ਅੰਮ੍ਰਿਤਸਰ (ਜਸ਼ਨ)- ਅੰਮ੍ਰਿਤਸਰ ਤੋਂ ਖੇਮਕਰਨ ਜਾਣ ਵਾਲੀ ਰੇਲ ਗੱਡੀ ਵੀਰਵਾਰ ਦੀ ਸਵੇਰ ਪਟੜੀ ਤੋਂ ਉਤਰ ਜਾਣ ਦੀ ਸੂਚਨਾ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ ਸਵੇਰੇ 9 ਵਜੇ ਦੇ ਲਗਭਗ ਅੰਮ੍ਰਿਤਸਰ-ਖੇਮਕਰਨ ਰੇਲ ਗੱਡੀ ਅੰਮ੍ਰਿਤਸਰ ਰੇਲਵੇ ਸਟੇਸ਼ਨ ਤੋਂ ਰਵਾਨਾ ਹੋਈ। ਇਸ ਦੌਰਾਨ ਜਦੋਂ ਉਹ ਇਸਲਾਮਾਬਾਦ ਖੇਤਰ ਕੋਲ ਪੁੱਜੀ ਤਾਂ ਅਚਨਾਕ ਹੀ ਰੇਲ ਪੱਟੜੀ ਤੋਂ ਉਤਰ ਗਈ। ਇਸ ਹਾਦਸੇ ਵਿਚ ਕੋਈ ਵੀ ਯਾਤਰੀ ਜ਼ਖ਼ਮੀ ਨਹੀਂ ਹੋਇਆ ਅਤੇ ਸਾਰੇ ਯਾਤਰੀ ਵਾਲ-ਵਾਲ ਬਚ ਗਏ।
ਪੜ੍ਹੋ ਇਹ ਵੀ ਖ਼ਬਰ - ਦਾਜ ਦੇ ਲਾਲਚੀ ਸਹੁਰਿਆਂ ਨੇ ਕਤਲ ਕਰ ਫਾਹੇ ਲਟਕਾਈ ਕੁੜੀ, ਡੇਢ ਮਹੀਨਾ ਪਹਿਲਾਂ ਹੋਇਆ ਸੀ ਵਿਆਹ
ਇਸ ਮਾਮਲੇ ਦੀ ਸੂਚਨਾ ਮਿਲਣ ’ਤੇ ਫਿਰੋਜ਼ਪੁਰ ਰੇਲਵੇ ਡਵੀਜ਼ਨ ਦੀ ਡੀ. ਆਰ. ਐੱਮ. ਸੀਮਾ ਸਰਮਾ ਨੇ ਤੁਰੰਤ ਦੌਰਾ ਕਰ ਕੇ ਸਾਰੀ ਸਥਿਤੀ ਦਾ ਜਾਇਜ਼ਾ ਲਿਆ। ਦੱਸਣਯੋਗ ਹੈ ਕਿ ਕੋਰੋਨਾ ਦੌਰ ਕਾਰਨ ਰੇਲਵੇ ਨੇ ਯਾਤਰੀ ਟਰੇਨਾਂ ਨੂੰ ਪੂਰੀ ਤਰ੍ਹਾਂ ਰੋਕ ਦਿੱਤਾ ਸੀ। ਰੇਲਵੇ ਨੇ ਸਖ਼ਤ ਜਾਂਚ ਕਰਕੇ ਜਲਦੀ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।
ਪੜ੍ਹੋ ਇਹ ਵੀ ਖ਼ਬਰ - ਬਟਾਲਾ ’ਚ ਵੱਡੀ ਵਾਰਦਾਤ: ਪਹਿਲਾਂ ਟਰੈਕਟਰ ਹੇਠ ਦਿੱਤਾ, ਫਿਰ ਦਾਤਰ ਮਾਰ-ਮਾਰ ਕੀਤਾ ਵੱਡੇ ਭਰਾ ਦਾ ਕਤਲ
ਦਾਜ ਦੇ ਲਾਲਚੀ ਸਹੁਰਿਆਂ ਨੇ ਕਤਲ ਕਰ ਫਾਹੇ ਲਟਕਾਈ ਕੁੜੀ, ਡੇਢ ਮਹੀਨਾ ਪਹਿਲਾਂ ਹੋਇਆ ਸੀ ਵਿਆਹ
NEXT STORY