ਅੰਮ੍ਰਿਤਸਰ (ਸੁਮਿਤ ਖੰਨਾ) : ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ 'ਚ ਇਲਾਜ ਦੌਰਾਨ 8 ਮਹੀਨੇ ਦੀ ਬੱਚੀ ਕੋਮਾਂ 'ਚ ਚਲੀ ਗਈ। ਜਿਸ ਤੋਂ ਬਾਅਦ ਗੁੱਸੇ 'ਚ ਆਏ ਪਰਿਵਾਰਕ ਮੈਂਬਰਾਂ ਨੇ ਹਸਪਤਾਲ ਪ੍ਰਸ਼ਾਸਨ ਖਿਲਾਫ ਨਾਅਰੇਬਾਜ਼ੀ ਕੀਤੀ ਤੇ ਦੋਸ਼ ਲਗਾਏ ਕਿ ਡਾਕਟਰਾਂ ਦੀ ਅਣਗਹਿਲੀ ਕਾਰਨ ਤੇ ਗਲਤ ਦਵਾਈ ਦੇਣ ਨਾਲ ਬੱਚੀ ਕੋਮਾ 'ਚ ਚੱਲੀ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬੱਚੀ ਦੇ ਪਿਤਾ ਨੇ ਕਿਹਾ ਕਿ ਉਹ ਐਤਵਾਰ ਨੂੰ ਆਪਣੀ ਬੱਚੀ ਨੂੰ ਇਲਾਜ ਲਈ ਹਸਪਤਾਲ 'ਚ ਲੈ ਕੇ ਆਏ ਸਨ। ਇਥੇ ਪਹਿਲਾਂ ਉਨ੍ਹਾਂ ਦੀ ਬੱਚੀ ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਤੇ ਬਾਅਦ 'ਚ ਇਕ ਕਮਰੇ 'ਚ ਸ਼ਿਫਟ ਕਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਹਸਪਤਾਲ ਦੇ ਕੰਪਾਊਂਡਰ ਦੇ ਕਹਿਣ 'ਤੇ ਉਨ੍ਹਾਂ ਨੇ ਬੱਚੀ ਨੂੰ ਇਕ ਦਵਾਈ ਪਿਲਾਈ, ਜਿਸ ਤੋਂ ਬਾਅਦ ਬੱਚੀ ਨੇ ਅੱਖਾਂ ਨਹੀਂ ਖੋਲ੍ਹੀਆਂ। ਉਨ੍ਹਾਂ ਕਿਹਾ ਕਿ ਡਾਕਟਰਾਂ ਦੀ ਲਾਪਵਾਹੀ ਕਾਰਨ ਬੱਚੀ ਦੀ ਇਹ ਹਾਲਤ ਹੋਈ ਹੈ ਤੇ ਹੁਣ ਉਹ ਆਪਣੀ ਜਾਨ ਛੁਡਾਉਣ ਲਈ ਬੱਚੀ ਨੂੰ ਡਿਸਚਾਰਜ ਕਰ ਰਹੇ ਹਨ।
ਦੂਜੇ ਪਾਸੇ ਜਦੋਂ ਇਸ ਸਬੰਧੀ ਹਸਪਤਾਲ ਦੇ ਡਾਕਟਰਾਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਆਪਣੇ 'ਤੇ ਲੱਗੇ ਸਾਰੇ ਦੋਸ਼ਾਂ ਨੂੰ ਨਕਾਰ ਦਿੱਤਾ। ਉਨ੍ਹਾਂ ਕਿਹਾ ਕਿ ਜਦੋਂ ਬੱਚੀ ਉਨ੍ਹਾਂ ਦੇ ਕੋਲ ਆਈ ਸੀ ਤਾਂ ਉਸ ਦੀ ਹਾਲਤ ਬਹੁਤ ਖਰਾਬ ਸੀ।
ਧੀ ਦੇ ਕਤਲ ਸਬੰਧੀ ਬੀਬੀ ਜਗੀਰ ਕੌਰ ਦੀਆਂ ਵੱਧ ਸਕਦੀਆਂ ਨੇ ਮੁਸ਼ਕਿਲਾਂ
NEXT STORY