Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, NOV 03, 2026

    11:20:38 AM

  • punjabi youth in canada

    ਕੈਨੇਡਾ ਤੋਂ ਵੱਡੀ ਖ਼ਬਰ, ਰੇਲਗੱਡੀ ਹੇਠਾਂ ਆਇਆ...

  • indian ship targeted

    ਅਰਬ ਸਾਗਰ 'ਚ ਭਾਰਤੀ ਜਹਾਜ਼ 'ਤੇ ਹੋ ਗਿਆ ਹਮਲਾ ! 1...

  • stock markets rise  sensex rises 818 points  nifty crosses 23 600

    ਸ਼ੇਅਰ ਬਾਜ਼ਾਰਾਂ 'ਚ ਵਾਧਾ, ਸੈਂਸੈਕਸ 818 ਅੰਕ...

  • during the show singer gagan became emotional

    ਘਰ ਪਹੁੰਚੀ ਦਿਵਿਤ ਦੀ ਮ੍ਰਿਤਕ ਦੇਹ, ਗਾਇਕ ਗਗਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਅੰਮ੍ਰਿਤਸਰ 'ਚ ਦੀਵਾਲੀ ਤੋਂ ਪਹਿਲਾਂ ਸਮੌਗ ਦਾ ਕਹਿਰ: ਪਰਾਲੀ ਦੇ ਧੂੰਏਂ ਤੇ ਪ੍ਰਦੂਸ਼ਣ ਨਾਲ ਘੁੱਟਿਆ ਸਾਹ

PUNJAB News Punjabi(ਪੰਜਾਬ)

ਅੰਮ੍ਰਿਤਸਰ 'ਚ ਦੀਵਾਲੀ ਤੋਂ ਪਹਿਲਾਂ ਸਮੌਗ ਦਾ ਕਹਿਰ: ਪਰਾਲੀ ਦੇ ਧੂੰਏਂ ਤੇ ਪ੍ਰਦੂਸ਼ਣ ਨਾਲ ਘੁੱਟਿਆ ਸਾਹ

  • Edited By Rajwinder Kaur,
  • Updated: 03 Nov, 2026 09:04 AM
Amritsar
amritsar  diwali  smog pollution  toxic air
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਦਲਜੀਤ) - ਝੋਨੇ ਦੀ ਪਰਾਲੀ ਸਾੜਨ ਨਾਲ ਉੱਠ ਰਹੇ ਧੂੰਏਂ, ਵਾਹਨਾਂ ਦੇ ਪ੍ਰਦੂਸ਼ਣ ਅਤੇ ਬਦਲਦੇ ਮੌਸਮ ਨੇ ਹੁਣ ਗੁਰੂ ਨਗਰੀ ਅੰਮ੍ਰਿਤਸਰ ਦੇ ਲੋਕਾਂ ਦੇ ਸਾਹਾਂ ’ਤੇ ਸੰਕਟ ਖੜ੍ਹਾ ਕਰਨਾ ਸ਼ੁਰੂ ਕਰ ਦਿੱਤਾ ਹੈ। ਦੀਵਾਲੀ ਦੇ ਤਿਉਹਾਰ ਨੂੰ ਅਜੇ ਪੰਜ ਦਿਨ ਬਾਕੀ ਹਨ ਪਰ ਸ਼ਹਿਰ ਪਹਿਲਾਂ ਹੀ ਸਮੌਗ ਦੀ ਲਪੇਟ ’ਚ ਆਉਣ ਲੱਗਾ ਹੈ। ਹਵਾ ਦੀ ਗੁਣਵੱਤਾ ਦਾ ਸੂਚਕ ਅੰਕ 164 ਦਰਜ ਕੀਤਾ ਗਿਆ ਹੈ। ਸਵੇਰੇ ਤੜਕਸਾਰ ਅਤੇ ਸ਼ਾਮ ਸਮੇਂ ਧੁੰਦ ’ਤੇ ਧੂੰਏਂ ਵਰਗੀ ਪਰਤ ਸ਼ਹਿਰ ਦੇ ਵਾਤਾਵਰਣ ’ਚ ਮਹਿਸੂਸ ਹੋ ਰਹੀ ਹੈ। ਹਵਾ ’ਚ ਮੌਜੂਦ ਬਰੀਕ ਜ਼ਹਿਰੀਲੇ ਪ੍ਰਦੂਸ਼ਣ ਕਣ ਅਤੇ ਵੱਖ-ਵੱਖ ਗੈਸਾਂ ਸਾਹ ਰਾਹੀਂ ਫੇਫੜਿਆਂ ਤੱਕ ਪਹੁੰਚ ਕੇ ਖ਼ਾਸ ਕਰ ਕੇ ਦਮੇ, ਬ੍ਰੌਂਕਾਈਟਿਸ ਅਤੇ ਸੀ. ਓ. ਪੀ. ਡੀ. ਦੇ ਮਰੀਜ਼ਾਂ ਦੀਆਂ ਮੁਸ਼ਕਲਾਂ ਵਧਾ ਸਕਦੀਆਂ ਹਨ।

