ਅੰਮ੍ਰਿਤਸਰ (ਗੁਰਪ੍ਰੀਤ ਸਿੰਘ) : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਬਣੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਆਪਣੀ ਟੀਮ ਨਾਲ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਇਥੇ ਉਨ੍ਹਾਂ ਨੇ ਗੁਰੂ ਮਹਾਰਾਜ ਦੇ ਆਸ਼ੀਰਵਾਦ ਨਾਲ ਨਵੀਂ ਪਾਰੀ ਦੀ ਸ਼ੁਰੂਆਤ ਕੀਤੀ। ਦਰਬਾਰ ਸਾਹਿਬ ਮੱਥਾ ਟੇਕ ਜਿਥੇ ਸਿਰਸਾ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਉਥੇ ਹੀ ਵਾਹਿਗੁਰੂ ਤੋਂ ਬਲ ਮੰਗਿਆ ਕਿ ਉਹ ਚੁਣੌਤੀਆਂ ਦੇ ਬਾਵਜੂਦ ਆਪਣੀ ਸੇਵਾ ਨੂੰ ਪੂਰੀ ਜਿੰਮੇਵਾਰੀ ਤੇ ਇਮਾਨਦਾਰੀ ਨਾਲ ਨਿਭਾ ਸਕਣ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਦਕ ਕਮੇਟੀ ਵਲੋਂ ਸਿਰਸਾ ਤੇ ਉਨ੍ਹਾਂ ਦੀ ਟੀਮ ਨੂੰ ਸਿਰੋਪਾਓ ਭੇਟ ਕਰ ਸਨਮਾਨਿਤ ਕੀਤਾ ਗਿਆ। ਦੱਸ ਦੇਈਏ ਕਿ ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਮਨਜੀਤ ਸਿੰਘ ਜੀ. ਕੇ. ਨੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ, ਜਿਸਤੋਂ ਬਾਅਦ ਹੋਈ ਚੋਣ 'ਚ ਮਨਜਿੰਦਰ ਸਿੰਘ ਨੂੰ ਨਵਾਂ ਪ੍ਰਧਾਨ ਚੁਣਿਆ ਗਿਆ ਹੈ।
ਪੇਸ਼ੀ ਭੁਗਤਣ ਜਾ ਰਹੇ ਲੋਕਾਂ ਨਾਲ ਵਾਪਰਿਆ ਭਾਣਾ, 1 ਦੀ ਮੌਤ 6 ਜ਼ਖਮੀ
NEXT STORY