ਅੰਮ੍ਰਿਤਸਰ (ਸੁਮਿਤ ਖੰਨਾ) : ਅੰਮ੍ਰਿਤਸਰ ਦੀ ਗੁਰੂ ਨਾਨਕ ਦੇਵ ਯੂਨੀਵਰਸਿਟੀ 'ਚ ਅੱਜ ਉਸ ਸਮੇਂ ਹਫੜਾ-ਦਫੜੀ ਮਚ ਗਈ ਜਦੋਂ ਕੁਝ ਨੌਜਵਾਨਾਂ ਨੇ ਹਥਿਆਰਾਂ ਸਮੇਤ ਇਕ ਕਾਰ ਲੈ ਕੇ ਯੂਨੀਵਰਸਿਟੀ ਦੇ ਅੰਦਰ ਦਾਖਲ ਹੋ ਦੀ ਕੋਸ਼ਿਸ਼ ਕੀਤੀ।
ਜਾਣਕਾਰੀ ਮੁਤਾਬਕ ਯੂਨੀਵਰਸਿਟੀ ਦੇ ਗੇਟ 'ਤੇ ਜਦੋਂ ਉਕਤ ਨੌਜਵਾਨਾਂ ਨੂੰ ਗਾਰਡ ਵਲੋਂ ਰੋਕਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਹ ਕਾਰ 'ਚੋਂ ਹਥਿਆਰ ਲੈ ਕੇ ਫਰਾਰ ਹੋ ਗਏ। ਇਸ ਖਬਰ ਦੇ ਨਾਲ ਅੰਮ੍ਰਿਤਸਰ 'ਚ ਦਹਿਸ਼ਤ ਫੈਲ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਗਾਰਡ ਨੇ ਦੱਸਿਆ ਕਿ ਕਾਰ 'ਚ ਚਾਰ ਨੌਜਵਾਨ ਸਵਾਰ ਸਨ, ਜਿਨ੍ਹਾਂ ਕੋਲ ਹਥਿਆਰ ਸਨ। ਇਸ ਦਰਮਿਆਨ ਪੁਲਸ ਨੇ ਯੂਨੀਵਰਸਿਟੀ ਨੂੰ ਘੇਰਾ ਪਾ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਦੱਸ ਦਈਏ ਕਿ ਬੀਤੇ ਮਹੀਨੇ ਜਲੰਧਰ ਦੇ ਸਿਟੀ ਕਾਲਜ 'ਚੋਂ ਕਸ਼ਮੀਰੀ ਵਿਦਿਆਰਥੀਆਂ ਤੋਂ ਹਥਿਆਰ ਮਿਲੇ ਸਨ, ਜਿਸ ਕਾਰਨ ਮੰਨਿਆ ਜਾ ਰਿਹਾ ਹੈ ਕਿ ਪੰਜਾਬ ਦੀ ਯੂਨੀਵਰਸਿਟੀ ਤੇ ਕਾਲਜਾਂ 'ਤੇ ਖਤਰਾ ਮੰਡਰਾਅ ਰਿਹਾ ਹੈ। ਇਸ ਦੇ ਚੱਲਦਿਆਂ ਯੂਨੀਵਰਸਿਟੀ 'ਚ ਚੌਕਸੀ ਵੀ ਵਧਾਈ ਗਈ ਹੈ।
ਚੰਡੀਗੜ੍ਹ : ਪਾਦਰੀ ਬਜਿੰਦਰ ਸਿੰਘ ਦੇ ਹੱਕ 'ਚ ਉਤਰੀ ਪਤਨੀ, ਦਿੱਤੀ ਬੇਗੁਨਾਹੀ ਦੀ ਦੁਹਾਈ
NEXT STORY