ਇਹ ਵੀ ਪੜ੍ਹੋ: ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

ਚਿੰਤਾ ਦਾ ਵਿਸ਼ਾ ਇਹ ਹੈ ਕਿ ਝੋਨੇ ਦੀ ਵਾਢੀ ਦੌਰਾਨ ਪਰਾਲੀ ਸਾੜਨ ਦੇ 144 ਮਾਮਲੇ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ’ਚ 27 ਕਿਸਾਨਾਂ ਖ਼ਿਲਾਫ਼ ਐੱਫ. ਆਈ. ਆਰ. ਦਰਜ ਕੀਤੀਆਂ ਗਈਆਂ ਹਨ, ਜਦਕਿ 56 ਕਿਸਾਨਾਂ ਦੀਆਂ ਰੈੱਡ ਐਂਟਰੀਆਂ ਦਰਜ ਕੀਤੀਆਂ ਗਈਆਂ ਹਨ। ਖੇਤਾਂ ’ਚ ਪਰਾਲੀ ਨੂੰ ਅੱਗ ਲਗਾਉਣ ਨਾਲ ਉੱਠਣ ਵਾਲਾ ਧੂੰਆਂ ਹਵਾ ’ਚ ਪ੍ਰਦੂਸ਼ਣ ਕਣਾਂ ਦੀ ਮਾਤਰਾ ਵਧਾਉਂਦਾ ਹੈ। ਇਹ ਕਣ ਹਵਾ ਦੇ ਨਾਲ ਦੂਰ-ਦੂਰ ਤੱਕ ਫੈਲ ਕੇ ਸ਼ਹਿਰੀ ਇਲਾਕਿਆਂ ਤੱਕ ਵੀ ਪਹੁੰਚ ਸਕਦੇ ਹਨ। ਜਾਣਕਾਰੀ ਅਨੁਸਾਰ ਅੰਮ੍ਰਿਤਸਰ ’ਚ ਸਮੋਗ ਦੌਰਾਨ ਹਵਾ ’ਚ ਕਈ ਕਿਸਮਾਂ ਦੇ ਪ੍ਰਦੂਸ਼ਣ ਕਣ ਅਤੇ ਗੈਸਾਂ ਮੌਜੂਦ ਹੋ ਸਕਦੀਆਂ ਹਨ। ਇਨ੍ਹਾਂ ’ਚ ਸਭ ਤੋਂ ਚਿੰਤਾਜਨਕ ਪੀ. ਐੱਮ. 2.5 ਅਤੇ ਪੀ. ਐੱਮ. 10 ਹਨ। 2.5 ਬਹੁਤ ਹੀ ਬਰੀਕ ਕਣ ਹੁੰਦੇ ਹਨ, ਜਿਨ੍ਹਾਂ ਦਾ ਆਕਾਰ 2.5 ਮਾਈਕ੍ਰੋਮੀਟਰ ਜਾਂ ਇਸ ਤੋਂ ਘੱਟ ਹੁੰਦਾ ਹੈ।

ਇਹ ਵੀ ਪੜ੍ਹੋ: ਪੰਜਾਬ ਦੇ ਸਕੂਲਾਂ ਦਾ ਬਦਲਿਆ ਸਮਾਂ, ਜਾਣੋ ਹੁਣ ਕਿੰਨੇ ਵਜੇ ਲੱਗਣਗੀਆਂ ਕਲਾਸਾਂ

ਇਹ ਸਾਹ ਰਾਹੀਂ ਫੇਫੜਿਆਂ ਦੀਆਂ ਡੂੰਘੀਆਂ ਪਰਤਾਂ ਤੱਕ ਪਹੁੰਚ ਸਕਦੇ ਹਨ ਅਤੇ ਕੁਝ ਹਾਲਾਤ ’ਚ ਖੂਨ ਦੇ ਸੰਚਾਰ ਨਾਲ ਜੁੜੇ ਪ੍ਰਭਾਵ ਵੀ ਪੈਦਾ ਕਰ ਸਕਦੇ ਹਨ। ਦੂਜੇ ਪਾਸੇ ਪੀ. ਐੱਮ. 10 ਕਣ ਸਾਹ ਦੀਆਂ ਨਾਲੀਆਂ ’ਚ ਦਾਖ਼ਲ ਹੋ ਕੇ ਖੰਘ, ਗਲੇ ’ਚ ਜਲਣ ਅਤੇ ਸਾਹ ਦੀਆਂ ਸਮੱਸਿਆਵਾਂ ਵਧਾ ਸਕਦੇ ਹਨ। ਇਨ੍ਹਾਂ ਤੋਂ ਇਲਾਵਾ ਪਰਾਲੀ ਦੇ ਧੂੰਏਂ, ਵਾਹਨਾਂ ਦੇ ਨਿਕਾਸ ਅਤੇ ਹੋਰ ਪ੍ਰਦੂਸ਼ਣ ਸਰੋਤਾਂ ਤੋਂ ਕਾਰਬਨ ਮੋਨੋਆਕਸਾਈਡ, ਨਾਈਟ੍ਰੋਜਨ ਡਾਈਆਕਸਾਈਡ, ਸਲਫਰ ਡਾਈਆਕਸਾਈਡ ਅਤੇ ਵੱਖ-ਵੱਖ ਉੱਡਣਸ਼ੀਲ ਜੈਵਿਕ ਯੋਗਿਕ ਵੀ ਨਿਕਲ ਸਕਦੇ ਹਨ। ਨਾਈਟ੍ਰੋਜਨ ਆਕਸਾਈਡ ਅਤੇ ਸੂਰਜ ਦੀ ਰੌਸ਼ਨੀ ’ਚ ਰਸਾਇਣਕ ਪ੍ਰਤੀਕਿਰਿਆ ਕਰ ਕੇ ਜ਼ਮੀਨੀ ਪੱਧਰ ’ਤੇ ਓਜ਼ੋਨ (O3) ਬਣਾਉਣ ’ਚ ਯੋਗਦਾਨ ਪਾ ਸਕਦੇ ਹਨ। ਇਹ ਸਾਰੇ ਪ੍ਰਦੂਸ਼ਕ ਸਾਹ ਪ੍ਰਣਾਲੀ ਨੂੰ ਪ੍ਰਭਾਵਿਤ ਕਰਨ ਦੀ ਸਮਰੱਥਾ ਰੱਖਦੇ ਹਨ।

