ਅੰਮ੍ਰਿਤਸਰ (ਸੁਮਿਤ ਖੰਨਾ) : ਅੰਮ੍ਰਿਤਸਰ 'ਚ ਲਗਾਤਾਰ ਚੋਰੀ ਦੀਆਂ ਵਾਰਦਾਤਾਂ ਵਧਦੀਆਂ ਜਾ ਰਹੀਆਂ ਹਨ। ਤਾਜ਼ਾ ਮਾਮਲਾ ਅੰਮ੍ਰਿਤਸਰ ਦੇ ਮਨਜੀਤ ਮੰਡੀ ਚੌਕ 'ਚ ਸਾਹਮਣੇ ਆਇਆ ਹੈ, ਜਿਥੇ ਬੀਤੀ ਰਾਤ ਚੋਰਾਂ ਵਲੋਂ ਇਕ ਦੁਕਾਨ 'ਚੋਂ 82,000 ਰੁਪਏ ਨਗਦੀ ਅਤੇ ਡਰਾਈ ਫਰੂਟ ਦਾ ਸਾਮਾਨ ਲੈ ਕੇ ਫਰਾਰ ਹੋ ਗਏ। ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਸੀ.ਸੀ.ਟੀ.ਵੀ. ਫੁਟੇਜ ਦੇ ਆਧਾਰ 'ਤੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਦੁਕਾਨਦਾਰ ਕਮਲ ਬਹਿਲ ਨੇ ਦੱਸਿਆ ਕਿ ਉਹ ਬੀਤੀ ਰਾਤ ਆਪਣੀ ਦੁਕਾਨ ਬੰਦ ਕਰਕੇ ਘਰ ਚਲੇ ਗਏ ਸਨ ਅਤੇ ਅੱਜ ਜਦੋਂ ਸਵੇਰੇ ਉਨ੍ਹਾਂ ਨੇ ਆ ਕੇ ਦੇਖਿਆ ਤਾਂ ਦੁਕਾਨ ਦੇ ਤਾਲੇ ਟੁੱਟੇ ਹੋਏ ਸਨ। ਉਨ੍ਹਾਂ ਨੇ ਜਦੋਂ ਦੁਕਾਨ ਦੇ ਅੰਦਰ ਜਾ ਕੇ ਦੇਖਿਆ ਤਾਂ ਸਭ ਕੁਝ ਖਿਲਰਿਆ ਹੋਇਆ ਸੀ ਤੇ 82,000 ਰੁਪਏ ਕੈਸ਼ ਅਤੇ ਡਰਾਈ ਫਰੂਟ ਦੀਆਂ ਬੋਰੀਆਂ ਗਾਇਬ ਸਨ। ਉਹ ਦੱਸਿਆ ਕਿ ਚੋਰੀ ਦੀ ਸਾਰੀ ਘਟਨਾ ਉਥੇ ਲੱਗੇ ਸੀ.ਸੀ.ਟੀ.ਵੀ. ਕੈਮਰੇ 'ਚ ਕੈਦ ਹੋ ਗਈ ਜੋ ਉਨ੍ਹਾਂ ਵਲੋਂ ਪੁਲਸ ਨੂੰ ਦਿਖਾ ਦਿੱਤੀ ਗਈ ਹੈ। ਉਨ੍ਹਾਂ ਨੇ ਪੁਲਸ ਤੋਂ ਮੰਗ ਕੀਤੀ ਕਿ ਦੋਸ਼ੀਆਂ ਨੂੰ ਜਲਦ ਤੋਂ ਜਲਦ ਕਾਬੂ ਕੀਤਾ ਜਾਵੇ।
15 ਅਪਰਾਧਿਕ ਮਾਮਲਿਆਂ 'ਚ ਨਾਮਜ਼ਦ ਹੈ ਬੈਂਕ ਡਕੈਤੀ ਦਾ ਸਰਗਣਾ ਬਿੱਲਾ
NEXT STORY