ਅੰਮ੍ਰਿਤਸਰ (ਸੁਮਿਤ ਖੰਨਾ) : ਅੰੰਮ੍ਰਿਤਸਰ ਪੁਲਸ ਨੇ ਡਾਂਸ ਦੀ ਆੜ 'ਚ ਲੋਕਾਂ ਨੂੰ ਚਿੱਟੇ 'ਤੇ ਲਾਉਣ ਵਾਲੀ ਮਹਿਲਾ ਡਾਨ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਮੁਤਾਬਕ ਦੋਸ਼ੀ ਮਹਿਲਾ ਦੀ ਪਛਾਣ ਸਰਬਜੀਤ ਕੌਰ ਉਰਫ ਜੱਸੀ ਵਜੋਂ ਹੋਈ ਹੈ, ਜੋ ਨਸ਼ਾ ਤਸਕਰੀ ਤੇ ਜਿਸਮਫਰੋਸ਼ੀ ਦਾ ਧੰਦਾ ਕਰਦੀ ਹੈ। ਇਸ ਮਹਿਲਾ ਤੋਂ ਉਸ ਦੇ ਮੁਹੱਲੇ ਦੇ ਲੋਕ ਕਾਫੀ ਪਰੇਸ਼ਾਨ ਸਨ। ਮੁਹੱਲਾਵਾਸੀਆਂ ਦਾ ਕਹਿਣਾ ਹੈ ਕਿ ਇਸ ਮਹਿਲਾ ਨੇ ਪੂਰੇ ਇਲਾਕੇ 'ਚ ਦਹਿਸ਼ਤ ਕਾਇਮ ਕਰ ਰੱਖੀ ਸੀ ਤੇ ਲੋਕਾਂ ਨੂੰ ਚਿੱਟੇ ਦੇ ਨਸ਼ੇ ਦਾ ਆਦੀ ਬਣਾ ਰਹੀ ਸੀ। ਇਸ ਮਾਮਲੇ ਦੀ ਜਾਂਚ ਕਰ ਰਹੇ ਏ. ਸੀ. ਪੀ. ਪਿਆਰਾ ਸਿੰਘ ਨੇ ਦੱਸਿਆ ਕਿ ਜੱਸੀ ਦੇ ਘਰ ਦੀ ਜਦੋਂ ਤਲਾਸ਼ੀ ਲਈ ਗਈ ਤਾਂ ਉਥੋਂ 550 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।
ਦੱਸਿਆ ਜਾ ਰਿਹਾ ਹੈ ਕਿ ਜੱਸੀ ਹਰ 2 ਸਾਲ ਬਾਅਦ ਆਪਣਾ ਠਿਕਾਣਾ ਬਦਲ ਲੈਂਦੀ ਸੀ ਤੇ ਉਸ ਦੇ ਖਿਲਾਫ ਪੰਜਾਬ ਦੇ ਵੱਖ-ਵੱਖ ਸ਼ਹਿਰਾਂ 'ਚ ਕਈ ਮਾਮਲੇ ਪਹਿਲਾਂ ਵੀ ਦਰਜ ਹਨ।
ਪੁਲਸ ਨੂੰ ਮਿਲੀ ਵੱਡੀ ਸਫਲਤਾ, 800 ਸ਼ਰਾਬ ਦੀਆਂ ਪੇਟੀਆਂ ਸਣੇ ਚਾਲਕ ਦਬੋਚਿਆ
NEXT STORY