ਅੰਮ੍ਰਿਤਸਰ (ਦਲਜੀਤ) : ਅੰਮ੍ਰਿਤਸਰ ਜ਼ਿਲ੍ਹੇ 'ਚ ਕੋਰੋਨਾ ਲਗਾਤਾਰ ਬੇਕਾਬੂ ਹੁੰਦਾ ਜਾ ਰਿਹਾ ਹੈ। ਜ਼ਿਲ੍ਹੇ 'ਚ ਅੱਜ ਫਿਰ ਕੋਰੋਨਾ ਦਾ ਵੱਡਾ ਧਮਾਕਾ ਹੋਇਆ ਹੈ, ਜਿਥੇ 8 ਹੋਰ ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ਨਾਲ ਜ਼ਿਲ੍ਹੇ 'ਚ ਹੁਣ ਕੁੱਲ ਮਰੀਜ਼ਾਂ ਦੀ ਗਿਣਤੀ 665 ਹੋ ਚੁੱਕੀ ਹੈ ਜਦਕਿ 157 ਲੋਕ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤ ਚੁੱਕੇ ਹਨ। ਇਸ ਤੋਂ ਇਲਾਵਾ ਇਥੇ ਹੁਣ ਤੱਕ 25 ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋਂ : ਕਮਿਊਨਿਟੀ ਹੈਲਥ ਸੈਂਟਰ ਦੀ ਬੀਬੀ ਰੇਡੀਓਗ੍ਰਾਫਰ ਦੀ ਕੋਰੋਨਾ ਪਾਜ਼ੇਟਿਵ, ਮਚਿਆ ਹਰਕੰਪ
ਇਥੇ ਦੱਸ ਦੇਈਏ ਕਿ ਦੇਸ਼ ਭਰ 'ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦਾ ਅੰਕੜਾ ਲਗਾਤਾਰ ਵੱਧਦਾ ਹੀ ਜਾ ਰਿਹਾ ਹੈ। ਪਿਛਲੇ 24 ਘੰਟਿਆਂ ਦੇ ਅੰਦਰ 12,881 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 334 ਲੋਕਾਂ ਦੀ ਮੌਤ ਹੋ ਗਈ ਹੈ। ਸਿਹਤ ਮੰਤਰਾਲਾ ਵਲੋਂ ਜਾਰੀ ਤਾਜ਼ਾ ਜਾਣਕਾਰੀ ਮੁਤਾਬਕ ਹੁਣ ਦੇਸ਼ ਵਿਚ ਕੁੱਲ ਮਰੀਜ਼ਾਂ ਦੀ ਗਿਣਤੀ 3,66,946 ਹੈ, ਜਿਨ੍ਹਾਂ 'ਚੋਂ 12, 237 ਲੋਕਾਂ ਦੀ ਮੌਤ ਹੋ ਚੁੱਕੀ ਹੈ। ਪਿਛਲੇ 24 ਘੰਟਿਆਂ ਵਿਚ 7,390 ਮਰੀਜ਼ ਠੀਕ ਹੋਏ ਹਨ। ਹੁਣ ਇਸ ਬੀਮਾਰੀ ਤੋਂ ਜੰਗ ਲੜ ਕੇ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ 1,94,325 ਹੋ ਗਈ ਹੈ। ਦੇਸ਼ 'ਚ ਸਰਗਰਮ ਕੇਸਾਂ ਦੀ ਗਿਣਤੀ 1,60,384 ਹੈ।
ਇਹ ਵੀ ਪੜ੍ਹੋਂ : ਇਕ ਕੇਲੇ ਕਾਰਨ ਹੋਈ ਖੂਨੀ ਜੰਗ, ਵਹਿਸ਼ੀਪੁਣੇ ਦੀਆਂ ਟੱਪੀਆਂ ਹੱਦਾਂ (ਵੀਡੀਓ)
ਨੀਲੇ ਕਾਰਡ ਧਾਰਕਾਂ ਦੇ ਨਾਂ ਕੱਟਣ 'ਤੇ ਅਕਾਲੀ-ਭਾਜਪਾ ਵੱਲੋਂ ਰੋਸ ਪ੍ਰਦਰਸ਼ਨ
NEXT STORY