ਇਹ ਵੀ ਪੜ੍ਹੋ: ਛੁੱਟੀਆਂ ਹੀ ਛੁੱਟੀਆਂ! 11 ਦਿਨ ਬੰਦ ਰਹਿਣਗੇ ਸਕੂਲ, ਚੈਕ ਕਰੋ ਸੂਬਿਆਂ ਦੀ ਸੂਚੀ

ਜ਼ਮੀਨ ਨੇੜੇ ਇਕੱਠੇ ਹੋ ਜਾਂਦੇ ਹਨ ਪ੍ਰਦੂਸ਼ਕ, ਸਾਹ ਨਾਲ ਸਰੀਰ ਅੰਦਰ ਪਹੁੰਚਦੇ ਹਨ ਬਰੀਕ ਕਣ-ਛਾਤੀ ਰੋਗ ਦੇ ਮਾਹਿਰ ਸਾਬਕਾ ਜ਼ਿਲ੍ਹਾ ਟੀ. ਬੀ. ਅਧਿਕਾਰੀ ਡਾ. ਨਰੇਸ਼ ਚਾਵਲਾ ਨੇ ਦੱਸਿਆ ਕਿ ਸਮੌਗ ਦੀ ਸਥਿਤੀ ’ਚ ਜਦੋਂ ਹਵਾ ਦੀ ਗਤੀ ਘੱਟ ਹੁੰਦੀ ਹੈ ਅਤੇ ਵਾਤਾਵਰਣ ’ਚ ਤਾਪਮਾਨ ਦੀਆਂ ਪਰਤਾਂ ਕਾਰਨ ਹਵਾ ਦਾ ਉੱਪਰ ਵੱਲ ਮਿਲਾਪ ਰੁਕਦਾ ਹੈ ਤਾਂ ਪ੍ਰਦੂਸ਼ਕ ਜ਼ਮੀਨੀ ਪੱਧਰ ਦੇ ਨੇੜੇ ਇਕੱਠੇ ਰਹਿ ਸਕਦੇ ਹਨ। ਇਸ ਸਥਿਤੀ ਨੂੰ ਤਾਪਮਾਨ ਉਲਟਾਅ ਕਿਹਾ ਜਾਂਦਾ ਹੈ। ਇਸ ਕਾਰਨ ਧੂੰਆਂ ਅਤੇ ਪ੍ਰਦੂਸ਼ਣ ਆਸਾਨੀ ਨਾਲ ਉੱਪਰ ਨਹੀਂ ਫੈਲ ਸਕਦੇ ਅਤੇ ਲੋਕਾਂ ਦੇ ਸਾਹ ਲੈਣ ਵਾਲੇ ਪੱਧਰ ’ਤੇ ਹੀ ਬਣੇ ਰਹਿ ਸਕਦੇ ਹਨ। ਇਸ ਤਰ੍ਹਾਂ ਲੋਕ ਜਦੋਂ ਸਵੇਰੇ ਸੈਰ ਕਰਦੇ ਹਨ ਜਾਂ ਕੰਮਕਾਜ ਲਈ ਘਰਾਂ ਤੋਂ ਬਾਹਰ ਨਿਕਲਦੇ ਹਨ ਤਾਂ ਪ੍ਰਦੂਸ਼ਿਤ ਹਵਾ ਸਾਹ ਰਾਹੀਂ ਸਰੀਰ ’ਚ ਦਾਖ਼ਲ ਹੁੰਦੀ ਹੈ। ਖ਼ਾਸ ਕਰ ਕੇ ਪਹਿਲਾਂ ਤੋਂ ਸਾਹ ਦੀਆਂ ਬੀਮਾਰੀਆਂ ਨਾਲ ਪੀੜਤ ਲੋਕਾਂ ’ਚ ਇਸ ਦਾ ਅਸਰ ਵਧੇਰੇ ਦੇਖਣ ਨੂੰ ਮਿਲ ਸਕਦਾ ਹੈ।

