ਅੰਮ੍ਰਿਤਸਰ (ਦੀਪਕ ਸ਼ਰਮਾ) : ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੀਤੀ ਰਾਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਪੜਤਾਲ ਗਾਇਨ ਕੀਰਤਨ ਦਰਬਾਰ ਕਰਵਾਇਆ ਗਿਆ, ਜਿਸ 'ਚ ਪੰਥ ਪ੍ਰਸਿੱਧ ਕੀਰਤਨੀ ਜਥਿਆਂ ਨੇ ਸ੍ਰੀ ਗੁਰੂ ਰਾਮਦਾਸ ਜੀ ਰਚਿਤ ਪਾਵਨ ਗੁਰਬਾਣੀ 'ਚੋਂ ਪੜਤਾਲਾਂ ਦਾ ਰਾਗ ਅਧਾਰਿਤ ਕੀਰਤਨ ਕੀਤਾ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਵਧੀਕ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਲੁਧਿਆਣਾ, ਮੁੱਖ ਸਕੱਤਰ ਡਾ. ਰੂਪ ਸਿੰਘ, ਸਿੰਘ ਸਾਹਿਬ ਗਿਆਨੀ ਮਾਨ ਸਿੰਘ, ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਬਲਦੇਵ ਸਿੰਘ ਚੂੰਘਾ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸੰਗਤਾਂ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਉਨ੍ਹਾਂ ਦੀਆਂ ਸਿੱਖਿਆਵਾਂ 'ਤੇ ਚੱਲਣ ਦੀ ਪ੍ਰੇਰਣਾ ਕੀਤੀ। ਕੀਰਤਨ ਸਮਾਗਮ ਦੌਰਾਨ ਕੌਮ ਦੇ ਪ੍ਰਸਿੱਧ ਰਾਗੀ ਪਦਮ ਸ੍ਰੀ ਭਾਈ ਨਿਰਮਲ ਸਿੰਘ ਖ਼ਾਲਸਾ, ਭਾਈ ਸੰਦੀਪ ਸਿੰਘ, ਭਾਈ ਨਰਿੰਦਰ ਸਿੰਘ ਬਨਾਰਸ, ਭਾਈ ਹਰਪਿੰਦਰ ਸਿੰਘ, ਜਗਜੀਤ ਸਿੰਘ ਜੱਗੀ ਆਦਿ ਮੌਜੂਦ ਸਨ।
'ਮਿਸ ਵਰਲਡ ਅਮਰੀਕਾ' ਪ੍ਰਤੀਯੋਗਤਾ 'ਚ ਭਾਗ ਲੈਣ ਤੋਂ ਪਹਿਲਾਂ ਸ਼੍ਰੀਸੈਣੀ ਹੋਈ ਬੀਮਾਰ
NEXT STORY