ਅੰਮ੍ਰਿਤਸਰ (ਸੁਮਿਤ ਖੰਨਾ) : ਹੜ੍ਹ ਦੀ ਮਾਰ ਝੱਲ ਰਹੇ ਪੰਜਾਬ ਵੱਲ ਲਗਾਤਾਰ ਮਦਦ ਦੇ ਹੱਥ ਵਧ ਰਹੇ ਹਨ। ਖਾਸ ਕਰ ਸਮਾਜ ਸੇਵੀ ਸੰਸਥਾਵਾਂ ਆਪ ਮੁਹਾਰੇ ਹੜ੍ਹ ਪ੍ਰਭਾਵਿਤਾਂ ਦੀ ਮਦਦ ਲਈ ਅੱਗੇ ਆ ਰਹੀਆਂ ਹਨ। ਹਾਲਾਂਕਿ ਪੰਜਾਬ ਸਰਕਾਰ ਵਲੋਂ ਵੀ 100 ਕਰੋੜ ਦੀ ਸਹਾਇਤਾ ਰਾਸ਼ੀ ਦਾ ਐਲਾਨ ਕੀਤਾ ਗਿਆ ਹੈ ਪਰ ਵੱਡੇ ਏਨੇ ਹੋਏ ਨੁਕਸਾਨ ਅੱਗੇ ਇਹ ਰਾਸ਼ੀ ਕਾਫੀ ਨਹੀਂ। ਅਜਿਹੇ 'ਚ ਕਾਂਗਰਸ ਦੇ ਪੰਜਾਬ ਪਬਲਿਕ ਕੋਆਰਡੀਨੇਸ਼ਨ ਸੈੱਲ ਦੇ ਚੇਅਰਮੈਨ ਗੁਰਜੀਤ ਸੰਧੂ ਨੇ ਪੰਜਾਬ ਸਰਕਾਰ ਨੂੰ ਬੜੀ ਨੇਕ ਸਲਾਹ ਦਿੱਤੀ ਹੈ। ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਹਰ ਵਿਧਾਇਕ ਨੂੰ ਆਪਣੀ ਇਕ ਮਹੀਨੇ ਦੀ ਤਨਖਾਹ ਹੜ੍ਹ ਪੀੜਤਾਂ ਦੀ ਮਦਦ ਲਈ ਦਾਨ ਕਰਨ ਲਈ ਕਿਹਾ ਹੈ। ਉਨ੍ਹਾਂ ਨੇ ਰਾਜਨੀਤਿਕ ਪਾਰਟੀਆਂ ਨੂੰ ਬੇਨਤੀ ਕੀਤੀ ਕਿ ਉਹ ਇਸ ਕੁਦਰਤੀ ਆਫਤ 'ਤੇ ਸਿਆਸਤ ਨਾ ਕਰਨ।
ਦੱਸ ਦੇਈਏ ਕਿ ਪੰਜਾਬ ਦੇ ਕੁਝ ਇਲਾਕਿਆਂ 'ਚ ਆਏ ਹੜ੍ਹ ਨੇ ਭਾਰੀ ਤਬਾਹੀ ਮਚਾਈ ਹੈ, ਜਿਸ ਨਾਲ ਕਈ ਸੌ ਕਰੋੜ ਦਾ ਮਾਲੀ ਨੁਕਸਾਨ ਹੋਇਆ ਹੈ। ਹਾਲਾਂਕਿ ਕੇਂਦਰ ਸਰਕਾਰ ਵਲੋਂ ਅਜੇ ਤੱਕ ਪੰਜਾਬ ਲਈ ਕੋਈ ਰਾਹਤ ਪੈਕੇਜ ਦਾ ਐਲਾਨ ਨਹੀਂ ਕੀਤਾ ਗਿਆ।
ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਵੱਡੀ ਰਾਹਤ, ਭਾਖੜਾ 'ਚ ਘਟਿਆ ਪਾਣੀ ਦਾ ਪੱਧਰ
NEXT STORY