ਅੰਮ੍ਰਿਤਸਰ (ਛੀਨਾ) : ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਅਕਾਲੀ-ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਹਰਦੀਪ ਸਿੰਘ ਪੁਰੀ ਦੀ ਚੋਣ ਮੁਹਿੰਮ ਨੂੰ ਲੋਕਾਂ ਵੱਲੋਂ ਮਿਲ ਰਹੇ ਜ਼ੋਰਦਾਰ ਸਮਰਥਨ ਕਾਰਨ ਵਿਰੋਧੀਆਂ ਦੇ ਰੰਗ ਉੱਡ ਗਏ ਹਨ। ਅੱਜ ਅੰਮ੍ਰਿਤਸਰ ਤੋਂ ਥੋੜ੍ਹੀ ਦੂਰ ਪੈਂਦੇ ਪਿੰਡ ਹੇਰ ਵਿਖੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਿੰਦਰਪਾਲ ਸਿੰਘ ਲਾਲੀ ਰਣੀਕੇ ਦੀ ਅਗਵਾਈ ਤੇ ਸਾਬਕਾ ਜ਼ਿਲਾ ਪ੍ਰੀਸ਼ਦ ਮੈਂਬਰ ਭਗਵੰਤ ਸਿੰਘ ਮੀਰਾਂਕੋਟ ਦੀ ਦੇਖ-ਰੇਖ 'ਚ ਹੋਏ ਵਿਸ਼ਾਲ ਇਕੱਠ ਨੇ ਜੈਕਾਰਿਆਂ ਦੀ ਗੂੰਜ 'ਚ ਹਰਦੀਪ ਸਿੰਘ ਪੁਰੀ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਇਤਿਹਾਸਕ ਜਿੱਤ ਅਟੱਲ ਹੈ, ਜਿਸ ਦਾ ਸਿਰਫ ਰਸਮੀ ਐਲਾਨ ਹੋਣਾ ਹੀ ਬਾਕੀ ਹੈ।
ਇਸ ਮੌਕੇ ਸੰਬੋਧਨ ਕਰਦਿਆਂ ਉਮੀਦਵਾਰ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਕਾਸ ਕਰਨ 'ਚ ਤੇ ਕਾਂਗਰਸ ਨੇ ਝੂਠ ਬੋਲਣ 'ਚ ਸਾਰੇ ਰਿਕਾਰਡ ਤੋੜ ਦਿੱਤੇ ਹਨ। ਇਸ ਮੌਕੇ ਗੁਰਿੰਦਰਪਾਲ ਸਿੰਘ ਲਾਲੀ ਰਣੀਕੇ ਤੇ ਭਗਵੰਤ ਸਿੰਘ ਮੀਰਾਂਕੋਟ ਨੇ ਕਿਹਾ ਕਿ ਹਰਦੀਪ ਸਿੰਘ ਪੁਰੀ ਇਕ ਪੜ੍ਹੇ-ਲਿਖੇ, ਸੂਝਵਾਨ ਤੇ ਤਜਰਬੇਕਾਰ ਲੀਡਰ ਹਨ, ਜਿਨ੍ਹਾਂ ਨੂੰ ਅੰਮ੍ਰਿਤਸਰ ਨਿਵਾਸੀ ਇਤਿਹਾਸਕ ਵੋਟਾਂ ਦੀ ਲੀਡ ਨਾਲ ਜਿਤਾ ਕੇ ਲੋਕ ਸਭਾ 'ਚ ਭੇਜਣਗੇ।
ਚੋਣਾਂ 'ਚ ਲਾਊਡ ਸਪੀਕਰਾਂ ਦੀ ਬੋਲਤੀ ਬੰਦ!
NEXT STORY