਾਹਿਬ 'ਤੇ ਪੇਸ਼ ਹੋ ਕੇ ਆਪਣਾ ਪੱਖ ਨਹੀਂ ਰੱਖਦੇ ਅਤੇ ਦੋਸ਼-ਮੁਕਤ ਨਹੀਂ ਹੋ ਜਾਂਦੇ। ਮੀਟਿੰਗ ਦੌਰਾਨ ਗੁਰਦੁਆਰਾ ਬੌਬੀਨੀ ਤੋਂ ਇਲਾਵਾ ਗੁ. ਬਾਬਾ ਮੱਖਣ ਸ਼ਾਹ ਲੁਬਾਣਾ, ਸੰਤ ਬਾਬਾ ਪ੍ਰੇਮ ਸਿੰਘ ਜੀ, ਸੱਚਖੰਡ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਗੁਰੂ ਰਵਿਦਾਸ ਜੀ ਟੈਂਪਲ ਦੇ ਪ੍ਰਬੰਧਕੀ ਮੈਂਬਰ ਸੁਖਦੇਵ ਸਿੰਘ, ਰਘਬੀਰ ਸਿੰਘ, ਪਰਮਜੀਤ ਸਿੰਘ, ਪ੍ਰੀਤਮ ਸਿੰਘ, ਸ਼ਮਸ਼ੇਰ ਸਿੰਘ ਲਾ ਬੁਰਜੇ, ਕਰਨੈਲ ਸਿੰਘ ਲਾ ਕੋਰਨਿਵ, ਗੁਰਮੀਤ ਸਿੰਘ ਬੋਂਦੀ ਗੁਰੂਘਰ, ਮੰਗਤ ਸਿੰਘ ਬੋਂਦੀ ਗੁਰੂ ਘਰ, ਬਲਬੀਰ ਸਿੰਘ ਬੋਂਦੀ ਗੁਰੂਘਰ ਆਦਿ ਮੌਜੂਦ ਸਨ।
ਚੰਡੀਗੜ੍ਹ : ਅੱਜ ਮੌਸਮ ਰਹੇਗਾ ਖਰਾਬ, ਬੱਦਲਾਂ ਨਾਲ ਮੀਂਹ ਪੈਣ ਦੀ ਸੰਭਾਵਨਾ
NEXT STORY