ਅੰਮ੍ਰਿਤਸਰ (ਸੁਮਿਤ ਖੰਨਾ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੋਮਵਾਰ ਨੂੰ ਅੰਮ੍ਰਿਤਸਰ ਦੌਰੇ 'ਤੇ ਆ ਰਹੇ ਹਨ। ਜਾਣਕਾਰੀ ਮੁਤਾਬਕ ਇਸ ਮੌਕੇ ਉਹ ਅੰਮ੍ਰਿਤਸਰ ਨੂੰ ਪੰਜ ਪੁਲਾਂ ਦੀ ਸੌਗਾਤ ਦੇਣਗੇ। ਇਸ ਦੇ ਨਾਲ ਹੀ ਅਕਾਲੀ ਦਲ ਤੇ ਸਿੱਧੂ 'ਚ ਦੂਰੀਆਂ ਦਾ ਕਾਰਨ ਬਣੇ ਰਣਜੀਤ ਐਵੀਨਿਊ ਦੇ ਸਪੋਰਟਸ ਸਟੇਡੀਅਮ ਦਾ ਨੀਂਹ ਪੱਥਰ ਵੀ ਰੱਖਿਆ ਜਾਵੇਗਾ। ਇਸ ਸਬੰਧੀ ਜਾਣਕਾਰੀ ਇੰਪਰੂਵਮੈਂਟ ਟਰੱਸਟ ਦੇ ਅਧਿਕਾਰੀ ਰਾਜੀਵ ਸੈਖਰੀ ਨੇ ਦਿੱਤੀ।
ਤੁਹਾਨੂੰ ਦੱਸ ਦਈਏ ਕਿ ਇਹ ਸਮਾਗਮ ਅੰੰਮ੍ਰਿਤਸਰ ਦੇ ਕੰਪਨੀ ਬਾਗ 'ਚ ਕੀਤਾ ਜਾਵੇਗਾ, ਜਿਸ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਪੁਲਸ ਪ੍ਰਸ਼ਾਸਨ ਵਲੋਂ ਸਮਾਗਮ ਸਬੰਧੀ ਸੁਰੱਖਿਆ ਪ੍ਰਬੰਧਾਂ ਦਾ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ।
ਬਹਿਬਲਕਲਾਂ ਗੋਲੀਕਾਂਡ ਦੇ ਦੋਸ਼ੀ ਭਾਵੇਂ ਸਿਆਸਤਦਾਨ ਹੋਣ ਜਾਂ ਫਿਰ ਅਫਸਰ ਸਜ਼ਾ ਦਿਵਾ ਕੇ ਰਹਾਂਗੇ : ਖਹਿਰਾ (ਵੀਡੀਓ)
NEXT STORY