ਦਮੇ ਦੇ ਮਰੀਜ਼ਾਂ ਦੀਆਂ ਸਾਹ ਦੀਆਂ ਨਾਲੀਆਂ ’ਚ ਵਧ ਸਕਦੀ ਹੈ ਸੋਜ
ਸਿਹਤ ਮਾਹਰ ਰਜਨੀਸ਼ ਸ਼ਰਮਾ ਅਨੁਸਾਰ ਸਮੋਗ ਅਤੇ ਪੀ. ਐੱਮ. 2.5 ਵਰਗੇ ਬਰੀਕ ਪ੍ਰਦੂਸ਼ਣ ਕਣ ਦਮੇ ਦੇ ਮਰੀਜ਼ਾਂ ਲਈ ਗੰਭੀਰ ਸਮੱਸਿਆ ਬਣ ਸਕਦੇ ਹਨ। ਦਮੇ ਦੇ ਮਰੀਜ਼ਾਂ ਦੀਆਂ ਸਾਹ ਦੀਆਂ ਨਾਲੀਆਂ ਪਹਿਲਾਂ ਹੀ ਸੰਵੇਦਨਸ਼ੀਲ ਹੁੰਦੀਆਂ ਹਨ। ਪ੍ਰਦੂਸ਼ਿਤ ਹਵਾ ਦੇ ਸੰਪਰਕ ’ਚ ਆਉਣ ਨਾਲ ਇਨ੍ਹਾਂ ਨਾਲੀਆਂ ’ਚ ਸੋਜ ਅਤੇ ਜਲਣ ਵਧ ਸਕਦੀ ਹੈ। ਇਸ ਕਾਰਨ ਮਰੀਜ਼ ਨੂੰ ਸਾਹ ’ਚ ਸੀਟੀ ਵਰਗੀ ਆਵਾਜ਼, ਛਾਤੀ ’ਚ ਜਕੜਨ, ਲਗਾਤਾਰ ਖੰਘ ਅਤੇ ਸਾਹ ਲੈਣ ’ਚ ਮੁਸ਼ਕਲ ਹੋ ਸਕਦੀ ਹੈ। ਕਈ ਵਾਰ ਮਰੀਜ਼ਾਂ ਨੂੰ ਰਾਤ ਸਮੇਂ ਅਤੇ ਸਵੇਰੇ ਉੱਠਣ ਵੇਲੇ ਸਾਹ ਦੀ ਤਕਲੀਫ਼ ਵਧੇਰੇ ਮਹਿਸੂਸ ਹੁੰਦੀ ਹੈ। ਅਜਿਹੇ ਮਰੀਜ਼ਾਂ ਨੂੰ ਡਾਕਟਰ ਵੱਲੋਂ ਦਿੱਤੀਆਂ ਦਵਾਈਆਂ ਅਤੇ ਇਨਹੇਲਰ ਨਿਯਮਿਤ ਵਰਤਣੇ ਚਾਹੀਦੇ ਹਨ।

ਇਹ ਵੀ ਪੜ੍ਹੋ: ਵੱਡੀ ਖ਼ਬਰ : 'ਆਪ' ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੇ ਦਿੱਤਾ ਅਸਤੀਫਾ

ਸੀ. ਓ. ਪੀ. ਡੀ. ਤੇ ਬ੍ਰੌਂਕਾਈਟਿਸ ਦੇ ਮਰੀਜ਼ਾਂ ਲਈ ਖ਼ਤਰਾ
ਸਰਕਾਰੀ ਮੈਡੀਕਲ ਕਾਲਜ ਦੇ ਡਾ. ਵਿਸ਼ਾਲ ਵਰਮਾ ਦੇ ਅਨੁਸਾਰ ਸੀ. ਓ. ਪੀ. ਡੀ. ਅਤੇ ਪੁਰਾਣੀ ਬ੍ਰੌਂਕਾਈਟਿਸ ਤੋਂ ਪੀੜਤ ਮਰੀਜ਼ਾਂ ਦੀ ਸਾਹ ਪ੍ਰਣਾਲੀ ਪਹਿਲਾਂ ਹੀ ਕਮਜ਼ੋਰ ਹੁੰਦੀ ਹੈ। ਪ੍ਰਦੂਸ਼ਿਤ ਹਵਾ ਦੇ ਸੰਪਰਕ ਨਾਲ ਇਨ੍ਹਾਂ ਮਰੀਜ਼ਾਂ ’ਚ ਖੰਘ, ਬਲਗਮ ਅਤੇ ਸਾਹ ਚੜ੍ਹਨ ਦੀ ਸਮੱਸਿਆ ਵਧ ਸਕਦੀ ਹੈ। ਕਈ ਵਾਰ ਬਿਮਾਰੀ ਦੇ ਲੱਛਣ ਗੰਭੀਰ ਹੋਣ ਕਾਰਨ ਹਸਪਤਾਲ ’ਚ ਦਾਖ਼ਲ ਹੋਣ ਦੀ ਨੌਬਤ ਵੀ ਆ ਸਕਦੀ ਹੈ। ਬਜ਼ੁਰਗਾਂ, ਦਿਲ ਦੇ ਮਰੀਜ਼ਾਂ ਅਤੇ ਛੋਟੇ ਬੱਚਿਆਂ ਨੂੰ ਵੀ ਇਸ ਮਾਹੌਲ ’ਚ ਵਿਸ਼ੇਸ਼ ਸਾਵਧਾਨੀ ਵਰਤਣ ਦੀ ਲੋੜ ਹੈ। ਲਗਾਤਾਰ ਖੰਘ, ਸਾਹ ਲੈਣ ’ਚ ਤਕਲੀਫ਼, ਛਾਤੀ ’ਚ ਜਕੜਨ ਜਾਂ ਅਚਾਨਕ ਸਾਹ ਚੜ੍ਹਨ ਨੂੰ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ।

