ਅੰਮ੍ਰਿਤਸਰ (ਸੁਮਿਤ ਖੰਨਾ) : ਪ੍ਰੇਮ ਸਬੰਧਾਂ ਦੇ ਸ਼ੱਕ 'ਚ ਕੁੜੀ ਦੇ ਪਰਿਵਾਰਕ ਮੈਂਬਰਾਂ ਵਲੋਂ ਮੁੰਡੇ ਦਾ ਬੇਰਹਿਮੀ ਨਾਲ ਕਤਲ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਘਟਨਾ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਅਕਾਸ਼ਦੀਪ ਸਿੰਘ (16) ਵਾਸੀ ਰਾਜਾਸਾਂਸੀ ਵਜੋਂ ਹੋਈ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਬੀਤੇ ਰਾਤ ਉਨ੍ਹਾਂ ਦਾ ਪੁੱਤ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਗਿਆ ਸੀ। ਇਸੇ ਦੌਰਾਨ ਰਾਸਤੇ 'ਚ ਕੁੜੀ ਦੇ ਘਰ ਵਾਲਿਆਂ ਨੇ ਉਸਦੀ ਘੇਰ ਕੇ ਕੁੱਟਮਾਰ ਕੀਤੀ ਤੇ ਉਸ ਨੂੰ ਆਪਣੇ ਨਾਲ ਘਰ ਲੈ ਆਏ, ਜਿਸ ਤੋਂ ਬਾਅਦ ਉਸ ਦਾ ਕਤਲ ਕਰਕੇ ਲਾਸ਼ ਨੂੰ ਘਰ ਦੇ ਬਾਹਰ ਸੁੱਟ ਦਿੱਤਾ। ਉਨ੍ਹਾਂ ਨੇ ਪੁਲਸ ਨੂੰ ਗੁਹਾਰ ਲਗਾਈ ਕਿ ਕਾਤਲਾਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ।
ਦੂਜੇ ਪਾਸੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਅਧਿਕਾਰੀ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਤਿੰਨ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪੰਜਾਬ ਪੁਲਸ 'ਫਰਜ਼ੀ ਟ੍ਰੈਵਲ ਏਜੰਟਾਂ' 'ਤੇ ਸ਼ਿਕੰਜਾ ਕੱਸਣ ਲਈ ਤਿਆਰ
NEXT STORY