ਅੰਮ੍ਰਿਤਸਰ (ਸੁਮਿਤ ਖੰਨਾ) : ਸਰਹੱਦੀ ਤਹਿਸੀਲ ਅਟਾਰੀ ਉਸ ਸਮੇਂ ਖੂਨੀ ਮੈਦਾਨ ਬਣ ਗਿਆ ਜਦੋਂ ਮਾਮੂਲੀ ਗੱਲ ਨੂੰ ਲੈ ਕੇ ਕੁਝ ਨੌਜਵਾਨਾਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਤਿੰਨ ਲੋਕ ਗੰਭੀਰ ਰੂਪ 'ਚ ਜ਼ਖਮੀ ਹੋ ਗਏ।
ਇਸ ਸਬੰਧੀ ਜਾਣਕਾਰੀ ਦਿੰਦਿਆ ਪੀੜਤ ਪਰਿਵਾਰ ਨੇ ਦੱਸਿਆ ਕਿ ਹਮਲਾਵਾਰ ਨਸ਼ਾ ਵੇਚਣ ਦਾ ਕੰਮ ਕਰਦੇ ਹਨ ਤੇ ਜਦੋਂ ਅਸੀਂ ਉਨ੍ਹਾਂ ਨੂੰ ਅਜਿਹਾ ਕਰਨ ਤੋਂ ਰੋਕਿਆ ਤਾਂ ਉਨ੍ਹਾਂ ਨੇ ਸਾਡੇ 'ਤੇ ਹਮਲਾ ਕਰ ਦਿੱਤਾ। ਇਸ ਸਬੰਧੀ ਪੁਲਸ ਦਾ ਕਹਿਣਾ ਹੈ ਕਿ ਦੋਵੇਂ ਗੁੱਟ ਆਪਸ 'ਚ ਗੁਆਂਢੀ ਹਨ, ਜਿਨ੍ਹਾਂ ਦੇ ਛੋਟੀਆਂ-ਛੋਟੀਆਂ ਗੱਲਾਂ ਨੂੰ ਲੈ ਕੇ ਪਹਿਲਾਂ ਵੀ ਝਗੜੇ ਹੁੰਦੇ ਰਹੇ ਹਨ। ਫਿਲਹਾਲ ਇਸ ਮਾਮਲੇ ਦੀ ਸੱਚਾਈ ਕੀ ਹੈ ਇਹ ਤਾਂ ਪੁਲਸ ਜਾਂਚ ਤੋਂ ਬਾਅਦ ਹੀ ਸਾਹਮਣੇ ਆਵੇਗੀ।
ਪੁਲਸ ਵੱਲੋਂ ਨਾਜਾਇਜ਼ ਸ਼ਰਾਬ ਦੀਆਂ 12 ਬੋਤਲਾਂ ਬਰਾਮਦ, ਦੋ ਖਿਲਾਫ ਮਾਮਲਾ ਦਰਜ
NEXT STORY