ਅੰਮ੍ਰਿਤਸਰ (ਸੁਮਿਤ ਖੰਨਾ) : ਅੰਮ੍ਰਿਤਸਰ ਦੇ ਕਚਹਿਰੀ ਚੌਕ 'ਚ ਚਮਨ ਫੈਮਿਲੀ ਰੈਸਟੋਰੈਂਟ 'ਚ ਭਿਆਨਕ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਇਹ ਅੱਗ ਏਨੀ ਭਿਆਨਕ ਸੀ ਕਿ ਵੇਖਦੇ ਹੀ ਵੇਖਦੇ ਪੂਰੀ ਤਿੰਨ ਮੰਜ਼ਿਲਾਂ ਇਮਾਰਤ 'ਚ ਫੈਲ ਗਈ ਤੇ ਪਲਾਂ 'ਚ ਲੱਖਾਂ ਦਾ ਸਾਮਾਨ ਸਾੜ ਕੇ ਸੁਆਹ ਕਰ ਦਿੱਤਾ। ਅੱਗ ਦਾ ਕਾਰਣ ਸ਼ਾਰਟ ਸਰਕਟ ਨਾਲ ਏ. ਸੀ. 'ਚੋਂ ਨਿਕਲੀ ਚੰਗਿਆੜੀ ਨੂੰ ਦੱਸਿਆ ਜਾ ਰਿਹਾ ਹੈ।
ਮੌਕੇ 'ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਨੇ ਅੱਗ 'ਤੇ ਕਾਬੂ ਪਾ ਲਿਆ ਹੈ। ਇਸ ਦੌਰਾਨ ਚੰਗੀ ਗੱਲ ਇਹ ਰਹੀ ਕਿ ਇਸ ਘਟਨਾ 'ਚ ਕਿਸੇ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
ਸੰਗਰੂਰ : ਕੇਵਲ ਸਿੰਘ ਢਿੱਲੋਂ ਦੇ ਬੇਟੇ ਨੇ ਰੈਲੀ ਕਰਕੇ ਪਿਤਾ ਲਈ ਮੰਗੀਆਂ ਵੋਟਾਂ
NEXT STORY