ਅੰਮ੍ਰਿਤਸਰ : ਪੰਜਾਬ 'ਚ ਸੁਰੱਖਿਆ ਦੇ ਮੱਦੇਨਜ਼ਰ ਡਰੋਨ ਉਡਾਉਣ ਨੂੰ ਲੈ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਪਾਬੰੰਦੀ ਭਾਰਤ-ਪਾਕਿਸਤਾਨ ਸਰਹੱਦ ਦੇ 25 ਕਿਲੋਮੀਟਰ ਘੇਰੇ ਤੱਕ ਲਗਾਈ ਗਈ ਹੈ। ਇਲਾਕੇ 'ਚ ਪੈਂਦੇ ਪੁਲਸ ਸਟੇਸ਼ਨਾਂ ਦੇ ਬਾਹਰ ਇਸ ਸਬੰਧੀ ਬਕਾਇਦਾ ਨੋਟਿਸ ਬੋਰਡ ਲਗਾ ਦਿੱਤੇ ਗਏ ਹਨ। ਪੁਲਸ ਨੇ ਚਿਤਾਵਨੀ ਵੀ ਦਿੱਤੀ ਹੈ ਕਿ ਜੇਕਰ ਕੋਈ ਵੀ ਡਰੋਨ ਉਡਾਉਂਦਾ ਫੜਿਆ ਗਿਆ ਤਾਂ ਉਸ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ਪੁਲਸ ਨੇ ਇਹ ਵੀ ਸਪੱਸ਼ਟ ਕਰ ਦਿੱਤਾ ਹੈ ਕਿ ਫਿਲਮਾਂ ਦੀ ਸ਼ੂਟਿੰਗ ਲਈ ਵੀ ਡਰੋਨ ਉਡਾਉਣ ਦੀ ਆਗਿਆ ਨਹੀਂ ਹੈ ਜੇ ਜੇਕਰ ਕਿਸੇ ਨੇ ਕੋਈ ਸ਼ੂਟ ਕਰਨਾ ਹੈ ਤਾਂ ਉਸ ਨੂੰ ਪਹਿਲਾਂ ਤੋਂ ਇਸ ਦੀ ਆਗਿਆ ਲੈਣੀ ਪਵੇਗੀ।
ਇਸ ਸਬੰਧੀ ਇਕ ਅੰਗਰੇਜ਼ੀ ਅਖਬਾਰ ਨੂੰ ਜਾਣਕਾਰੀ ਦਿੰਦਿਆ ਘਰਿੰਡਾ ਦੇ ਐੱਸ.ਐੱਚ.ਓ. ਅਮਨਦੀਪ ਸਿੰਘ ਨੇ ਦੱਸਿਆ ਕਿ ਸਰਹੱਦੀ ਇਲਾਕਿਆਂ 'ਚ ਡਰੋਨ ਦੀ ਵਰਤੋਂ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਗਈ ਹੈ। ਜੇਕਰ ਕੋਈ ਵਿਆਹ 'ਚ ਸ਼ੂਟਿੰਗ ਕਰਨ ਲਈ ਡਰੋਨ ਦੀ ਵਰਤੋਂ ਕਰਨਾ ਚਾਹੁੰਦਾ ਹੈ ਤਾਂ ਉਸ ਨੂੰ ਪਹਿਲਾ ਆਗਿਆ ਇਸ ਲਈ ਆਗਿਆ ਲੈਣੀ ਪਵੇਗੀ। ਇਸ ਦੇ ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਵੀ ਡਰੋਨ ਉਡਦਾ ਦਿਖਾਈ ਦੇਵੇ ਤਾਂ ਉਹ ਤੁਰੰਤ ਪੁਲਸ ਨੂੰ ਸੂਚਿਤ ਕਰਨ।
ਬਾਦਲਾਂ ਨੂੰ ਤਕੜਾ ਝਟਕਾ, ਬਰਨਾਲਾ 'ਚ ਢੀਂਡਸਾ ਦੇ ਹੱਕ 'ਚ ਉਤਰੇ ਕਈ ਅਕਾਲੀ
NEXT STORY