144 ਪਰਾਲੀ ਸਾੜਨ ਦੇ ਮਾਮਲੇ, 27 ਕਿਸਾਨਾਂ ’ਤੇ FIR, ਫਿਰ ਵੀ ਨਹੀਂ ਰੁਕ ਰਹੀ ਅੱਗ
ਪਰਾਲੀ ਸਾੜਨ ਦੇ 144 ਮਾਮਲੇ ਸਾਹਮਣੇ ਆਉਣਾ ਵਾਤਾਵਰਣ ਅਤੇ ਲੋਕਾਂ ਦੀ ਸਿਹਤ ਲਈ ਚਿੰਤਾ ਦਾ ਵਿਸ਼ਾ ਹੈ। 27 ਕਿਸਾਨਾਂ ਖ਼ਿਲਾਫ਼ ਐੱਫ. ਆਈ. ਆਰ. ਅਤੇ 56 ਕਿਸਾਨਾਂ ਦੀਆਂ ਰੈੱਡ ਐਂਟਰੀਆਂ ਦਰਜ ਕੀਤੀਆਂ ਗਈਆਂ ਹਨ। ਇਸ ਦੇ ਬਾਵਜੂਦ ਖੇਤਾਂ ’ਚ ਅੱਗ ਲਗਾਉਣ ਦੀਆਂ ਘਟਨਾਵਾਂ ’ਤੇ ਪੂਰੀ ਤਰ੍ਹਾਂ ਰੋਕ ਲਗਾਉਣ ਦੀ ਲੋੜ ਬਣੀ ਹੋਈ ਹੈ। ਪਰਾਲੀ ਦੇ ਧੂੰਏਂ ਤੋਂ ਇਲਾਵਾ ਵਾਹਨਾਂ ਦਾ ਧੂੰਆਂ, ਸੜਕਾਂ ਦੀ ਧੂੜ ਅਤੇ ਨਿਰਮਾਣ ਕਾਰਜ ਵੀ ਸ਼ਹਿਰੀ ਹਵਾ ਨੂੰ ਪ੍ਰਦੂਸ਼ਿਤ ਕਰਦੇ ਹਨ।

ਇਹ ਵੀ ਪੜ੍ਹੋ: ਕੁਸ਼ੀਨਗਰ 'ਚ ਟਰੱਕ ਦੇ ਵੈਨ ਦੀ ਭਿਆਨਕ ਟੱਕਰ ! 6 ਲੋਕਾਂ ਦੀ ਮੌਤ ਮਗਰੋਂ ਪਿਆ ਚੀਕ-ਚਿਹਾੜਾ

ਦੀਵਾਲੀ ਦੇ ਪਟਾਕਿਆਂ ਨਾਲ ਹੋਰ ਵਿਗੜ ਸਕਦੀ ਹੈ ਹਵਾ
ਦੀਵਾਲੀ ਮੌਕੇ ਪਟਾਕਿਆਂ ਤੋਂ ਨਿਕਲਣ ਵਾਲਾ ਧੂੰਆਂ, ਧੂੜ ਅਤੇ ਬਰੀਕ ਕਣ ਹਵਾ ਦੀ ਗੁਣਵੱਤਾ ਨੂੰ ਹੋਰ ਪ੍ਰਭਾਵਿਤ ਕਰ ਸਕਦੇ ਹਨ। ਪਟਾਕਿਆਂ ਨਾਲ ਪੀ. ਐੱਮ. 2.5 ਅਤੇ ਪੀ. ਐੱਮ. 10 ਦੇ ਨਾਲ ਸਲਫਰ ਡਾਈਆਕਸਾਈਡ, ਨਾਈਟ੍ਰੋਜਨ ਆਕਸਾਈਡ ਅਤੇ ਧਾਤਾਂ ਦੇ ਬਰੀਕ ਕਣ ਵੀ ਵਾਤਾਵਰਣ ’ਚ ਫੈਲ ਸਕਦੇ ਹਨ। ਇਸ ਨਾਲ ਪਹਿਲਾਂ ਤੋਂ ਬਿਮਾਰ ਮਰੀਜ਼ਾਂ ਦੀਆਂ ਮੁਸ਼ਕਲਾਂ ਵਧਣ ਦਾ ਖ਼ਤਰਾ ਰਹਿੰਦਾ ਹੈ। ਸਰਕਾਰੀ ਛਾਤੀ ਰੋਗ ਹਸਪਤਾਲ ਦੇ ਸੀਨੀਅਰ ਡਾਕਟਰ ਸੰਦੀਪ ਮਹਾਜਨ ਦੇ ਅਨੁਸਾਰ ਲੋਕਾਂ ਨੂੰ ਸਮੋਗ ਵਾਲੇ ਦਿਨਾਂ ’ਚ ਸਵੇਰੇ-ਸ਼ਾਮ ਬਾਹਰ ਸੈਰ ਕਰਨ ਤੋਂ ਬਚਣਾ ਚਾਹੀਦਾ ਹੈ। ਬਾਹਰ ਜਾਣ ਸਮੇਂ ਲੋੜ ਅਨੁਸਾਰ ਚੰਗੀ ਫਿਟਿੰਗ ਵਾਲਾ ਐੱਨ95 ਮਾਸਕ ਵਰਤਿਆ ਜਾ ਸਕਦਾ ਹੈ। ਘਰਾਂ ’ਚ ਧੂੰਆਂ ਨਾ ਹੋਣ ਦੇਣਾ ਅਤੇ ਪ੍ਰਦੂਸ਼ਣ ਦੇ ਸਰੋਤਾਂ ਤੋਂ ਦੂਰ ਰਹਿਣਾ ਵੀ ਜ਼ਰੂਰੀ ਹੈ।

