ਅੰਮ੍ਰਿਤਸਰ (ਸੰਜੀਵ) : ਅਲਫਾ ਮਾਲ 'ਚ ਡਿਊਟੀ ਖਤਮ ਕਰ ਕੇ ਘਰ ਜਾ ਰਹੀ ਨੇਹਾ ਗੁਪਤਾ ਦੀ ਸ਼ੱਕੀ ਹਾਲਾਤ 'ਚ ਮੌਤ ਹੋ ਗਈ। ਲਾਸ਼ ਨੂੰ ਸੁਰੱਖਿਆ ਕਰਮਚਾਰੀਆਂ ਨੇ ਡਰੀਮ ਸਿਟੀ ਦੇ ਗੇਟ ਤੋਂ ਚੁੱਕ ਕੇ ਉਸ ਦੇ ਘਰ ਪਹੁੰਚਾਇਆ, ਜਿਥੋਂ ਇਲਾਜ ਲਈ ਨਿੱਜੀ ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਜਦੋਂ ਇਸ ਗੱਲ ਦਾ ਪਤਾ ਦਿੱਲੀ ਵਾਸੀ ਮ੍ਰਿਤਕਾ ਦੇ ਪਿਤਾ ਦੀਪਕ ਗੁਪਤਾ ਨੂੰ ਲੱਗਾ ਤਾਂ ਉਨ੍ਹਾਂ ਨੇ ਦਿੱਲੀ ਤੋਂ ਹੀ ਜ਼ੀਰੋ ਐੱਫ. ਆਈ. ਆਰ. ਦਰਜ ਕਰਵਾਈ ਅਤੇ ਪੁਲਸ ਨੂੰ ਇਹ ਸੂਚਿਤ ਕੀਤਾ ਕਿ ਉਸ ਦੀ ਲੜਕੀ ਦਾ ਅੰਤਿਮ ਸੰਸਕਾਰ ਨਾ ਕਰਵਾਇਆ ਜਾਵੇ। ਇਸ ਤੋਂ ਬਾਅਦ ਅੱਜ ਚੌਕੀ ਦਬੁਰਜੀ ਦੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ 174 ਸੀ. ਆਰ. ਪੀ. ਸੀ. ਅਧੀਨ ਉਸ ਦਾ ਪੋਸਟਮਾਰਟਮ ਕਰਵਾ ਦਿੱਤਾ। ਪਿਤਾ ਦਾ ਦੋਸ਼ ਹੈ ਕਿ ਉਸ ਦੀ ਧੀ ਦੀ ਮੌਤ ਕਿਸੇ ਸਾਜ਼ਿਸ਼ ਦਾ ਨਤੀਜਾ ਹੈ। ਇਸ ਬਾਰੇ ਪੁਲਸ ਗੰਭੀਰ ਜਾਂਚ ਕਰੇ ਅਤੇ ਮੁਲਜ਼ਮਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ।
ਇਸ ਸਬੰਧੀ ਚੌਕੀ ਦਬੁਰਜੀ ਦੇ ਇੰਚਾਰਜ ਐੱਸ. ਆਈ. ਹਰਮੀਤ ਸਿੰਘ ਦਾ ਕਹਿਣਾ ਹੈ ਕਿ ਲਾਸ਼ ਦੀ ਪੋਸਟਮਾਰਟਮ ਕਰਵਾ ਦਿੱਤਾ ਗਿਆ ਹੈ, ਰਿਪੋਰਟ ਆਉਣ 'ਤੇ ਮੌਤ ਦੇ ਅਸਲ ਕਾਰਨਾਂ ਦਾ ਖੁਲਾਸਾ ਹੋਵੇਗਾ।
ਪੋਲੋ ਗਰਾਊਂਡ ਕੋਲ ਚੱਲੀਆਂ ਗੋਲੀਆਂ, ਲੋਕਾਂ 'ਚ ਦਹਿਸ਼ਤ ਦਾ ਮਾਹੌਲ
NEXT STORY