ਅੰਮ੍ਰਿਤਸਰ : ਅੱਜ ਸ੍ਰੀ ਹਜ਼ੂਹ ਸਾਹਿਬ ਤੋਂ ਪਰਤੇ ਸ਼ਰਧਾਲੂਆਂ 'ਚੋਂ 23 ਕੋਰੋਨਾ ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਅੰਮ੍ਰਿਤਸਰ 'ਚ ਅੱਜ 'ਕੋਰੋਨਾ' ਬਲਾਸਟ ਦੇਖਣ ਨੂੰ ਮਿਲਿਆ ਹੈ। ਅੰਮ੍ਰਿਤਸਰ 'ਚ ਕੋਰੋਨਾ ਦੇ ਕੁੱਲ ਮਰੀਜ਼ਾਂ ਦੀ ਸੰਖਿਆਂ 37 ਹੋ ਚੁੱਕੀ ਹੈ, ਜਿਨ੍ਹਾਂ 'ਚੋਂ 2 ਦੀ ਮੌਤ ਹੋ ਗਈ ਹੈ। ਅਜੇ ਤੱਕ 6 ਮਰੀਜ਼ਾਂ ਹਸਪਤਾਲ ਤੋਂ ਛੁੱਟੀ ਵੀ ਦੇ ਦਿੱਤੀ ਗਈ ਹੈ ਅਤੇ 6 ਦਾ ਇਲਾਜ਼ ਅਜੇ ਵੀ ਹਸਪਤਾਲ 'ਚ ਚੱਲ ਰਿਹਾ ਹੈ।
ਇਹ ਵੀ ਪੜ੍ਹੋ : ਨਹੀਂ ਰੁਕ ਰਿਹਾ ਜਲੰਧਰ 'ਚ 'ਕੋਰੋਨਾ' ਦਾ ਕਹਿਰ, 3 ਨਵੇਂ ਕੇਸ ਆਏ ਸਾਹਮਣੇ
ਪੰਜਾਬ 'ਚ ਕੋਰੋਨਾ ਪਾਜ਼ੇਟਿਵ ਕੇਸਾਂ ਦਾ ਅੰਕੜਾ 435 ਤੱਕ ਪਹੁੰਚਿਆ
ਪੰਜਾਬ 'ਚ ਕੋਰੋਨਾ ਵਾਇਰਸ ਦੇ ਕੁੱਲ 435 ਪਾਜ਼ੇਟਿਵ ਕੇਸ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ 'ਚੋਂ 20 ਲੋਕਾਂ ਦੀ ਮੌਤ ਹੋ ਚੁੱਕੀ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਪੰਜਾਬ ਦੇ ਜਲੰਧਰ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 89, ਮੋਹਾਲੀ 'ਚ 84, ਪਠਾਨਕੋਟ 'ਚ 25, ਨਵਾਂਸ਼ਹਿਰ 'ਚ 22, ਲੁਧਿਆਣਾ 'ਚ 33, ਅੰਮ੍ਰਿਤਸਰ 'ਚ 37, ਮਾਨਸਾ 'ਚ 13, ਪਟਿਆਲਾ 'ਚ 63, ਹੁਸ਼ਿਆਰਪੁਰ 'ਚ 11, ਤਰਨਾਰਨ 15, ਕਪੂਰਥਲਾ 8, ਮੁਕਤਸਰ 4, ਸੰਗਰੂਰ 'ਚ 6, ਗਰਦਾਸਪੁਰ 'ਚ 4 ਕੇਸ, ਫਰੀਦਕੋਟ 6, ਮੋਗਾ 'ਚ 5, ਬਰਨਾਲਾ 'ਚ 2, ਫਤਿਹਗੜ੍ਹ ਸਾਹਿਬ 'ਚ 2, ਬਠਿੰਡਾ 'ਚ 2 ਰੋਪੜ 'ਚ 3, ਅਤੇ ਫਿਰੋਜ਼ਪੁਰ 'ਚ 1 ਕੋਰੋਨਾ ਵਾਇਰਸ ਦੇ ਪਾਜ਼ੇਟਿਵ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ ਹੈ। ਜਦਕਿ ਕੋਰੋਨਾ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ 'ਚੋਂ 20 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਵੱਡੀ ਖਬਰ: ਸ੍ਰੀ ਮੁਕਤਸਰ ਸਾਹਿਬ ਜ਼ਿਲੇ 'ਚ ਕੋਰੋਨਾ ਦੇ 3 ਹੋਰ ਪਾਜ਼ੇਟਿਵ ਕੇਸ ਆਏ ਸਾਹਮਣੇ
NEXT STORY