ਅੰਮ੍ਰਿਤਸਰ (ਸੁਮਿਤ ਖੰਨਾ) : ਅੰਮ੍ਰਿਤਸਰ 'ਚ ਪ੍ਰੇਮ ਵਿਆਹ ਤੋਂ ਦੁਖੀ ਇਕ ਵਿਆਹੁਤਾ ਵਲੋਂ ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਸੂਚਨਾ ਮਿਲਦਿਆਂ ਹੀ ਮੌਕੇ 'ਤੇ ਪੁੱਜੀ ਪੁਲਸ ਨੇ ਸਹੁਰਾ ਪਰਿਵਾਰ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤਾ ਨੇ ਦੱਸਿਆ ਕਿ ਉਸ ਦੇ ਵਿਆਹ ਨੂੰ ਚਾਰ ਸਾਲ ਹੋ ਚੁੱਕੇ ਹਨ ਅਤੇ ਉਸ ਨੇ ਪ੍ਰੇਮ ਵਿਆਹ ਕਰਵਾਇਆ ਸੀ। ਉਸ ਨੇ ਦੱਸਿਆ ਕਿ ਸ਼ੁਰੂ ਤੋਂ ਹੀ ਉਸ ਦਾ ਪਤੀ ਅਤੇ ਸਹੁਰਾ ਉਸ ਤੰਗ ਪਰੇਸ਼ਾਨ ਕਰਦੇ ਸਨ। ਉਸ ਦੇ ਪਤੀ ਦੇ ਬਾਹਰ ਵੀ ਕਈ ਕੁੜੀਆਂ ਨਾਲ ਨਾਜਾਇਜ਼ ਸਬੰਧ ਹਨ, ਜਿਸ ਕਾਰਨ ਅਕਸਰ ਉਨ੍ਹਾਂ 'ਚ ਝਗੜਾ ਚੱਲਦਾ ਰਹਿੰਦਾ ਸੀ। ਜਦੋਂ ਉਹ ਗਰਭਵਤੀ ਹੋਈ ਤਾਂ ਉਸ ਦੇ ਪਤੀ ਨੇ 'ਤੇ ਦੋਸ਼ ਲਗਾਇਆ ਕਿ ਇਹ ਬੱਚਾ ਉਸ ਦਾ ਨਹੀਂ ਹੈ, ਜਿਸ ਤੋਂ ਬਾਅਦ ਉਨ੍ਹਾਂ 'ਚ ਝਗੜਾ ਹੋਰ ਜ਼ਿਆਦਾ ਵੱਧਦਾ ਗਿਆ। ਪੀੜਤਾ ਨੇ ਦੱਸਿਆ ਕਿ ਹੁਣ ਤਾਂ ਉਨ੍ਹਾਂ ਨੇ ਸਾਰੀਆਂ ਹੱਦਾਂ ਪਾਰ ਕਰਦੇ ਹੋਏ ਬੇਰਹਿਮੀ ਨਾਲ ਉਸ ਦੀ ਕੁੱਟਮਾਰ ਕੀਤੀ ਅਤੇ ਸਹੁਰੇ ਨੇ ਵੀ ਉਸ 'ਤੇ ਗਲਤ ਹੱਥ ਪਾਇਆ, ਜੋ ਉਸ ਤੋਂ ਬਰਦਾਸ਼ਤ ਨਹੀਂ ਹੋਇਆ। ਇਸ ਸਭ ਤੋਂ ਦੁਖੀ ਹੋ ਕੇ ਉਸ ਨੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ।
72 ਸਾਲ ਬਾਅਦ ਪਾਕਿ ਸਥਿਤ ਆਪਣੇ ਜੱਦੀ ਪਿੰਡ ਪੁੱਜਾ ਪੰਜਾਬੀ ਸਿੱਖ ਹਰਬੰਸ
NEXT STORY