ਪੀ. ਐੱਮ. 2.5 ਦੇ ਬਰੀਕ ਕਣ ਫੇਫੜਿਆਂ ਦੀਆਂ ਡੂੰਘੀਆਂ ਪਰਤਾਂ ਤੱਕ ਪਹੁੰਚ ਸਕਦੇ ਹਨ
ਸਰਕਾਰੀ ਟੀਬੀ ਹਸਪਤਾਲ ਦੇ ਛਾਤੀ ਰੋਗ ਮਾਹਿਰ ਡਾ. ਦਲਜੀਤ ਸਿੰਘ ਦੇ ਅਨੁਸਾਰ ਸਮੋਗ ਦੌਰਾਨ ਹਵਾ ’ਚ ਮੌਜੂਦ ਪੀ. ਐੱਮ. 2.5 ਵਰਗੇ ਬਰੀਕ ਪ੍ਰਦੂਸ਼ਣ ਕਣ ਸਾਹ ਰਾਹੀਂ ਫੇਫੜਿਆਂ ਦੀਆਂ ਡੂੰਘੀਆਂ ਪਰਤਾਂ ਤੱਕ ਪਹੁੰਚ ਸਕਦੇ ਹਨ। ਇਹ ਕਣ ਸਾਹ ਦੀਆਂ ਨਾਲੀਆਂ ’ਚ ਜਲਣ ਅਤੇ ਸੋਜ ਵਧਾ ਸਕਦੇ ਹਨ। ਖ਼ਾਸ ਕਰ ਕੇ ਦਮੇ, ਬ੍ਰੌਂਕਾਈਟਿਸ ਅਤੇ ਸੀ. ਓ. ਪੀ. ਡੀ. ਦੇ ਮਰੀਜ਼ਾਂ ਨੂੰ ਸਾਹ ਚੜ੍ਹਨ, ਖੰਘ ਅਤੇ ਛਾਤੀ ’ਚ ਜਕੜਨ ਦੀ ਸਮੱਸਿਆ ਹੋ ਸਕਦੀ ਹੈ। ਅਜਿਹੇ ਮਰੀਜ਼ਾਂ ਨੂੰ ਪ੍ਰਦੂਸ਼ਿਤ ਹਵਾ ਤੋਂ ਬਚਣਾ ਅਤੇ ਆਪਣਾ ਇਲਾਜ ਨਿਯਮਿਤ ਜਾਰੀ ਰੱਖਣਾ ਚਾਹੀਦਾ ਹੈ। ਜਦੋਂ ਹਵਾ ਦੀ ਗਤੀ ਘੱਟ ਹੁੰਦੀ ਹੈ ਤਾਂ ਪ੍ਰਦੂਸ਼ਕ ਕਣ ਜ਼ਮੀਨ ਦੇ ਨੇੜੇ ਇਕੱਠੇ ਹੋ ਸਕਦੇ ਹਨ। ਇਸ ਕਾਰਨ ਲੋਕਾਂ ਨੂੰ ਸਾਹ ਰਾਹੀਂ ਵਧੇਰੇ ਪ੍ਰਦੂਸ਼ਿਤ ਹਵਾ ਅੰਦਰ ਲੈਣੀ ਪੈ ਸਕਦੀ ਹੈ। ਬੱਚਿਆਂ, ਬਜ਼ੁਰਗਾਂ ਅਤੇ ਪਹਿਲਾਂ ਤੋਂ ਫੇਫੜਿਆਂ ਦੀਆਂ ਬਿਮਾਰੀਆਂ ਵਾਲੇ ਮਰੀਜ਼ਾਂ ਨੂੰ ਵਿਸ਼ੇਸ਼ ਸਾਵਧਾਨੀ ਵਰਤਣੀ ਚਾਹੀਦੀ ਹੈ।

ਇਹ ਵੀ ਪੜ੍ਹੋ: ਕੇਦਾਰਨਾਥ ਧਾਮ ’ਚ ਭਾਰੀ ਬਰਫ਼ਬਾਰੀ, ਬਰਫ਼ ਦੀ ਚਿੱਟੀ ਚਾਦਰ ਨਾਲ ਢਕੇ ਪਹਾੜ (ਤਸਵੀਰਾਂ)

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Amritsar
  • Diwali
  • smog
  • stubble smoke
  • pollution
  • toxic air
  • ਅੰਮ੍ਰਿਤਸਰ
  • ਦੀਵਾਲੀ
  • ਸਮੌਗ
  • ਪਰਾਲੀ

