ਅੰਮ੍ਰਿਤਸਰ (ਸੰਜੀਵ) : ਕੈਨੇਡਾ ਤੋਂ ਡਿਪੋਰਟ ਕੀਤੇ ਗਏ ਸੁਖਵਿੰਦਰ ਸਿੰਘ ਨਿਵਾਸੀ ਵਿਧੀਪੁਰ, ਮਕਸੂਦਾਂ (ਜਲੰਧਰ) ਨੂੰ ਅੰਮ੍ਰਿਤਸਰ ਹਵਾਈ ਅੱਡੇ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਮੁਲਜ਼ਮ ਵਿਰੁੱਧ ਇਮੀਗਰੇਸ਼ਨ ਅਧਿਕਾਰੀ ਕ੍ਰਿਸ਼ਨ ਕੁਮਾਰ ਦੀ ਸ਼ਿਕਾਇਤ 'ਤੇ ਥਾਣਾ ਏਅਰਪੋਰਟ ਦੀ ਪੁਲਸ ਨੇ ਧੋਖਾਦੇਹੀ ਦਾ ਕੇਸ ਦਰਜ ਕਰ ਕੇ ਉਸ ਨੂੰ ਅਦਾਲਤ ਦੇ ਨਿਰਦੇਸ਼ਾਂ 'ਤੇ ਜੁਡੀਸ਼ੀਅਲ ਰਿਮਾਂਡ 'ਚ ਭੇਜ ਦਿੱਤਾ ਹੈ।
ਇਮੀਗਰੇਸ਼ਨ ਅਧਿਕਾਰੀ ਕ੍ਰਿਸ਼ਨ ਕੁਮਾਰ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਉਕਤ ਮੁਲਜ਼ਮ ਨੂੰ ਕੈਨੇਡਾ ਤੋਂ ਅੰਮ੍ਰਿਤਸਰ ਕਤਰ ਏਅਰਲਾਈਨਜ਼ ਦੀ ਫਲਾਈਟ ਨੰ. ਕਿਊ ਆਰ 549 'ਤੇ ਡੀਪੋਰਟ ਕੀਤਾ ਗਿਆ ਸੀ। ਅੰਮ੍ਰਿਤਸਰ ਪੁੱਜਣ 'ਤੇ ਜਦੋਂ ਉਸ ਦੇ ਕਾਗਜ਼ਾਤ ਦੀ ਜਾਂਚ ਕੀਤੀ ਗਈ ਤਾਂ ਉਸ ਦਾ ਅੰਮ੍ਰਿਤਸਰ ਤੋਂ ਵਿਦੇਸ਼ ਜਾਣ ਦਾ ਕੋਈ ਵੀ ਰਿਕਾਰਡ ਨਹੀਂ ਸੀ। ਮੁਲਜ਼ਮ ਦੇ ਪਾਸਪੋਰਟ 'ਤੇ ਕੋਈ ਡੀਪਾਰਚਰ ਮੋਹਰ ਨਹੀਂ ਲੱਗੀ ਹੋਈ ਸੀ ਕਿ ਉਹ ਕਦੋਂ ਭਾਰਤ ਤੋਂ ਵਿਦੇਸ਼ ਗਿਆ ਹੈ। ਉਸ ਦੇ ਸਾਰੇ ਕਾਗਜ਼ਾਤ ਜ਼ਬਤ ਕਰ ਕੇ ਉਸ ਨੂੰ ਪੁਲਸ ਹਵਾਲੇ ਕਰ ਦਿੱਤਾ ਗਿਆ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਤਰਨਤਾਰਨ ਧਮਾਕਾ : ਮਾਣਯੋਗ ਅਦਾਲਤ ਨੇ ਸਾਰੇ ਦੋਸ਼ੀਆਂ ਨੂੰ 14 ਦਿਨਾਂ ਲਈ ਭੇਜਿਆ ਜੇਲ
NEXT STORY