ਅੰਮ੍ਰਿਤਸਰ : ਨਾਨਕਸ਼ਾਹੀ ਕੈਲੰਡਰ ਵਿਵਾਦ ਦੇ ਚੱਲਦਿਆਂ ਇਸ ਵਾਰ ਵੀ ਸ਼੍ਰੋਮਣੀ ਕਮੇਟੀ ਵਲੋਂ ਸਿੱਖ ਸ਼ਰਧਾਲੂਆਂ ਦੇ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਲਈ ਭੇਜੇ ਜਾਣ ਵਾਲੇ ਜਥੇ ਨੂੰ ਪਾਕਿਸਤਾਨੀ ਸਫਾਰਤਖਾਨੇ ਨੇ ਵੀਜ਼ੇ ਨਹੀਂ ਦਿੱਤੇ, ਜਿਸ ਕਾਰਨ ਸ਼੍ਰੋਮਣੀ ਕਮੇਟੀ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਮੌਕੇ ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਨਹੀਂ ਭੇਜ ਸਕੀ। ਇਸ ਦੌਰਾਨ ਸ਼੍ਰੋਮਣੀ ਕਮੇਟੀ ਵਲੋਂ ਸੋਧੇ ਹੋਏ ਨਾਨਕਸ਼ਾਹੀ ਕੈਲੰਡਰ ਅਨੁਸਾਰ ਪੰਜਾਵੀਂ ਪਾਤਸ਼ਾਹੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ ਹੈ ਜਦੋਂਕਿ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਸ਼ਹੀਦੀ ਦਿਹਾੜਾ 16 ਜੂਨ ਨੂੰ ਮਨਾਇਆ ਜਾਣਾ ਹੈ। ਸ਼੍ਰੋਮਣੀ ਕਮੇਟੀ ਵਲੋਂ ਸੋਧੇ ਹੋਏ ਨਾਨਕਸ਼ਾਹੀ ਕੈਲੰਡਰ ਨੂੰ ਮਾਨਤਾ ਦਿੱਤੀ ਗਈ ਹੈ ਤੇ ਉਸ ਮੁਤਾਬਕ ਹੀ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਤੇ ਸ਼ਹੀਦੀ ਦਿਹਾੜੇ ਮਨਾਏ ਜਾਂਦੇ ਹਨ ਜਦੋਂਕਿ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਮੂਲ ਨਾਨਕਸ਼ਾਹੀ ਕੈਲੰਡਰ ਨੂੰ ਮਾਨਤਾ ਦਿੱਤੀ ਹੋਈ ਹੈ। ਸ਼੍ਰੋਮਣੀ ਕਮੇਟੀ ਵਲੋਂ ਭਾਰਤ ਸਰਕਾਰ ਰਾਹੀਂ ਪਾਕਿਸਤਾਨੀ ਸਫਾਰਤਖਾਨੇ ਕੋਲ ਲਗਭਗ 80 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ੇ ਲਈ ਭੇਜੇ ਗਏ ਸਨ।
