ਅੰਮ੍ਰਿਤਸਰ (ਗੁਰਿੰਦਰ ਸਾਗਰ) - ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਦੀ ਕੋਰੋਨਾ ਰਿਪੋਰਟ ਅੱਜ ਪਾਜ਼ੇਟਿਵ ਆ ਗਈ ਹੈ। ਉਨ੍ਹਾਂ ਨੂੰ ਬੀਤੀ ਰਾਤ ਤੋਂ ਥਕਾਵਟ ਅਤੇ ਸਰੀਰ ਵਿਚ ਦਰਦ ਮਹਿਸੂਸ ਹੋ ਰਹੀ ਸੀ, ਜਿਸਦੇ ਚੱਲਦੇ ਉਨ੍ਹਾਂ ਨੇ ਡਾਕਟਰ ਦੀ ਸਲਾਹ ਨਾਲ ਕੋਰੋਨਾ ਟੈਸਟ ਕਰਵਾਇਆ, ਜੋ ਪਾਜ਼ੇਟਿਵ ਆਇਆ ਹੈ। ਫੋਨ ’ਤੇ ਆਪਣਾ ਹਾਲ-ਚਾਲ ਦੱਸਦੇ ਹੋਏ ਡੀ.ਸੀ. ਖਹਿਰਾ ਨੇ ਦੱਸਿਆ ਕਿ ਉਨ੍ਹਾਂ ਦੇ ਸੰਪਰਕ ਵਿਚ ਆਏ ਅਧਿਕਾਰੀਆਂ, ਕਰਮਚਾਰੀਆਂ ਤੇ ਆਮ ਲੋਕਾਂ ਨੂੰ ਪਰਿਵਾਰਕ ਅਤੇ ਹੋਰ ਮੈਂਬਰਾਂ ਤੋਂ ਦੂਰੀ ਬਣਾਈ ਰੱਖਣ ਅਤੇ ਆਪਣੀ ਸਿਹਤ ਦਾ ਖਿਆਲ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਕਿਹਾ ਕਿ ਕੋਰੋਨਾ ਦੇ ਵੱਧ ਰਹੇ ਕੇਸਾਂ ਕਾਰਨ ਉਹ ਮਾਸਕ ਲਗਾਉਣ ਤੇ ਇਕ-ਦੂਸਰੇ ਤੋਂ ਦੂਰੀ ਬਣਾਏ ਰੱਖਣ ਵਿਚ ਲਾਪਰਵਾਹੀ ਨਾ ਵਰਤਣ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਕੋਰੋਨਾ ਬਲਾਸਟ : 4 ਡਾਕਟਰ, ਇਕ BSF ਜਵਾਨ, 6 ਵਿਦਿਆਰਥੀਆਂ ਸਣੇ 33 ਲੋਕ ਪਾਜ਼ੇਟਿਵ
ਉਨ੍ਹਾਂ ਨੇ ਕਿਹਾ ਕਿ ਕੋਰੋਨਾ ਜਿਸ ਰਫ਼ਤਾਰ ਨਾਲ ਵੱਧ ਰਿਹਾ ਹੈ, ਉਸ ਦੇ ਆਉਣ ਵਾਲੇ ਦਿਨਾਂ ’ਚ ਚੰਗੇ ਸੰਕੇਤ ਨਹੀਂ ਮਿਲਣਗੇ। ਉਨ੍ਹਾਂ ਨੇ ਸਾਰੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਤੋਂ ਬਚਾਅ ਦਾ ਇਕੋ-ਇਕ ਉਪਾਅ, ਜੋ ਵੈਕਸੀਨ ਹੈ, ਲਗਾਉਣ ਵਿਚ ਦੇਰੀ ਨਾ ਕਰਨ ਅਤੇ ਜਿੰਨਾ ਲੋਕਾਂ ਨੇ ਅਜੇ ਤੱਕ ਕੋਰੋਨਾ ਦਾ ਟੀਕਾ ਨਹੀਂ ਲਗਾਇਆ ਉਹ ਇਹ ਦੋਵੇਂ ਟੀਕੇ ਜ਼ਰੂਰ ਲਗਾਉਣ। ਆਪਣਾ ਤਜ਼ਰਬਾ ਦੱਸਦੇ ਖਹਿਰਾ ਨੇ ਕਿਹਾ ਕਿ ਭਾਵੇਂ ਮੇਰਾ ਕੋਵਿਡ ਟੈਸਟ ਪਾਜ਼ੇਟਿਵ ਆਇਆ ਹੈ ਪਰ ਮੇਰੇ ਸਰੀਰ ਨੂੰ ਬਹੁਤੀ ਤਕਲੀਫ ਨਹੀਂ ਹੈ। ਥੋੜਾ ਸਰੀਰਕ ਦਰਦ ਅਤੇ ਥਕਾਵਟ ਮਹਿਸੂਸ ਹੋ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਤਹਾਨੂੰ ਵੀ ਅਜਿਹੇ ਲੱਛਣ ਮਹਿਸੂਸ ਹੋਣ ਤਾਂ ਨੇੜੇ ਦੇ ਸਰਕਾਰੀ ਹਸਪਤਾਲ ਤੋਂ ਆਪਣਾ ਟੈਸਟ ਕਰਵਾਓ ਅਤੇ ਆਪਣੇ ਆਪ ਨੂੰ ਪਰਿਵਾਰ ਤੇ ਹੋਰ ਮੈਂਬਰਾਂ ਤੋਂ ਵੱਖਰਾ ਕਰ ਲਵੋ ਤਾਂ ਕਿ ਇਹ ਬੀਮਾਰੀ ਅੱਗੇ ਤੋਂ ਅੱਗੇ ਨਾ ਫੈਲੇ।
ਪੜ੍ਹੋ ਇਹ ਵੀ ਖ਼ਬਰ - ਬਟਾਲਾ ’ਚ ਵੱਡੀ ਵਾਰਦਾਤ : 1000 ਰੁਪਏ ਦੀ ਖ਼ਾਤਰ ਚਾਕੂ ਮਾਰ-ਮਾਰ ਕੀਤਾ ਵਿਅਕਤੀ ਦਾ ਕਤਲ
PM ਮੋਦੀ ਦੀ ਰੈਲੀ ਰੱਦ ਹੋਣ ’ਤੇ ਅਸ਼ਵਨੀ ਸ਼ਰਮਾ ਨੇ ਪੰਜਾਬ ਸਰਕਾਰ ’ਤੇ ਚੁੱਕੇ ਕਈ ਸਵਾਲ
NEXT STORY