ਅੰਮ੍ਰਿਤਸਰ (ਸੁਮਿਤ ਖੰਨਾ) : ਸ਼ਹੀਦ ਬਾਬਾ ਦੀਪ ਸਿੰਘ ਜੀ ਗੁਰਦੁਆਰਾ ਸਾਹਿਬ ਦਾ ਵਿਸਤਾਰ ਕਰਨ ਦਾ ਕੰਮ ਸ਼ੁਰੂ ਹੋ ਗਿਆ ਹੈ। ਸੰਗਤਾਂ ਦੀ ਦਿਨੋਂ-ਦਿਨ ਵੱਧ ਰਹੀ ਆਮਦ ਨੂੰ ਦੇਖਦੇ ਹੋਏ ਗੁਰਦੁਆਰਾ ਸਾਹਿਬ ਦੇ ਆਲੇ-ਦੁਆਲੇ ਦੀਆਂ ਇਮਾਰਤਾਂ ਨੂੰ ਸੰਤ ਬਾਬਾ ਕਸ਼ਮੀਰਾ ਸਿੰਘ ਜੀ ਵਲੋਂ ਖ਼ਰੀਦਿਆ ਗਿਆ, ਜਿਥੇ ਪਾਰਕਿੰਗ ਅਤੇ ਲੰਗਰ ਹਾਲ ਬਣਾਇਆ ਜਾਵੇਗਾ।
ਇਹ ਵੀ ਪੜ੍ਹੋ : ਨਸ਼ੇ ਨੇ ਉਜਾੜਿਆ ਇਕ ਹੋਰ ਘਰ, ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆ ਦਾ ਗੱਭਰੂ ਪੁੱਤ
ਇਸ ਸਬੰਧੀ ਜਾਣਕਾਰੀ ਦਿੰਦਿਆ ਕਾਰ ਸੇਵਾ ਕਰਨ ਵਾਲੇ ਜਥੇਦਾਰ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਦੂਰ-ਦੂਰ ਤੋਂ ਸੰਗਤਾਂ ਆਉਂਦੀਆਂ ਹਨ ਪਰ ਗੱਡੀਆਂ ਦੀ ਪਾਰਕਿੰਗ ਅਤੇ ਲੰਗਰ ਹਾਲ ਦੀ ਬਹੁਤ ਜ਼ਿਆਦਾ ਸਮੱਸਿਆ ਆਉਂਦੀ ਸੀ। ਇਸ ਨੂੰ ਦੇਖਦੇ ਹੋਏ ਸ਼ਹਿਰ ਦੀ ਇਸ ਬੇਸ਼ਕਿਮਤੀ ਜਗ੍ਹਾ ਖ਼ਰੀਦਿਆਂ ਗਿਆ ਹੈ। ਅੱਜ ਸਭ ਨੇ ਮਿਲ ਕੇ ਇਸ ਪੁਰਾਣੀ ਇਮਾਰਤ ਨੂੰ ਤੋੜਨ ਦੀ ਸ਼ੁਰੂਆਤ ਕੀਤੀ, ਜਿਥੇ ਨਵੀਂ ਪਾਰਕਿੰਗ ਤੇ ਲੰਗਰ ਹਾਲ ਦੀਆਂ ਇਮਾਰਤਾਂ ਬਣਾਈਆਂ ਜਾਣਗੀਆਂ। ਉਨ੍ਹਾਂ ਨੇ ਸੰਤ ਬਾਬਾ ਕਸ਼ਮੀਰ ਸਿੰਘ, ਸੰਤ ਬਾਬਾ ਸੁੱਖਾ ਸਿੰਘ ਸਮੇਤ ਸਮੂਹ ਸੰਗਤਾਂ ਨੂੰ ਵਧਾਈ ਦਿੱਤੀ।
ਇਹ ਵੀ ਪੜ੍ਹੋ : ਰੂਹ ਕੰਬਾਊ ਵਾਰਦਾਤ: ਸਿਰਫ਼ਿਰੇ ਨੇ ਨਾਬਾਲਗ ਦੇ ਗੁਪਤ ਅੰਗ 'ਚ ਭਰੀ ਹਵਾ, ਮੌਤ
ਨਸ਼ੇ ਨੇ ਉਜਾੜਿਆ ਇਕ ਹੋਰ ਘਰ, ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆ ਦਾ ਗੱਭਰੂ ਪੁੱਤ
NEXT STORY