ਅੰਮ੍ਰਿਤਸਰ (ਜ.ਬ) - ਜ਼ਿਲ੍ਹਾ ਮੈਜਿਸਟ੍ਰੇਟ ਗੁਰਪ੍ਰੀਤ ਸਿੰਘ ਖਹਿਰਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ-144 ਅਧੀਨ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੇ ਦਿਹਾਤੀ ਏਰੀਏ ’ਚ ਚੱਲ ਰਹੇ ਮੈਰਿਜ ਪੈਲੇਸਾਂ ’ਚ ਹਥਿਆਰ ਲੈ ਕੇ ਆਉਣ ਤੇ ਫਾਇਰ ਕਰਨ ’ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਹੁਕਮ ’ਚ ਮੈਰਿਜ ਪੈਲੇਸਾਂ ’ਚ ਸਮਾਰੋਹਾਂ ਦੌਰਾਨ ਕਈ ਲੋਕਾਂ ਵੱਲੋਂ ਹਥਿਆਰ ਨਾਲ ਲੈ ਕੇ ਜਾਣਾ ਅਤੇ ਹਵਾਈ ਫਾਇਰ ਕਰਨਾ ਇਕ ਰਵਾਇਤੀ ਜਿਹੀ ਬਣ ਗਈ ਹੈ, ਜਿਸ ਨਾਲ ਕਈ ਵਾਰ ਅਣਸੁਖਾਵੀਂ ਘਟਨਾਵਾਂ ਵਾਪਰਨ ਦੀ ਸੰਭਾਵਨਾ ਬਣੀ ਰਹਿੰਦੀ ਹੈ।
ਇਸ ਲਈ ਮੈਰਿਜ ਪੈਲੇਸਾਂ ਅੰਦਰ ਹਥਿਆਰ ਲੈ ਕੇ ਜਾਣਾ ਅਤੇ ਹਵਾਈ ਫਾਇਰ ਕਰਨ ’ਤੇ ਰੋਕ ਲਗਾਈ ਜਾਂਦੀ ਹੈ। ਇਹ ਹੁਕਮ ਇਕ ਤਰਫਾ ਜਾਰੀ ਕੀਤਾ ਜਾਂਦਾ ਹੈ। ਇਹ ਪਾਬੰਦੀ ਦਾ ਹੁਕਮ ਸਖਤੀ ਨਾਲ 14 ਮਈ 2021 ਤੱਕ ਲਾਗੂ ਰਹੇਗਾ।
ਸਰਹੱਦ ’ਤੇ ਕੰਡਿਆਲੀ ਤਾਰ ਨੇੜ੍ਹੇ ਹਰ ਤਰ੍ਹਾਂ ਦੀ ਹਰਕਤ ’ਤੇ ਪਾਬੰਦੀ :
ਗੁਰਪ੍ਰੀਤ ਸਿੰਘ ਖਹਿਰਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ’ਚ ਜ਼ਿਲ੍ਹਾ ਪੁਲਸ ਮੁਖੀ ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ’ਚ ਪੈਂਦੇ ਥਾਣਿਆਂ ਅਧੀਨ ਭਾਰਤ-ਪਾਕਿ ਸਰਹੱਦ ਨਾਲ ਲੱਗਦੀ ਕੰਡਿਆਲੀ ਤਾਰ ਤੋਂ 500 ਮੀਟਰ ਘੇਰੇ ਅੰਦਰ ਰਾਤ 8.30 ਵਜੇ ਤੋਂ ਸਵੇਰੇ 5 ਵਜੇ ਤਕ ਹਰ ਤਰ੍ਹਾਂ ਦੀ ਹਰਕਤ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
ਹੁਕਮ ’ਚ ਕਿਹਾ ਗਿਆ ਹੈ ਕਿ ਜ਼ਿਲ੍ਹਾ ਅੰਮ੍ਰਿਤਸਰ ’ਚ ਆਉਂਦੀ ਭਾਰਤ-ਪਾਕਿ ਸਰਹੱਦ ’ਤੇ ਅਣਚਾਹੇ ਅਨਸਰਾਂ ਦੀ ਹਰਕਤ ਨਾਲ ਭਾਰਤ-ਪਾਕਿ ਬਾਰਡਰ ਦੀ ਸੁਰੱਖਿਆ, ਦੇਸ਼ ਦੇ ਅਮਨ-ਚੈਨ ਤੇ ਸ਼ਾਂਤੀ ਨੂੰ ਖ਼ਤਰੇ ਦੀ ਸੰਭਾਵਨਾ ਹੈ, ਜਿਸ ਕਾਰਣ ਅਮਨ ਅਤੇ ਕਾਨੂੰਨ ਦੀ ਸਥਿਤੀ ਵਿਗੜਨ ਦਾ ਡਰ ਬਣਿਆ ਰਹਿੰਦਾ ਹੈ। ਇਸ ਲਈ ਲੋਕਾਂ ਦੀ ਜਾਨ ਮਾਲ ਦੀ ਰਾਖੀ ਕਰਨ ਅਤੇ ਰੋਕਥਾਮ ਲਈ ਭਾਰਤ-ਪਾਕਿ ਸਰਹੱਦ ਨਾਲ ਲੱਗਦੀ ਕੰਡਿਆਲੀ ਤਾਰ ਤੋਂ 500 ਮੀਟਰ ਘੇਰੇ ਅੰਦਰ ਰਾਤ 8.30 ਵਜੇ ਤੋਂ ਸਵੇਰੇ 5 ਵਜੇ ਤੱਕ ਹਰ ਤਰ੍ਹਾਂ ਦੀ ਹਰਕਤ ਕਰਨ ’ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਜਾਣੇ ਜ਼ਰੂਰੀ ਹਨ। ਇਹ ਪਾਬੰਦੀ ਦਾ ਹੁਕਮ 20 ਮਈ 2021 ਤੱਕ ਲਾਗੂ ਰਹੇਗਾ।
ਸੰਗਰੂਰ ਜ਼ਿਲ੍ਹੇ ’ਚ ਕੋਰੋਨਾ ਨੇ ਮੁੜ ਫੜ੍ਹੀ ਰਫ਼ਤਾਰ, ਹੁਣ ਤੱਕ 5 ਹਜ਼ਾਰ ਦੇ ਕਰੀਬ ਪੁੱਜੀ ਪੀੜਤਾਂ ਦੀ ਗਿਣਤੀ
NEXT STORY