ਅੰਮ੍ਰਿਤਸਰ(ਬਿਊਰੋ)—ਅੰਮ੍ਰਿਤਸਰ ਦੇ ਪਿੰਡ ਸੁਲਤਾਨਵਿੰਡ 'ਚ ਇਕ ਔਰਤ ਵਲੋਂ ਫੇਸਬੁੱਕ 'ਤੇ ਲਾਈਵ ਹੋ ਕੇ ਮਦਦ ਦੀ ਗੁਹਾਰ ਲਗਾਈ ਗਈ ਹੈ। ਉਕਤ ਔਰਤ ਆਪਣੇ ਦੋ ਬੱਚਿਆਂ ਨਾਲ ਘਰ ਦੇ ਬਾਹਰ ਬੈਠ ਕੇ ਆਪਣੇ ਸਹੁਰਿਆਂ ਵੱਲੋਂ ਤੰਗ ਪਰੇਸ਼ਾਨ ਕਰਨ ਦੇ ਇਲਜ਼ਾਮ ਲਗਾ ਰਹੀ ਹੈ। ਔਰਤ ਦਾ ਕਹਿਣਾ ਹੈ ਕਿ ਉਸ ਦੇ ਸਹੁਰੇ ਪਰਿਵਾਰ ਵਲੋਂ ਦਾਜ ਦੇ ਲਈ ਉਸ ਨਾਲ ਕੁੱਟਮਾਰ ਕੀਤੀ ਗਈ ਅਤੇ ਉਸ ਨੂੰ ਬੱਚਿਆਂ ਸਮੇਤ ਘਰੋਂ ਬਾਹਰ ਕੱਢ ਦਿੱਤਾ ਗਿਆ। ਇਸ ਤੋਂ ਇਲਾਵਾ ਉਸ ਨੇ ਆਪਣੇ ਪਤੀ ਦੇ ਹੋਰਨਾਂ ਔਰਤਾਂ ਨਾਲ ਨਜਾਇਜ਼ ਸਬੰਧ ਹੋਣ ਦੀ ਗੱਲ ਵੀ ਆਖੀ।
ਉਧਰ ਪੁਲਸ ਅਧਿਕਾਰੀ ਦਾ ਕਹਿਣਾ ਹੈ ਕਿ ਇਨ੍ਹਾਂ ਦਾ ਮਾਮਲਾ ਪਹਿਲਾਂ ਹੀ ਅਦਾਲਤ ਵਿਚ ਚੱਲ ਰਿਹਾ ਹੈ। ਪੀੜਤ ਔਰਤ ਨੇ ਇਨਸਾਫ ਦੀ ਮੰਗ ਕਰਦਿਆਂ ਸਹੁਰਿਆਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ।
ਬਦਲੀਆਂ ਦੇ ਮਾਮਲੇ 'ਚ ਯੂਨੀਅਨਾਂ ਅੱਗੇ ਟਰਾਂਸਪੋਰਟ ਵਿਭਾਗ ਬੌਣਾ ਸਾਬਿਤ
NEXT STORY