ਅੰਮ੍ਰਿਤਸਰ (ਸੁਮਿਤ ਖੰਨਾ) : ਕਰਤਾਰਪੁਰ ਸਾਹਿਬ ਕੋਰੀਡੋਰ ਦਾ ਪੰਜਾਬ 'ਚ ਨਿਰਮਾਣ ਕਾਰਜ ਜ਼ੋਰਾਂ 'ਤੇ ਚੱਲ ਰਿਹਾ ਹੈ।
ਨਿਰਮਾਣ ਦਾ ਕਾਰਜ ਲੈਂਡ ਪੋਰਟਸ ਅਥਾਰਿਟੀ ਆਫ ਇੰਡੀਆ ਦੀ ਦੇਖਭਾਲ 'ਚ ਕੀਤਾ ਜਾ ਰਿਹਾ ਹੈ।
ਤਿਆਰ ਹੋਣ ਤੋਂ ਬਾਅਦ ਕੋਰੀਡੋਰ ਕਿਸ ਤਰ੍ਹਾਂ ਦਾ ਦਿਖਾਈ ਦੇਵੇਗਾ, ਇਸ ਦੀਆਂ ਵੀ ਤਸਵੀਰਾਂ ਸਾਹਮਣੇ ਆਈਆਂ ਹਨ।
ਕੋਰੀਡੋਰ ਦਾ ਕੰਮ ਨਵੰਬਰ 2019 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ 31 ਅਕਤੂਬਰ ਤੱਕ ਪੂਰਾ ਕਰਨ ਦਾ ਟੀਚਾ ਰੱਖ ਕੇ ਕੀਤਾ ਜਾ ਰਿਹਾ ਹੈ।
ਪੈਸੰਜਰ ਟਰਮੀਨਲ ਨੂੰ ਸਮੇਂ 'ਤੇ ਤਿਆਰ ਕਰਨ ਲਈ ਮੌਜੂਦਾ ਸਮੇਂ 'ਚ 250 ਤੋਂ ਜ਼ਿਆਦਾ ਮਜ਼ਦੂਰ ਅਤੇ 30 ਇੰਜੀਨੀਅਰਾਂ ਦੀ ਟੀਮ ਦਿਨ-ਰਾਤ ਦੀਆਂ ਤਿੰਨ ਸ਼ਿਫਟਾਂ 'ਚ ਕੰਮ ਕਰ ਰਹੀ ਹੈ ਤਾਂ ਕਿ ਸਮੇਂ ਤੋਂ ਪਹਿਲਾਂ ਕੰਮ ਪੂਰਾ ਕੀਤਾ ਜਾ ਸਕੇ।
ਕਰਤਾਰਪੁਰ ਕੋਰੀਡੋਰ ਦੇ ਨਿਰਮਾਣ ਦਾ ਕੰਮ ਪਾਕਿਸਾਨ ਵੱਲ ਵੀ ਜ਼ੋਰਾ-ਸ਼ੋਰਾਂ ਨਾਲ ਚੱਲ ਰਿਹਾ ਹੈ। ਇਸ ਦੀ ਪਾਕਿ ਵਲੋਂ ਵੀ ਵੀਡੀਓ ਜਾਰੀ ਕੀਤੀ ਗਈ ਹੈ, ਜਿਸ 'ਚ 80 ਫੀਸਦੀ ਤੱਕ ਕੰਮ ਮੁਕੰਮਲ ਹੋ ਚੁੱਕਾ ਹੈ।
ਪੰਜਾਬ ਸਰਕਾਰ ਨੇ 'ਲਾਲ ਬੱਤੀ' ਤੋਂ ਪਾਬੰਦੀ ਹਟਾਉਣ ਬਾਰੇ ਦਿੱਤਾ ਸਪੱਸ਼ਟੀਕਰਨ
NEXT STORY