ਅੰਮ੍ਰਿਤਸਰ (ਸੁਮਿਤ) - ਅੰਮ੍ਰਿਤਸਰ ਦੀ ਪੁਲਸ ਨੇ ਮੋਕਮਪੂਰਾ ਇਲਾਕੇ ’ਚ ਰਹਿਣ ਵਾਲੇ ਇਕ 14 ਸਾਲਾ ਬੱਚੇ ਦੇ ਅਗਵਾ ਹੋਣ ਦਾ ਮਾਮਲਾ ਸੁਲਝਾ ਦਿੱਤਾ ਹੈ। ਪੁਲਸ ਨੇ ਬੱਚੇ ਨੂੰ ਅਗਵਾ ਕਰਨ ਵਾਲੇ 4 ਅਗਵਾਕਾਰਾਂ ਨੂੰ ਗ੍ਰਿਫ਼ਤਾਰ ਕਰਨ ’ਚ ਸਫਲਤਾ ਹਾਸਲ ਕਰ ਲਈ ਹੈ। ਪੁਲਸ ਨੇ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਅਤੇ ਬੱਚੇ ਨੂੰ ਉਸ ਦੇ ਪਰਿਵਾਰ ਦੇ ਹਵਾਲੇ ਕਰ ਦਿੱਤਾ।
ਪੜ੍ਹੋ ਇਹ ਵੀ ਖ਼ਬਰ - ਪਤਲੇ ਕਰਨ ਦਾ ਝਾਂਸਾ ਦੇ ਜਿੰਮ ਸੰਚਾਲਕ ਨੇ 6 ਸਾਲ ਤੱਕ ਬਲੈਕਮੇਲ ਕਰਕੇ ਕੀਤਾ ਜਬਰ-ਜ਼ਿਨਾਹ, ਵਿਦੇਸ਼ ਜਾ ਵਾਇਰਲ ਕੀਤੀ ਅਸ਼ਲੀਲ ਵੀਡੀਓ
ਇਸ ਘਟਨਾ ਦੇ ਸਬੰਧ ’ਚ ਜਾਣਕਾਰੀ ਦਿੰਦੇ ਹੋਏ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਉਕਤ ਬੱਚੇ ਨੂੰ ਬੀਤੇ ਦਿਨੀਂ ਚਾਰ ਵਿਅਕਤੀਆਂ ਨੇ ਅਗਵਾ ਕਰ ਲਿਆ ਸੀ। ਬੱਚੇ ਦੇ ਮਾਤਾ-ਪਿਤਾ ਨੂੰ ਉਨ੍ਹਾਂ ਨੇ ਫੋਨ ਕਰਕੇ ਮੁਲਜ਼ਮਾਂ ਨੇ ਪੈਸੇ ਦੀ ਮੰਗ ਕੀਤੀ ਸੀ। ਦੂਜੇ ਪਾਸੇ ਮੁਲਜ਼ਮਾਂ ਨੇ ਬੱਚੇ ਨੂੰ ਕੈਦ ਕਰਨ ਲਈ ਇਕ ਮਕਾਨ ਕਿਰਾਏ ’ਤੇ ਲੈ ਲਿਆ, ਜਿਸ ਦੇ ਇਕ ਕਮਰੇ ’ਚ ਪਏ ਬੈੱਡ ਦੇ ਅੰਦਰ ਉਸ ਨੂੰ ਬੰਦ ਕਰਕੇ ਰੱਖ ਦਿੱਤਾ। ਬੱਚੇ ਦੇ ਲਾਪਤਾ ਹੋਣ ਦੀ ਸੂਚਨਾ ਉਸ ਦੇ ਪਰਿਵਾਰਕ ਮੈਂਬਰਾਂ ਨੇ ਪੁਲਸ ਨੂੰ ਦੇ ਦਿੱਤੀ, ਜਿਸ ਦੇ ਆਧਾਰ ’ਤੇ ਕਾਰਵਾਈ ਕਰਦੇ ਹੋਏ ਉਨ੍ਹਾਂ ਨੇ ਅਗਵਾਕਾਰਾਂ ਨੂੰ ਕਾਬੂ ਕਰ ਲਿਆ।
ਪੜ੍ਹੋ ਇਹ ਵੀ ਖ਼ਬਰ - ਭਲਕੇ ਪੰਜਾਬ ਦੌਰੇ 'ਤੇ ਅਰਵਿੰਦ ਕੇਜਰੀਵਾਲ, ਸੇਵਾ ਸਿੰਘ ਸੇਖਵਾਂ ਨਾਲ ਕਰਨਗੇ ਮੁਲਾਕਾਤ (ਵੀਡੀਓ)
ਮਾਲਵਿੰਦਰ ਸਿੰਘ ਮਾਲੀ ਨੇ ਮੁੜ ਪਾਈ ਪੋਸਟ, ਨਿਸ਼ਾਨੇ ’ਤੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ
NEXT STORY