ਅੰਮ੍ਰਿਤਸਰ (ਦੀਪਕ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਪਹਿਲੀ ਅਗਸਤ ਨੂੰ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦਿਆਲਬੰਦ, ਬਿਲਾਸਪੁਰ ਤੋਂ ਅਗਲੇ ਪੜਾਅ ਰਾਏਪੁਰ (ਛੱਤੀਸਗੜ੍ਹ) ਲਈ ਰਵਾਨਾ ਹੋ ਗਿਆ। ਇਸ ਤੋਂ ਪਹਿਲਾਂ ਬੀਤੀ ਰਾਤ ਨਗਰ ਕੀਰਤਨ ਦੇ ਬਿਲਾਸਪੁਰ ਪਹੁੰਚਣ 'ਤੇ ਸੰਗਤਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਤਿਕਾਰ ਵਜੋਂ ਫੁੱਲਾਂ ਦੀ ਵਰਖਾ ਕੀਤੀ ਅਤੇ ਆਤਸ਼ਬਾਜ਼ੀ ਚਲਾਈ। ਨਗਰ ਕੀਰਤਨ ਦੇ ਰਸਤੇ 'ਚ ਸੰਗਤਾਂ ਵੱਲੋਂ ਵੱਖ-ਵੱਖ ਪਕਵਾਨਾਂ ਦੇ ਲੰਗਰ ਲਾਏ ਗਏ ਸਨ। ਅੱਜ ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦਿਆਲਬੰਦ, ਬਿਲਾਸਪੁਰ ਵਿਖੇ ਧਾਰਮਿਕ ਦੀਵਾਨ ਸਜਾਏ ਗਏ, ਜਿਸ 'ਚ ਰਾਗੀ ਸਿੰਘਾਂ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ ਅਤੇ ਸ਼੍ਰੋਮਣੀ ਕਮੇਟੀ ਦੇ ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ ਨੇ ਗੁਰ-ਇਤਿਹਾਸ ਦੀ ਵਿਚਾਰ ਕਰਦਿਆਂ ਸੰਗਤਾਂ ਨੂੰ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁਲਤਾਨਪੁਰ ਲੋਧੀ ਵਿਖੇ ਹੋ ਰਹੇ ਸਮਾਗਮਾਂ ਸਮੇਂ ਹਾਜ਼ਰੀ ਭਰਨ ਦੀ ਪ੍ਰੇਰਣਾ ਕੀਤੀ।
ਨਗਰ ਕੀਰਤਨ ਨਾਲ ਪ੍ਰਬੰਧਕ ਵਜੋਂ ਸੇਵਾ ਨਿਭਾਅ ਰਹੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਬਿਲਾਸਪੁਰ ਤੋਂ ਨਗਰ ਕੀਰਤਨ ਦੀ ਰਵਾਨਗੀ ਸਮੇਂ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ। ਉਨ੍ਹਾਂ ਦੱਸਿਆ ਕਿ ਅੱਜ ਨਗਰ ਕੀਰਤਨ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੈਂਬਰ ਕਰਨੈਲ ਸਿੰਘ ਪੰਜੋਲੀ ਨੇ ਵੀ ਹਾਜ਼ਰੀ ਭਰੀ। ਇਸ ਤੋਂ ਇਲਾਵਾ ਰਵਾਨਗੀ ਸਮੇਂ ਗੁਰਮੀਤ ਸਿੰਘ ਸੈਣੀ ਸੁਰਿੰਦਰ ਸਿੰਘ ਸਮਾਣਾ, ਪ੍ਰਧਾਨ ਅਮਰਜੀਤ ਸਿੰਘ, ਮੀਤ ਪ੍ਰਧਾਨ ਜੋਗਿੰਦਰ ਸਿੰਘ ਗੰਭੀਰ, ਸਕੱਤਰ ਪਰਮਜੀਤ ਸਿੰਘ ਸਲੂਜਾ, ਖ਼ਜ਼ਾਨਚੀ ਜਗਮੋਹਨ ਸਿੰਘ ਅਰੋੜਾ, ਵਧੀਕ ਮੈਨੇਜਰ ਪਰਮਜੀਤ ਸਿੰਘ, ਸੁਪਰਵਾਈਜ਼ਰ ਰਜਵੰਤ ਸਿੰਘ ਰੰਧਾਵਾ, ਗੁਰਮੇਜ ਸਿੰਘ, ਬਲਦੇਵ ਸਿੰਘ, ਗੁਰਦੇਵ ਸਿੰਘ, ਬਖ਼ਸ਼ੀਸ਼ ਸਿੰਘ, ਭਾਈ ਜਗਦੇਵ ਸਿੰਘ ਹੈੱਡ ਪ੍ਰਚਾਰਕ, ਭਾਈ ਗੁਰਸੇਵਕ ਸਿੰਘ ਪ੍ਰਚਾਰਕ, ਭਾਈ ਰਾਜਬੀਰ ਸਿੰਘ ਤੇ ਭਾਈ ਖੁਸ਼ਬੀਰ ਸਿੰਘ ਸਮੇਤ ਹੋਰ ਮੌਜੂਦ ਸਨ।
ਪੰਡਿਤ ਜਵਾਹਰ ਲਾਲ ਨਹਿਰੂ ਜੀ ਦੀ ਯਾਦਗਾਰ ਵਾਲੀ ਜਗ੍ਹਾ ਬਣ ਰਹੀ ਹੈ ਖੰਡਰ
NEXT STORY