ਅੰਮ੍ਰਿਤਸਰ (ਗੁਰਪ੍ਰੀਤ) : ਅੰਮ੍ਰਿਤਸਰ ਪੁਲਸ ਨੇ ਗੈਸ ਏਜੰਸੀ ਦੇ ਮੈਨੇਜਰ ਨੂੰ ਲੁੱਟਣ ਵਾਲੇ 4 ਲੁੱਟੇਰਿਆਂ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਕਮਿਸ਼ਨਰ ਐੱਸ.ਐੱਸ. ਸ੍ਰੀਵਾਸਤਵ ਨੇ ਦੱਸਿਆ ਕਿ 17 ਜੂਨ ਨੂੰ ਸਿੱਕਾ ਗੈਸ ਏਜੰਸੀ ਦਾ ਮੈਨੇਜਰ 8 ਲੱਖ ਰੁਪਏ ਦੇ ਕਰੀਬ ਨਕਦੀ ਬੈਂਕ 'ਚ ਜਮ੍ਹਾ ਕਰਵਾਉਣ ਲਈ ਜਾ ਰਿਹਾ ਸੀ ਕਿ ਰਾਸਤੇ 'ਚ ਦੋ ਨੌਜਵਾਨਾਂ ਨੇ ਉਸ ਨੂੰ ਰੋਕਿਆ। ਉਨ੍ਹਾਂ ਨੇ ਮੈਨੇਜਰ 'ਤੇ ਭੈਣ ਨਾਲ ਛੇੜਛਾੜ ਕਰਨ ਦੇ ਦੋਸ਼ ਲਗਾਉਂਦਿਆਂ ਉਸ ਨੂੰ ਆਪਣੀਆਂ ਗੱਲਾਂ 'ਚ ਉਲਝਾਅ ਲਿਆ ਤੇ ਮੌਕੇ ਦੇਖਦੇ ਹੀ ਉਸ ਕੋਲੋਂ 8 ਲੱਖ ਦੇ ਕਰੀਬ ਨਕਦੀ ਲੁੱਟ ਕੇ ਫਰਾਰ ਹੋ ਗਏ ਸਨ, ਜਿਨ੍ਹਾਂ ਨੂੰ ਅੱਜ ਪੁਲਸ ਨੇ ਕਾਬੂ ਕਰ ਲਿਆ ਹੈ।
ਉਕਤ ਕਾਬੂ ਕੀਤੇ ਗਏ ਦੋਸ਼ੀਆਂ ਦੀ ਪਛਾਣ ਨਰੇਸ਼ ਦੀਪ, ਹਰਪਾਲ ਸਿੰਘ, ਗੁਰਪ੍ਰੀਤ ਤੇ ਇੰਦਰਜੀਤ ਵਜੋਂ ਹੋਈ ਹੈ। ਉਕਤ ਵਿਅਕਤੀਆਂ ਕੋਲੋਂ 315 ਬੋਰ ਦੇਸੀ ਪਿਸਤੌਲ ਤੇ 4 ਲੱਖ ਦੇ ਕਰੀਬ ਨਕਦੀ ਬਰਾਮਦ ਕੀਤੀ ਹੈ। ਪੁਲਸ ਨੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Punjab Wrap Up : ਪੜ੍ਹੋ ਪੰਜਾਬ ਦੀਆਂ ਦਿਨ ਭਰ ਦੀਆਂ 10 ਵੱਡੀਆਂ ਖਬਰਾਂ
NEXT STORY