ਏ. ਆਈ. ਰਾਹੀਂ ਗੁਰਬਾਣੀ ਦੀਆਂ ਮਨਘੜ੍ਹਤ ਤੁਕਾਂ ਪੇਸ਼ ਹੋਣਾ ਗੰਭੀਰ ਚੁਣੌਤੀ : ਜਥੇਦਾਰ ਗੜਗੱਜ

NEXT STORY

Stories You May Like

  • gambling business in border area even before the festival of diwali
    ਦੀਵਾਲੀ ਦੇ ਤਿਉਹਾਰ ਤੋਂ ਪਹਿਲਾਂ ਹੀ ਸਰਹੱਦੀ ਖੇਤਰ ਵਿੱਚ ਜੂਏ ਦਾ ਕਾਰੋਬਾਰ ਜ਼ੋਰਾਂ ’ਤੇ, ਇਹ ਖੇਤਰ ਚਰਚਾ 'ਚ
  • amritsar ranks second in punjab for stubble burning
    ਪਰਾਲੀ ਸਾੜਨ ਦੇ ਮਾਮਲੇ 'ਚ ਅੰਮ੍ਰਿਤਸਰ ਪੰਜਾਬ ’ਚੋਂ ਦੂਜੇ ਨੰਬਰ ’ਤੇ, ਰੈੱਡ ਐਂਟਰੀ 'ਚ 56 ਕਿਸਾਨਾਂ ਦੀ ਜ਼ਮੀਨ
  • a blow from inflation in gurdaspur ahead of diwali
    ਗੁਰਦਾਸਪੁਰ 'ਚ ਦੀਵਾਲੀ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ, ਡਰਾਈ ਫਰੂਟ 60 ਫੀਸਦੀ ਤੱਕ ਮਹਿੰਗਾ
  • major incident outside a hotel in amritsar
    ਅੰਮ੍ਰਿਤਸਰ 'ਚ ਹੋਟਲ ਦੇ ਬਾਹਰ ਵੱਡੀ ਵਾਰਦਾਤ, ਨੌਜਵਾਨ ਦਾ ਬੇਰਹਿਮੀ ਨਾਲ ਕਤਲ
  • fire in derabassi
    ਡੇਰਾਬੱਸੀ ਵਿਚ ਝੋਨੇ ਦੀ ਪਰਾਲੀ ਨੂੰ ਲਾਈ ਅੱਗ, ਧੂੰਏਂ ਕਾਰਨ ਲੋਕ ਪ੍ਰੇਸ਼ਾਨ
  • diwali  toxic  delhi  air  pollution  aqi
    ਦੀਵਾਲੀ ਤੋਂ ਪਹਿਲਾਂ ਹੀ ਜ਼ਹਿਰੀਲੀ ਹੋਈ ਦਿੱਲੀ ਦੀ ਆਬੋ-ਹਵਾ, 350 ਤੋਂ ਪਾਰ ਦਰਜ ਕੀਤਾ AQI
  • new orders regarding salaries ahead of diwali
    ਦੀਵਾਲੀ ਤੋਂ ਪਹਿਲਾਂ ਤਨਖ਼ਾਹਾਂ ਨੂੰ ਲੈ ਕੇ ਨਵੇਂ ਹੁਕਮ, ਮੁਲਾਜ਼ਮਾਂ ਨੂੰ ਚੰਡੀਗੜ੍ਹ ਪ੍ਰਸ਼ਾਸਨ ਨੇ ਦਿੱਤਾ ਤੋਹਫ਼ਾ
  • big fall in gold and silver prices just before diwali silver hit the hardest
    ਦੀਵਾਲੀ ਤੋਂ ਠੀਕ ਪਹਿਲਾਂ ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਵੱਡੀ ਗਿਰਾਵਟ, Silver ’ਤੇ ਪਈ ਸਭ ਤੋਂ ਵੱਧ ਮਾਰ
  • during the show singer gagan became emotional
    ਘਰ ਪਹੁੰਚੀ ਦਿਵਿਤ ਦੀ ਮ੍ਰਿਤਕ ਦੇਹ, ਗਾਇਕ ਗਗਨ ਕੋਕਰੀ ਸ਼ੋਅ 'ਚ ਹੋਏ ਭਾਵੁਕ
  • incident with youth in italy
    ਇਟਲੀ 'ਚ ਵਾਪਰਿਆ ਦਰਦਨਾਕ ਹਾਦਸਾ, ਜਲੰਧਰ ਦੇ ਨੌਜਵਾਨ ਦੀ ਟਰੱਕ ਹੇਠ ਆਉਣ ਨਾਲ ਮੌਤ
  • administration  s arrangements for festivals are insufficient
    ਤਿਉਹਾਰਾਂ ਲਈ ਪ੍ਰਸ਼ਾਸਨ ਦੇ ਪ੍ਰਬੰਧ ਨਾਕਾਫੀ, ਸੜਕਾਂ ’ਤੇ ਨਹੀਂ ਦਿਸ ਰਹੇ ਟ੍ਰੈਫਿਕ...
  • there will be no compromise on children  s safety dr  baljit kaur
    ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ : ਡਾ. ਬਲਜੀਤ ਕੌਰ
  • long power cut in punjab tomorrow
    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...
  • many punjabi artists came to dinesh auluck s house
    ਦਿਵਿਤ ਦੀ ਮੌਤ 'ਤੇ ਦੁੱਖ ਸਾਂਝਾ ਕਰਨ ਦਿਨੇਸ਼ ਓਲਕ ਦੇ ਘਰ ਜਸਬੀਰ ਜੱਸੀ ਤੇ ਗੁਰਲੇਜ਼...
  • big on the weather in punjab for a week
    ਪੰਜਾਬ 'ਚ ਇਕ ਹਫਤੇ ਦੀ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਸਵੇਰ-ਸ਼ਾਮ ਦੀ ਵਧੀ ਠੰਡ
  • environmental activists unite to protect punjab  s rivers from pollution
    ਪੰਜਾਬ ਦੀਆਂ ਨਦੀਆਂ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਵਾਤਾਵਰਣ ਵਰਕਰ ਇਕਜੁੱਟ, ਸੂਬਾ...
Trending
Ek Nazar
long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...

