ਅੰਮ੍ਰਿਤਸਰ (ਸੁਮਿਤ ਖੰਨਾ) : ਅੰਮ੍ਰਿਤਸਰ ਦੇ ਪਿੰਡ ਬੱਲੜਵਾਲ 'ਚ ਸ਼ਰੇਆਮ ਹੋ ਰਹੀ ਨਾਜਾਇਜ਼ ਮਾਈਨਿੰਗ ਖਿਲਾਫ ਆਵਾਜ਼ ਚੁੱਕਣ ਵਾਲਿਆਂ 'ਤੇ ਕੁਝ ਵਿਅਕਤੀਆਂ ਵਲੋਂ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਮੀਡੀਆ ਦੀਆਂ ਗੱਡੀਆਂ 'ਤੇ ਵੀ ਹਮਲਾ ਕੀਤਾ ਹੈ।
ਜਾਣਕਾਰੀ ਮੁਤਾਬਕ ਜਿਸ ਪਰਿਵਾਰ ਤੇ ਹਮਲਾ ਹੋਇਆ ਹੈ, ਉਸ ਨੇ ਵਿਧਾਇਕ ਬੋਨੀ ਅਜਨਾਲਾ ਨਾਲ ਨਾਜਾਇਜ਼ ਮਾਈਨਿੰਗ ਖਿਲਾਫ ਆਵਾਜ਼ ਚੁੱਕੀ ਸੀ। ਇਸ ਕਰਕੇ ਮਾਈਨਿੰਗ ਕਰਨ ਵਾਲਿਆਂ ਨੇ ਪਰਿਵਾਰ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ। ਹਮਲੇ 'ਚ ਪਰਿਵਾਰ ਦੀ ਇੱਕ ਮਹਿਲਾ ਜ਼ਖਮੀ ਹੋਈ ਹੈ। ਹਮਲਾਵਰਾਂ ਨੇ ਇਸ ਦੌਰਾਨ ਘਰ 'ਚ ਭੰਨ੍ਹਤੋੜ ਵੀ ਕੀਤੀ ਹੈ।
ਏਅਰ ਇੰਡੀਆ ਕੋਲ ਚੰਡੀਗੜ੍ਹ ਤੋਂ ਇੰਟਰਨੈਸ਼ਨਲ ਉਡਾਣ ਦੀ ਨਹੀਂ ਕੋਈ ਯੋਜਨਾ
NEXT STORY