ਅੰਮ੍ਰਿਤਸਰ (ਗੁਰਪ੍ਰੀਤ ਸਿੰਘ) : ਅੰਮ੍ਰਿਤਸਰ 'ਚ ਸਸਤੀ ਬਿਜਲੀ ਦੀ ਮੰਗ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ ਰੋਸ ਮਾਰਚ ਕੱਢਿਆ ਗਿਆ। ਇਸ ਪ੍ਰਦਰਸ਼ਨ 'ਚ ਤਲਵੰਡੀ ਸਾਬੋ ਤੋਂ 'ਆਪ' ਵਿਧਾਇਕਾ ਬਲਜਿੰਦਰ ਕੌਰ ਕੀਤੀ। ਇਸ ਮੌਕੇ ਗੱਲਬਾਤ ਕਰਦਿਆ ਬਲਜਿੰਦਰ ਕੌਰ ਨੇ ਜਿਥੇ ਮਹਿੰਗੀ ਬਿਜਲੀ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਭੰਡਿਆ ਉਥੇ ਹੀ ਦਿੱਲੀ 'ਚ ਕੇਜਰੀਵਾਲ ਸਰਕਾਰ ਵਲੋਂ ਲੋਕਾਂ ਨੂੰ ਦਿੱਤੀ ਜਾ ਰਹੀ ਮੁਅਫ ਤੇ ਸਸਤੀ ਬਿਜਲੀ ਬਾਰੇ ਦੱਸਦੇ ਹੋਏ ਪੰਜਾਬ 'ਚ ਵੀ 'ਆਪ' ਨੂੰ ਮੌਕਾ ਦੇਣ ਦੀ ਗੱਲ ਕਹੀ। ਉਨ੍ਹਾਂ ਕਿਹਾ ਕਿ ਪੰਜਾਬ 'ਚ ਮਹਿੰਗੀਆਂ ਬਿਜਲੀ ਦੀਆਂ ਦਰਾਂ ਸਿੱਧਾ-ਸਿੱਧਾ ਖਪਤਕਾਰਾਂ ਦੀ ਜੇਬ 'ਤੇ ਡਾਕਾ ਹੈ। ਸੂਬੇ 'ਚ ਬਿਜਲੀ ਦੇ ਬਿੱਲਾਂ ਨੇ ਆਮ ਲੋਕਾਂ ਦੀ ਹਾਲਤ ਪਤਲੀ ਕਰ ਦਿੱਤੀ ਹੈ। ਉਨ੍ਹਾਂ ਮੰਗ ਕੀਤੀ ਕਿ ਦਿੱਲੀ ਵਾਂਗ ਪੰਜਾਬ 'ਚ ਵੀ ਸਸਤੀ ਬਿਜਲੀ ਮੁਹੱਈਆ ਕਰਵਾਈ ਜਾਵੇ।
ਦੱਸ ਦੇਈਏ ਕਿ 4 ਵਿਧਾਨ ਸਭਾ ਹਲਕਿਆਂ 'ਚ ਜ਼ਿਮਨੀ ਚੋਣਾਂ ਦਾ ਐਲਾਨ ਹੋ ਚੁੱਕਾ ਹੈ ਤੇ 'ਆਪ' ਬਿਜਲੀ ਦੇ ਮੁੱਦੇ 'ਤੇ ਸਰਕਾਰ ਨੂੰ ਝਟਕਾ ਦੇਣ ਦੀ ਤਿਆਰੀ 'ਚ ਹੈ।
ਲੁਧਿਆਣਾ : 14 ਕਰੋੜ ਦੀ ਹੈਰੋਇਨ ਸਮੇਤ 3 ਵਿਅਕਤੀ ਗ੍ਰਿਫਤਾਰ
NEXT STORY