ਅੰਮ੍ਰਿਤਸਰ (ਦਲਜੀਤ)- ਗੁਰੂ ਨਗਰੀ ’ਚ ਕੋਰੋਨਾ ਵਾਇਰਸ ਦਾ ਕਹਿਰ ਘੱਟ ਹੋਣ ਦਾ ਨਾਂ ਨਹੀਂ ਲੈ ਰਿਹਾ। ਹਰ ਰੋਜ਼ ਦੀ ਤਰ੍ਹਾਂ ਐਤਵਾਰ ਨੂੰ ਅੰਮ੍ਰਿਤਸਰ ’ਚ 21 ਮਰੀਜ਼ਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ, ਇਨ੍ਹਾਂ ਮਰੀਜ਼ਾਂ ਵਿਚ ਸਿਵਲ ਸਰਜਨ ਡਾ. ਅਮਰਜੀਤ ਸਿੰਘ ਵੀ ਸ਼ਾਮਲ ਹਨ। ਮਿਲੀ ਜਾਣਕਾਰੀ ਅਨੁਸਾਰ ਸੀਨੀਅਰ ਅਧਿਕਾਰੀ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਸਿਵਲ ਸਰਜਨ ਦਫ਼ਤਰ ਵਿਚ ਸਖ਼ਤੀ ਕਰ ਦਿੱਤੀ ਗਈ ਹੈ।
ਪੜ੍ਹੋ ਇਹ ਵੀ ਖ਼ਬਰ: ਤਰਨਤਾਰਨ ’ਚ ਸ਼ਰਮਸਾਰ ਹੋਈ ਮਾਂ ਦੀ ਮਮਤਾ, ਕੂੜੇ ਦੇ ਢੇਰ ’ਚੋਂ ਮਿਲੀ ਨਵ-ਜਨਮੀ ਬੱਚੀ ਦੀ ਲਾਸ਼
ਇਸ ਦੌਰਾਨ ਸਿਵਲ ਸਰਜਨ ਡਾ. ਚਰਨਜੀਤ ਸਿੰਘ ਨੇ ਸਾਰੇ ਅਧਿਕਾਰੀਆਂ ਨੂੰ ਹੁਕਮ ਦਿੱਤੇ ਹਨ ਕਿ ਬਿਨਾ ਮਾਸਕ ਦੇ ਕੋਈ ਵੀ ਕਰਮਚਾਰੀ ਜਾਂ ਅਧਿਕਾਰੀ ਦਫ਼ਤਰ ’ਚ ਨਾ ਆਵੇ। ਦਫ਼ਤਰ ਵਿਚ ਆਉਣ ਵਾਲੇ ਲੋਕਾਂ ’ਤੇ ਵੀ ਇਹ ਹੁਕਮ ਲਾਗੂ ਕਰ ਦਿੱਤੇ ਗਏ ਹਨ, ਤਾਂਕਿ ਸਭ ਨੂੰ ਕੋਰੋਨਾ ਤੋਂ ਬਚਾਇਆ ਜਾ ਸਕੇ।
ਪੜ੍ਹੋ ਇਹ ਵੀ ਖ਼ਬਰ: ਖਾਲੜਾ ਵਿਖੇ ਸਾਬਕਾ ਸਰਪੰਚ ਦੇ ਮੁੰਡੇ ਦੀ ਕਰਤੂਤ ਤੋਂ ਖ਼ਫ਼ਾ 2 ਬੱਚਿਆਂ ਦੀ ਮਾਂ ਨੇ ਗਲ ਲਾਈ ਮੌਤ
ਪੰਜਾਬ ਭਰ ਦੀਆਂ ਤਹਿਸੀਲਾਂ 'ਚ ਅੱਜ ਕਾਲੋਨਾਈਜ਼ਰਾਂ ਤੇ ਪ੍ਰਾਪਰਟੀ ਡੀਲਰਾਂ ਵੱਲੋਂ ਧਰਨਾ-ਪ੍ਰਦਰਸ਼ਨ
NEXT STORY