ਅੰਮ੍ਰਿਤਸਰ (ਸੁਮਿਤ ਖੰਨਾ) : ਜਲ੍ਹਿਆਂਵਾਲਾ ਬਾਗ ਨੂੰ ਲੈ ਕੇ ਸਿਆਸਤ ਗਰਮਾ ਗਈ ਹੈ। ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼ਵੇਤ ਮਲਿਕ ਨੇ ਕਿਹਾ ਕਿ ਜਲ੍ਹਿਆਂਵਾਲਾ ਕਤਲ ਕਾਂਡ ਮਾਮਲੇ 'ਚ ਬ੍ਰਿਟਿਸ਼ ਸਰਕਾਰ ਨੂੰ ਮੁਆਫੀ ਮੰਗਣੀ ਚਾਹੀਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਾਂਗਰਸ ਸਰਕਾਰ ਨੂੰ ਲੰਮੇ ਹੱਥੀਂ ਲੈਂਦਿਆਂ ਕਿਹਾ ਕਿ ਕਾਂਗਰਸ ਸਰਕਾਰ ਦੱਸੇ ਕਿ ਜਦੋਂ ਜਲ੍ਹਿਆਂਵਾਲਾ ਬਾਗ ਦਾ ਕਾਂਗਰਸ ਦਾ ਟਰੱਸਟ ਸੀ ਤਾਂ ਉਸ ਸਮੇਂ ਉਨ੍ਹਾਂ ਨੇ ਇਸ ਦੇ ਸੁਧਾਰ ਲਈ ਕੀ ਕੰਮ ਕੀਤਾ। ਉਨ੍ਹਾਂ ਕਿਹਾ ਕਿ ਭਾਜਪਾ ਦੇ ਟਰੱਸਟ ਅਜੇ 90 ਦਿਨ ਹੀ ਹੋਏ ਹਨ ਜਦਕਿ ਉਸ ਤੋਂ ਪਹਿਲਾਂ ਕਾਂਗਰਸ ਦਾ ਟਰੱਸਟ ਸੀ। ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਤਾਂ ਜੁਮਲਿਆਂ ਦੀ ਸਿਆਸਤ ਕਰਦਾ ਹੈ । ਉਨ੍ਹਾਂ ਕਿ ਸਿੱਧੂ ਦੱਸੇ ਜਿਸ ਸਮੇਂ ਉਹ ਐੱਮ.ਪੀ. ਰਹੇ ਉਸ ਸਮੇਂ ਜਲ੍ਹਿਆਂਵਾਲਾ ਬਾਗ ਲਈ ਉਨ੍ਹਾਂ ਨੇ ਕੀ ਕੀਤਾ। ਉਨ੍ਹਾਂ ਕਿਹਾ ਕਿ ਭਾਜਪਾ ਦਾ ਟਰੱਸਟ ਬਣਨ ਨਾਲ ਜਲ੍ਹਿਆਂਵਾਲਾ ਬਾਗ ਕਾਂਗਰਸ ਤੋਂ ਆਜ਼ਾਦ ਹੋਇਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਕਤਲ ਕਾਂਡ 'ਚ ਜਾਨ ਦੇਣ ਵਾਲਿਆਂ ਨੂੰ ਸ਼ਹੀਦੀ ਦਾ ਦਰਜਾ ਦਿੱਤਾ ਜਾਵੇ।
ਫੇਸਬੁੱਕ ਨੇ 5 ਸਾਲ ਪਹਿਲਾਂ ਗੁਆਚੇ ਨੌਜਵਾਨ ਨੂੰ ਪਰਿਵਾਰ ਨਾਲ ਮਿਲਵਾਇਆ
NEXT STORY