ਸ਼੍ਰੋਮਣੀ ਕਮੇਟੀ ਨੇ ਸੋਧੇ ਹੋਏ ਨਾਨਕਸ਼ਾਹੀ ਕੈਲੰਡਰ ਮੁਤਾਬਕ ਸੱਤ ਜੂਨ ਨੂੰ ਸ਼ਹੀਦੀ ਦਿਹਾੜਾ ਮਨਾਉਣ ਲਈ 4 ਜਾਂ 5 ਜੂਨ ਨੂੰ ਜਥਾ ਭੇਜਣ ਵਾਸਤੇ ਪ੍ਰਵਾਨਗੀ ਮੰਗੀ ਸੀ। ਮਿਲੇ ਵੇਰਵਿਆਂ ਮੁਤਾਬਤ ਪਾਕਿਸਤਾਨੀ ਸਫਾਰਤਖਾਨੇ ਨੇ ਇਸ ਮੁਤਾਬਕ ਵੀਜ਼ੇ ਨਹੀਂ ਦਿੱਤੇ ਹਨ ਤੇ 14 ਜੂਨ ਵਾਸਤੇ ਵੀਜ਼ੇ ਲੈਣ ਲਈ ਆਖਿਆ ਹੈ। ਮੂਲ ਨਾਨਕਸ਼ਾਹੀ ਕੈਲੰਡਰ ਮੁਤਬਾਕ ਸ਼ਹੀਦੀ ਦਿਹਾੜੇ ਮਨਾਉਣ ਲਈ 14 ਜੂਨ ਨੂੰ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਜਾ ਰਿਹਾ ਹੈ, ਜੋ 23 ਜੂਨ ਨੂੰ ਪਰਤੇਗਾ। ਇਸ ਦੀ ਪੁਸ਼ਟੀ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ.ਰੂਪ ਸਿੰਘ ਨੇ ਕਿਹਾ ਕਿ ਸ਼ਹੀਦੀ ਦਿਹਾੜੇ ਦੀਆਂ ਤਰੀਕਾਂ 'ਚ ਅੰਤਰ ਕਾਰਨ ਪਾਕਿਸਤਾਨੀ ਸਫਾਰਤਖਾਨੇ ਵਲੋਂ 14 ਜੂਨ ਵਾਸਤੇ ਵੀਜ਼ੇ ਦਿੱਤੇ ਜਾ ਰਹੇ ਸਨ ਪਰ ਸ਼੍ਰੋਮਣੀ ਕਮੇਟੀ ਵਲੋਂ ਇਹ ਸ਼ਹੀਦੀ ਦਿਹਾੜਾ ਸ੍ਰੀ ਅਕਲ ਤਖਤ ਦੇ ਆਦੇਸ਼ਾਂ ਮੁਤਾਬਕ 7 ਜੂਨ ਨੂੰ ਮਨਾਇਆ ਗਿਆ ਤੇ ਉਸ ਮੁਤਾਬਕ ਹੀ ਵੀਜ਼ੇ ਮੰਗੇ ਗਏ ਸਨ। ਇਸ ਮੁਤਾਬਕ ਵੀਜ਼ੇ ਨਾ ਮਿਲਣ 'ਤੇ ਸ਼੍ਰੋਮਣੀ ਕਮੇਟੀ ਨੇ ਸਿੱਖ ਸ਼ਰਧਾਲੂਆਂ ਦਾ ਜੱਥਾ ਨਾ ਭੇਜਣ ਦਾ ਫੈਸਲਾ ਕੀਤਾ ਹੈ। ਹੁਣ ਸ਼੍ਰੋਮਣੀ ਕਮੇਟੀ ਵਲੋਂ ਮਹਾਰਾਜਾ ਰਣਜੀਤ ਸਿੰਘ ਦੀ 29 ਜੂਨ ਨੂੰ ਆ ਰਹੀ ਬਰਸੀ 'ਤੇ 27 ਜੂਨ ਨੂੰ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਲਈ ਭੇਜਿਆ ਜਾਵੇਗਾ। ਇਸ ਦੌਰਾਨ ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਸੁਸਾਇਟੀ ਫਿਰੋਜ਼ਪੁਰ ਦੇ ਮੁਖੀ ਹਰਪਾਲ ਸਿੰਘ ਭੁੱਲਰ ਨੇ ਦੱਸਿਆ ਕਿ ਉਨ੍ਹਾਂ ਦੀ ਜਥੇਬੰਦੀ ਸਮੇਤ ਤਿੰਨ ਸਿੱਖ ਜਥੇਬੰਦੀਆਂ ਦੇ ਲਗਭਗ 130 ਸ਼ਰਧਾਲੂਆਂ ਨੂੰ ਸ਼ਹੀਦੀ ਦਿਹਾੜਾ ਮਨਾਉਣ ਵਾਸਤੇ 14 ਜੂਨ ਤੋਂ 23 ਜੂਨ ਤਕ ਵਾਸਤੇ ਵੀਜ਼ੇ ਮਿਲੇ ਹਨ। ਜਥੇਬੰਦੀ ਦੇ ਲਗਭਗ 50 ਸ਼ਰਧਾਲੂਆਂ ਦੇ ਵੀਜ਼ੇ ਲਈ ਪਾਸਪੋਰਟ ਦਿੱਤੇ ਹੋਏ ਹਨ।
ਜਥੇਦਾਰ ਵਲੋਂ 6 ਜੂਨ ਨੂੰ ਕਾਲਾ ਦਿਵਸ ਕਹਿਣਾ ਗਲਤ : ਦਲ ਖਾਲਸਾ
NEXT STORY