ਅੰਮਿ੍ਰਤਸਰ (ਸੁਮਿਤ ਖੰਨਾ) : ਕੋਰੋਨਾ ਵਾਇਰਸ ਨੂੰ ਲੈ ਕੇ ਦੇਸ਼ ਭਰ ’ਚ ਨਿੱਜੀ ਹਸਪਤਾਲਾਂ ਵਲੋਂ ਲੁੱਟ ਕੀਤੀ ਜਾ ਰਹੀ ਹੈ। ਹਸਪਤਾਲਾਂ ਵਲੋਂ ਮਰੀਜ਼ਾਂ ਤੋਂ ਇਕ ਦਿਨ ਦਾ 40 ਤੋਂ 50 ਹਜ਼ਾਰ ਰੁਪਏ ਲਏ ਜਾ ਰਹੇ ਹਨ। ਕੋਰੋਨਾ ਮਰੀਜ਼ਾਂ ਨੂੰ ਨਿੱਜੀ ਹਸਪਤਾਲਾਂ ਦੀ ਲੁੱਟ ਤੋਂ ਬਚਾਉਣ ਲਈ ਸ਼੍ਰੋਮਣੀ ਕਮੇਟੀ ਅੱਗੇ ਆਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਏ.ਪੀ. ਸਿੰਘ ਨੇ ਦੱਸਿਆ ਕਿ ਐੱਸ.ਜੀ.ਪੀ. ਸੀ. ਦੇ ਪ੍ਰਧਾਨ ਨੇ ਮਰੀਜ਼ਾਂ ਦੀ ਨਿੱਜੀ ਹਸਪਤਾਲਾਂ ’ਚ ਹੋ ਰਹੇ ਲੁੱਟ ਨੂੰ ਦੇਖਦੇ ਹੋਏ ਇਹ ਫੈਸਲਾ ਕੀਤਾ ਹੈ ਕਿ ਇਨ੍ਹਾਂ ਦਾ ਗੁਰੂ ਰਾਮਦਾਸ ਹਸਪਤਾਲ ’ਚ ਘੱਟ ਖਰਚ ’ਤੇ ਇਲਾਜ ਕੀਤਾ ਜਾਵੇਗਾ। ਇਥੇ ਇਲਾਜ ਦੇ ਖਰਚ ’ਚ 50 ਫੀਸਦੀ ਕਟੌਤੀ ਹੋਵੇਗੀ।
ਇਹ ਵੀ ਪੜ੍ਹੋਂ : ਵੱਡੀ ਵਾਰਦਾਤ, ਭਤੀਜੇ ਨੇ ਪਹਿਲਾਂ ਤਾਏ ਦਾ ਕੀਤਾ ਕਤਲ ਫਿਰ ਖੁਦ ਨੂੰ ਵੀ ਮਾਰੀ ਗੋਲੀ
ਇਸ ਦੇ ਨਾਲ ਉਨ੍ਹਾਂ ਨੇ ਦੱਸਿਆ ਕਿ ਮਰੀਜ਼ ਦਾ ਇਲਾਜ ਕਰਨ ਵਾਲੇ ਡਾਕਟਰ ਅਤੇ ਉਨ੍ਹਾਂ ਫੂਡ ਸਪਾਲਈ ਕਰਨ ਵਾਲੇ ਵਿਅਕਤੀ ਪੀ.ਪੀ.ਕਿੱਟ ’ਚ ਰਹਿਣਗੇ ਤਾਂ ਜੋ ਉਹ ਮੀਰਜ਼ ਦੇ ਸੰਪਰਕ ’ਚ ਨਾ ਸਕਣ। ਹਸਪਤਾਲ ’ਚ ਜੋ ਵੀ ਪੀ.ਪੀ. ਕਿੱਟਾਂ ਵਰਤੀਆਂ ਜਾਂਦੀਆਂ ਹਨ ਸਭ ਤੋਂ ਵੱਧ ਖਰਚਾ ਉਸ ਦਾ ਹੀ ਆਉਂਦਾ ਹੈ। ਉਨ੍ਹਾਂ ਦੱਸਿਆ ਕਿ ਕੋਰੋਨਾ ਦੀ ਅਜੇ ਤੱਕ ਕੋਈ ਦਵਾਈ ਨਹੀਂ ਹੈ ਪਰ ਮਰੀਜ਼ਾਂ ਦੀ ਸਿਹਤ ’ਚ ਸੁਧਾਰ ਲਿਆਉਣ ਲਈ ਉਨ੍ਹਾਂ ਨੂੰ ਕੁਝ ਦਵਾਈਆਂ ਦਿੱਤੀਆਂ ਜਾਂਦੀਆਂ ਹਨ, ਜਿਨ੍ਹਾਂ ਦਾ ਖਰਚਾਂ ਬਹੁਤ ਜ਼ਿਆਦਾ ਨਹੀਂ ਹੈ। ਉਨ੍ਹਾਂ ਦੱਸਿਆ ਕਿ ਸਾਰਾ ਖਰਚਾ ਮਰੀਜ਼ ਅਤੇ ਐੱਸ.ਜੀ.ਪੀ.ਸੀ ਵਲੋਂ ਅੱਧਾ-ਅੱਧਾ ਕੀਤਾ ਜਾਵੇਗਾ।
ਇਹ ਵੀ ਪੜ੍ਹੋਂ : ਚਮਿਆਰੀ 'ਚ ਕੋਰੋਨਾ ਦੀ ਦਸਤਕ, 25 ਸਾਲਾ ਨੌਜਵਾਨ ਦੀ ਰਿਪੋਰਟ ਪਾਜ਼ੇਟਿਵ
ਸਾਦੇ ਢੰਗ ਨਾਲ ਵਿਆਹ ਕਰਵਾਉਣ ’ਤੇ ਪੁਲਸ ਨੇ ਲਾੜਾ ਲਾੜੀ ਨੂੰ ਕੀਤਾ ਸਨਮਾਨਿਤ
NEXT STORY