ਅੰਮ੍ਰਿਤਸਰ (ਸੁਮਿਤ ਖੰਨਾ) : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਸਿੱਖ ਜਥੇਬੰਦੀਆਂ ਤੇ ਸੰਸਥਾਵਾਂ ਨੂੰ 1 ਨਵੰਬਰ ਦੇ ਪੰਜਾਬ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਲਈ ਹਦਾਇਤ ਦਿੱਤੀ ਹੈ। ਜਾਣਕਾਰੀ ਮੁਤਾਬਕ ਪੰਜਾਬ ਬੰਦ ਦਾ ਸੱਦਾ ਸਿੱਖ ਸਟੂਡੈਂਟਸ ਫੈਡਰੇਸ਼ਨ ਤੇ ਹੋਰ ਜਥੇਬੰਦੀਆਂ ਨੇ ਦਿੱਤਾ ਹੈ। ਇਸ ਦੌਰਾਨ ਗਿਆਨੀ ਗੁਰਬਚਨ ਸਿੰਘ ਨੇ ਅੱਜ ਸ਼੍ਰੋਮਣੀ ਅਕਾਲੀ ਦਲ, ਸ਼੍ਰੋਮਣੀ ਕਮੇਟੀ, ਦਿੱਲੀ ਗੁਰਦੁਆਰਾ ਕਮੇਟੀ, ਨਿਹੰਗ ਜਥੇਬੰਦੀਆਂ ਤੇ ਹੋਰਾਂ ਨੂੰ ਹੁਕਮ ਦਿੱਤਾ ਕਿ ਇਸ ਬੰਦ ਨੂੰ ਸਫਲ ਕੀਤਾ ਜਾਵੇ।

ਜ਼ਿਕਰਯੋਗ ਹੈ ਕਿ ਸਿੱਖ ਸਟੂਡੈਂਟਸ ਫੈਡਰੇਸ਼ਨ ਭੋਮਾ ਤੇ ਪੀਰ ਮੁਹੰਮਦ ਤੋਂ ਇਲਾਵਾ 1984 ਕਤਲੇਆਮ ਦੰਗਾ ਪੀੜਤ ਸੰਗਠਨ ਨੇ ਸਿੱਖ ਕਤਲੇਆਮ ਪੀੜਤਾਂ ਨੂੰ ਨਿਆਂ ਦਿਵਾਉਣ ਤੇ ਕੋਟਕਪੂਰਾ-ਬਰਗਾੜੀ ਗੋਲੀਕਾਂਡ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਨੂੰ ਨਵੰਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ।
ਪੁਲਸ ਨੂੰ ਮਿਲੀ ਵੱਡੀ ਸਫਲਤਾ, ਬੱਸ 'ਚੋਂ ਸਵਾਰੀ ਕੋਲੋਂ ਬਰਾਮਦ ਕੀਤੀ 22 ਲੱਖ ਤੋਂ ਵੱਧ ਦੀ ਰਕਮ
NEXT STORY