ਅੰਮ੍ਰਿਤਸਰ (ਸੁਮਿਤ ਖੰਨਾ) : ਅੰਮ੍ਰਿਤਸਰ ਦੇ ਮਕਬੂਲਪੁਰਾ ਇਲਾਕੇ ਵਿਚ ਬਣੇ ਫਲੈਟ ਦੇ ਉੱਪਰ ਹੋਏ ਨਜਾਇਜ਼ ਕਬਜ਼ਿਆਂ ਨੂੰ ਹਟਾਉਣ ਦਾ ਮਾਮਲਾ ਤੂਲ ਫੜਦਾ ਜਾ ਰਿਹਾ ਹੈ। ਨਗਰ ਸੁਧਾਰ ਟਰੱਸਟ ਵਲੋਂ ਲੋਕਾਂ ਨੂੰ 15 ਦਿਨਾਂ ਵਿਚ ਫਲੈਟ ਖਾਲੀ ਕਰਨ ਲਈ ਕਿਹਾ ਗਿਆ ਹੈ, ਜਿਸ ਦੇ ਵਿਰੋਧ ਵਿਚ ਲੋਕਾਂ ਨੇ ਟਰੱਸਟ ਦੇ ਖਿਲਾਫ ਅੱਜ ਪ੍ਰਧਰਸ਼ਨ ਕੀਤਾ। ਲੋਕਾਂ ਦਾ ਇਕ ਵਫਦ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਨੂੰ ਮਿਲਿਆ ਤੇ ਮੰਗ ਪੱਤਰ ਸੌਂਪਿਆ। ਲੋਕਾਂ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਦੀ ਮੰਗ ਨਹੀਂ ਮੰਨੀ ਗਈ ਤਾਂ ਉਹ ਪ੍ਰਦਰਸ਼ਨ ਨੂੰ ਹੋਰ ਤਿੱਖਾ ਕਰਨਗੇ।
ਉੱਧਰ ਟਰੱਸਟ ਦੇ ਚੇਅਰਮੈਨ ਦਾ ਕਹਿਣਾ ਹੈ ਕਿ ਇਨ੍ਹਾਂ ਲੋਕਾਂ ਨੇ 10 ਦਿਨਾਂ ਦਾ ਸਮਾਂ ਮੰਗਿਆ ਸੀ। ਇਨ੍ਹਾਂ ਨੂੰ 20 ਦਿਨਾਂ ਦਾ ਸਮਾਂ ਦੇ ਦਿੱਤਾ ਗਿਆ ਹੈ ਪਰ ਇਸ ਮਾਮਲੇ 'ਚ ਉਹ ਕਿਸੇ ਨੂੰ ਵੀ ਬਖਸ਼ਣ ਵਾਲੀ ਨਹੀਂ।
ਫਲੈਟਾਂ 'ਤੇ ਕਬਜ਼ੇ ਕਰਨ ਵਾਲੇ ਲੋਕਾਂ ਦਾ ਕਹਿਣਾ ਹੈ ਇਹ ਗਰੀਬ ਨੇ ਤੇ ਸਰਕਾਰ ਜਾਂ ਤਾਂ ਉਨ੍ਹਾਂ ਦੇ ਹੋਰ ਕਿਤੇ ਰਹਿਣ ਦਾ ਪ੍ਰਬੰਧ ਕਰੇ ਜਾਂ ਫਿਰ ਉਨ੍ਹਾਂ ਨੂੰ ਇੱਥੇ ਰਹਿਣ ਦੀ ਇਜ਼ਾਜ਼ਤ ਦਿੱਤੀ ਜਾਵੇ ਪਰ ਹੁਣ ਸਿਸਟਮ ਤੇ ਲੋਕਾਂ ਦਾ ਟਕਰਾਅ ਕੀ ਰੰਗ ਲਿਆਉਂਦਾ ਹੈ, ਇਹ ਦੇਖਣ ਵਾਲਾ ਹੋਵੇਗਾ।
ਘੱਗਰ ਦਾ ਖਤਰਾ ਬਰਕਰਾਰ, ਅਧਿਕਾਰੀਆਂ ਨੂੰ ਚੌਕਸ ਰਹਿਣ ਦੀ ਹਦਾਇਤ
NEXT STORY