ਅੰਮ੍ਰਿਤਸਰ (ਗੁਰਿੰਦਰ ਬਾਠ) : ਅੰਮ੍ਰਿਤਸਰ 'ਚ ਇਕ ਵਿਆਹੁਤਾ ਵਲੋਂ ਜ਼ਹਿਰੀਲੀ ਦਵਾਈ ਖਾ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਮੁਤਾਬਕ ਮ੍ਰਿਤਕਾ ਦੀ ਪਛਾਣ ਸੁਖਬੀਰ ਕੌਰ (31) ਵਜੋਂ ਹੋਈ ਹੈ। ਮ੍ਰਿਤਕਾ ਦੇ ਪਿਤਾ ਮੁਖਤਿਆਰ ਸਿੰਘ ਕੁੜੀ ਦੇ ਸਹੁਰਾ ਪਰਿਵਾਰ 'ਤੇ ਦੋਸ਼ ਲਗਾਉਂਦਿਆਂ ਉਹ ਉਸ ਨੂੰ ਤੰਗ ਪਰੇਸ਼ਾਨ ਕਰਦੇ ਸਨ। ਇਸੇ ਪਰੇਸ਼ਾਨੀ ਦੇ ਚੱਲਦਿਆਂ ਅੱਜ ਉਸ ਨੇ ਜ਼ਹਿਰੀਲੀ ਦਵਾਈ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਪੁਲਸ ਨੇ ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਟੀ. ਵੀ. ਸੀਰੀਅਲ 'ਛੋਟੀ ਸਰਦਾਰਨੀ' ਸ਼ੁਰੂ ਹੋਣ ਤੋਂ ਪਹਿਲਾਂ ਹੀ ਵਿਵਾਦਾਂ 'ਚ
NEXT STORY