indian origin shuchita patel

ਫੋਰਸਿਥ 'ਚ ਭਾਰਤੀ ਮੂਲ ਦੀ ਸ਼ੁਚਿਤਾ ਪਟੇਲ ਰਚੇਗੀ ਇਤਿਹਾਸ; 16 ਸਾਲਾਂ ਤੋਂ ਅਜੇਤੂ...

prime minister de wever submits resignatio

ਬੈਲਜੀਅਮ ਦੇ ਪ੍ਰਧਾਨ ਮੰਤਰੀ ਡੀ ਵੇਵਰ ਨੇ ਦੇ'ਤਾ ਅਸਤੀਫ਼ਾ, ਕਿੰਗ ਨੂੰ ਸੌਂਪਿਆ

polio vaccination teams

ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ...

incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

tomorrow weather news

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਫੜੇ ਸੱਤ ਭਾਰਤੀ ਮਛੇਰੇ, ਕਿਸ਼ਤੀ ਵੀ ਕੀਤੀ ਜ਼ਬਤ

air services

ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ

jaishankar met with his counterparts

ਜੈਸ਼ੰਕਰ ਨੇ ਰੂਸ, ਪੋਲੈਂਡ ਅਤੇ ਦੱਖਣੀ ਕੋਰੀਆ ਦੇ ਹਮਰੁਤਬਾ ਨਾਲ ਕੀਤੀ ਮੁਲਾਕਾਤ...

yo yo honey singh expresses grief over the death of his nephew  divit auluck

ਯੋ-ਯੋ ਹਨੀ ਸਿੰਘ ਨੇ ਭਤੀਜੇ ਦਿਵਿਤ ਓਲਕ ਦੀ ਮੌਤ 'ਤੇ ਜਤਾਇਆ ਦੁੱਖ ! ਦੱਸਿਆ...

canada visa processing

ਕੈਨੇਡਾ ਜਾਣ ਦੀ ਤਿਆਰੀ 'ਚ ਬੈਠੇ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • amritsar  diwali  smog pollution  toxic air
      ਅੰਮ੍ਰਿਤਸਰ 'ਚ ਦੀਵਾਲੀ ਤੋਂ ਪਹਿਲਾਂ ਸਮੌਗ ਦਾ ਕਹਿਰ: ਪਰਾਲੀ ਦੇ ਧੂੰਏਂ ਤੇ...
    • presentation of fabricated gurbani verses via ai
      ਏ. ਆਈ. ਰਾਹੀਂ ਗੁਰਬਾਣੀ ਦੀਆਂ ਮਨਘੜ੍ਹਤ ਤੁਕਾਂ ਪੇਸ਼ ਹੋਣਾ ਗੰਭੀਰ ਚੁਣੌਤੀ :...
    • there will be no compromise on children  s safety dr  baljit kaur
      ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ : ਡਾ. ਬਲਜੀਤ ਕੌਰ
    • youth dies under suspicious circumstances in moga
      ਮੋਗਾ 'ਚ ਕੈਨੇਡਾ ਤੋਂ ਪਰਤੇ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਮਾਂ ਨੇ ਗੁਆਂਢੀ...
    • workers painting a road divider seriously injured
      ਟਿੱਪਰ ਦੀ ਲਪੇਟ ’ਚ ਆਉਣ ਕਾਰਨ ਡਿਵਾਈਡਰ ’ਤੇ ਪੇਂਟ ਕਰ ਰਹੇ 3 ਕਾਰੀਗਰ ਗੰਭੀਰ...
    • youth murdered in broad daylight in khadur sahib
      ਖਡੂਰ ਸਾਹਿਬ ’ਚ ਦਿਨ-ਦਿਹਾੜੇ ਖ਼ੂਨੀ ਵਾਰਦਾਤ, 21 ਸਾਲਾ ਨੌਜਵਾਨ ਦਾ ਕਿਰਚਾਂ ਮਾਰ...
    • khanna incident has exposed the true face of punjab police  harsimrat badal
      ਖੰਨਾ ਕਾਂਡ ਨਾਲ ਪੰਜਾਬ ਪੁਲਸ ਦਾ ਅਸਲੀ ਚਿਹਰਾ ਬੇਨਕਾਬ ਹੋਇਆ : ਹਰਸਿਮਰਤ ਬਾਦਲ
    • langar service continues at the civil hospital
      ਸਿਵਲ ਹਸਪਤਾਲ 'ਚ ਬਾਬਾ ਨਾਨਕ ਰਸੋਈ ਵੱਲੋਂ ਲੰਗਰ ਦੀ ਸੇਵਾ ਜਾਰੀ, ਸੇਤੀਆ ਪਰਿਵਾਰ...
    • massive fire broke out in a slum on jassian road
      ਜੱਸੀਆਂ ਰੋਡ ’ਤੇ ਝੁੱਗੀਆਂ ’ਚ ਲੱਗੀ ਭਿਆਨਕ ਅੱਗ, ਦਰਜਨ ਤੋਂ ਵੱਧ ਝੁੱਗੀਆਂ ਸੜ ਕੇ...
    • jhota father ahead of rahul gandhi punjab visit
      ਰਾਹੁਲ ਗਾਂਧੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਝੋਟਾ ਦੇ ਪਿਤਾ ਦਾ ਵੱਡਾ ਬਿਆਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +